ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ ਵਿੱਚ ਅੱਜ ਉਸ ਵੇਲੇ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਅਤੇ ਹਿੰਸਕ ਰੂਪ ਧਾਰਨ ਕਰ ਗਿਆ, ਜਦੋਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਆ ਗਏ। ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਸਮਰਥਕਾਂ ਵਿਚਾਲੇ ਹੋਈ ਇਸ ਜ਼ਬਰਦਸਤ ਝੜਪ ਕਾਰਨ ਪੂਰੇ ਇਲਾਕੇ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਹੈ।ਦੱਸ ਦਈਏ ਕਿ ਅੱਜ ਕਾਦੀਆਂ ਹਲਕੇ ਵਿੱਚ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਣੀ ਸੀ। ਚੋਣ ਨੂੰ ਲੈ ਕੇ ਦੋਵਾਂ ਹੀ ਪਾਰਟੀਆਂ ਵੱਲੋਂ ਆਪਣਾ-ਆਪਣਾ ਦਾਅਵਾ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਕੀਤੇ ਗਏ ਸਨ। ਪਰ ਵੋਟਿੰਗ ਜਾਂ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਸ਼ੁਰੂ ਹੋ ਗਈ, ਜਿਸ ਨੇ ਦੇਖਦਿਆਂ ਹੀ ਦੇਖਦਿਆਂ ਇੱਕ ਵੱਡੀ ਝੜਪ ਦਾ ਰੂਪ ਧਾਰਨ ਕਰ ਲਿਆ। ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਹੱਥੋਪਾਈ ਦੀ ਨੌਬਤ ਤੱਕ ਆ ਗਈ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੁਰੰਤ ਮੌਕੇ ’ਤੇ ਪਹੁੰਚੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਅਤੇ ਸੀਨੀਅਰ ਲੀਡਰ ਵੀ ਆਪਣੇ ਵਰਕਰਾਂ ਦਾ ਹੌਸਲਾ ਵਧਾਉਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਘਟਨਾ ਵਾਲੀ ਥਾਂ ’ਤੇ ਇਕੱਠੇ ਹੋ ਗਏ। ਮੌਕੇ ’ਤੇ ਮੌਜੂਦ ਪ੍ਰਤਾਪ ਸਿੰਘ ਬਾਜਵਾ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ। ਬਾਜਵਾ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ ਅਤੇ ਉਹ ਪੁਲਿਸ ਪ੍ਰਸ਼ਾਸਨ ਨਾਲ ਉਲਝਦੇ ਹੋਏ ਨਜ਼ਰ ਆਏ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਦੇ ਇਸ਼ਾਰੇ ’ਤੇ ਪੁਲਿਸ ਪੱਖਪਾਤੀ ਰਵੱਈਆ ਅਪਣਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਨੂੰ ਧੱਕੇਸ਼ਾਹੀ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕਾਂਗਰਸ ਆਪਣੀ ਹਾਰ ਦੇ ਡਰੋਂ ਬੌਖਲਾਹਟ ਵਿੱਚ ਆ ਕੇ ਹੰਗਾਮਾ ਕਰ ਰਹੀ ਹੈ ਅਤੇ ਚੋਣਾਂ ਨੂੰ ਸਾਂਤੀਪੂਰਵਕ ਨੇਪਰੇ ਚੜ੍ਹਨ ਵਿੱਚ ਰੁਕਾਵਟ ਪਾ ਰਹੀ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਕਾਂਗਰਸੀ ਵਰਕਰਾਂ ਨੇ ਮਾਹੌਲ ਖ਼ਰਾਬ ਕਰਨ ਦੀ ਪਹਿਲ ਕੀਤੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


