ਹਲਕਾ ਦਿੜ੍ਹਬਾ ਦੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਅਧੀਨ ਆਉਂਦੀ ਅਨਾਜ ਮੰਡੀ ਢੰਡੋਲੀਕਲਾ ਵਿੱਚ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ,ਕਿਸਾਨ ਦਵਿੰਦਰ ਸਿੰਘ ਨੇ ਕਿਹਾ ਕਿ ਕਣਕ ਦਾ ਸੀਜ਼ਨ ਲਗਭਗ ਖਤਮ ਹੁੰਦਾ ਜਾ ਰਿਹਾ ਪਰ ਭਗਵੰਤ ਮਾਨ ਦੇ ਕਿਸੇ ਵੀ ਮੰਤਰੀ ਵੱਲੋਂ ਸਾਡੀ ਸਾਰੀ ਨਹੀਂ ਲਈ ਗਈ ਤੇ ਨਾ ਹੀ ਕੋਈ ਅਧਿਕਾਰੀ ਖਰੀਦ ਸ਼ੁਰੂ ਕਰਵਾਉਣ ਪਹੁੰਚਿਆ ਹੈ, ਇਸ ਲਈ ਮੰਡੀ ਕਣਕ ਨਾਲ ਪੂਰੀ ਤਰ੍ਹਾਂ ਭਰ ਚੁੱਕੀ ਹੈ ਅਤੇ ਕੁਝ ਕਿਸਾਨਾਂ ਨੇ ਕਣਕ ਨੂੰ ਘਰਾਂ ਵਿੱਚ ਉਤਾਰ ਰੱਖਿਆ ਹੈ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਮਸ਼ਹੂਰੀਆਂ ਤੱਕ ਹੀ ਸੀਮਤ ਹੈ ਪਰ ਹਕੀਕਤ ਵਿੱਚ ਕੁਝ ਹੋਰ ਹੈ ,ਕਿਸਾਨਾਂ ਨੇ ਕਿਹਾ ਕਿ ਅੱਜ ਸ਼ਾਮ ਤੱਕ ਜੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋ ਹੋਣਗੇ ।ਖ਼ਬਰ ਲਿਖੇ ਜਾਣ ਤੱਕ ਕੋਈ ਵੀ ਅਧਿਕਾਰੀ ਅਨਾਜ ਮੰਡੀ ਢੰਡੋਲੀਕਲਾ ਨਹੀ ਪਹੁੰਚਿਆ ਸੀ ।ਜਦੋਂ ਇਸ ਮਾਮਲੇ ਸਬੰਧੀ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਖਰੀਦ ਏਜੰਸੀ ਬਦਲਣ ਸਬੰਧੀ ਚੰਡੀਗੜ ਅਰਜ਼ੀ ਦਿੱਤੀ ਗਈ ਸੀ ਇਸ ਲਈ ਸਮਾਂ ਵੱਧ ਲੱਗ ਗਿਆ ਤੇ ਅੱਜ ਖਰੀਦ ਸ਼ੁਰੂ ਕਰਵਾਈ ਜਾਵੇਗੀ ।
ਇਸ ਮੌਕੇ ਤੇ ਗੁਲਜ਼ਾਰ ਸਿੰਘ,ਹਾਕਮ ਸਿੰਘ ਸੋਨੀ,ਵਰਮਾ ਸਿੰਘ,ਪਿਰਤਪਾਲ ਸਿੰਘ,ਰਾਮਿੰਦਰ ਸਿੰਘ,ਬਸੰਤ ਸਿੰਘ,ਸਤਨਾਮ ਸਿੰਘ ,ਮੇਜ਼ਰ ਸਿੰਘ ਆਦਿ ਕਿਸਾਨ ਮੌਜੂਦ ਸਨ ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


