ਪੰਜਾਬ ਵਿੱਚ ਅਕਾਲੀ ਦਲ ਬਾਦਲ ਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਲੈਕੇ ਸਿੱਖ ਸੰਗਤਾਂ ਵੱਲੋਂ ਰੋਸ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਧਰਨਾ ਲਗਾਇਆ ਗਿਆ ਸੀ। ਉਸ ਟਾਈਮ ਪੰਜਾਬ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਸਨ। ਉਸ ਮਾਮਲੇ ਨੂੰ ਲੈਕੇ ਵਿਸ਼ੇਸ਼ ਜਾਂਚ ਟੀਮ ਵੱਲੋਂ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਤੋਂ ਦੋ ਘੰਟੇ ਐਸ ਆਈ ਟੀ ਨੇ ਪੁਛਗਿੱਛ ਕੀਤੀ।
ਸੁਖਬੀਰ ਬਾਦਲ ਨੇ ਐੱਸ ਆਈ ਟੀ ਅੱਗੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ਰਮਾਨ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ, ਪਰ ਅਕਾਲੀ ਦਲ ਨਾ ਕਦੇ ਦਬੇਗਾ ਅਤੇ ਨਾ ਹੀ ਝੁਕੇਗਾ। ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਜਿੰਨੀ ਵਾਰ ਵੀ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਹਮੇਸ਼ਾ ਜਾਂਚ ਟੀਮ ਅੱਗੇ ਪੇਸ਼ ਜ਼ਰੂਰ ਹੋਣਗੇ
ਦੱਸ ਦਈਏ ਕਿ ਐੱਸ ਆਈ ਟੀ ਨੇ ਉਨ੍ਹਾਂ ਨੂੰ ਰਸਮੀ ਨੋਟਿਸ ਜਾਰੀ ਕਰਕੇ ਅੱਜ 20 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਪੁਲੀਸ ਅਫ਼ਸਰਜ਼ ਇੰਸਟੀਚਿਊਟ, ਸੈਕਟਰ-32, ਚੰਡੀਗੜ੍ਹ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਜੂਦ ਰਹੇ। ਉੱਥੇ ਹੀ ਸੁਖਬੀਰ ਬਾਦਲ ਨੇ ਐੱਸ ਆਈ ਟੀ ਕੋਲ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਵਿੱਚ ਸਿਆਸਤ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ, ਜਿਸ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਪੰਜਾਬੀਆਂ ਦਾ ਰਾਜ ਹੋਵੇਗਾ ਅਤੇ ਆਗਾਮੀ ਚੋਣਾਂ ਵਿੱਚ ਕਾਂਗਰਸ ਤੇ ‘ਆਪ’ ਦਾ ਸਫ਼ਾਇਆ ਹੋ ਜਾਵੇਗਾ।ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਗਠਿਤ ਐੱਸ ਆਈ ਟੀ ਲਗਾਤਾਰ ਸਬੂਤਾਂ ਨੂੰ ਖੰਗਾਲ ਰਹੀ ਹੈ ਅਤੇ ਇਸੇ ਲੜੀ ਤਹਿਤ ਹੁਣ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


