ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿੱਚਕਾਰ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਰਾਜਿਆਂ ਦੇ ਆਲਾ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਰਤੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਕੁੱਝ ਪੜੋਸੀ ਰਾਜਿਆਂ ਨਾਲ ਜੁੜੇ ਸਾਂਝਾ ਮੁਦਿਆਂ ਅਤੇ ਹਰਿਆਣਾ ਨਾਲ ਜੁੜੇ ਪਾਣੀ ਦੇ ਵਿਸ਼ਿਆਂ ਨੂੰ ਰਖਿਆ। ਉਨਾਂ?ਹ ਨੇ ਕਿਸ਼ਾਊ ਬਾਂਧ ਪੋ?ਰਜੈਕਟ ਵਿੱਚ ਤੇਜੀ ਲਿਆਉਣ ਅਤੇ ਜਲਦ ਤੋਂ ਜਲਦ ਪੜੋਸੀ ਰਾਜਿਆਂ ਵਿੱਚਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਐਮਓਯੂ ਕੀਤੇ ਜਾਣ ਦਾ ਵਿਸ਼ਾ ਰਖਿਆ।
ਇਸ ’ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਕਿਸ਼ਾਊ ਬਾਂਧ ਨੂੰ ਲੈ ਕੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕਾਰਿਆਂ ਦੀ ਮੀਟਿੰਗ ਆਯੋਜਿਤ ਕੀਤੇ ਜਾਣ ਅਤੇ ਬਾਂਧ ਨਾਲ ਜੁੜੇ ਜਲ ਬੰਟਵਾਰੇ ਅਤੇ ਬਿਜਲੀ ਨੂੰ ਲੈ ਕੇ ਫੈਸਲਾ ਕੀਤਾ ਜਾਵੇ। ਇਸ ਤੋਂ ਬਾਅਦ ਇਸ ਨੂੰ ਲੈ ਕੇ ਜਲਦ ਹੀ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਜਾਵੇ ਅਤੇ ਐਮਓਯੂ ਨਾਲ ਜੁੜੇ ਕੰਮ ਨੂੰ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਬਾਂਧ ਪ੍ਰੋਜੈਕਟ ਸਾਰੇ ਸੂਬਿਆਂ ਲਈ ਮਹੱਤਵਪੂਰਨ ਹੈ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਮਿਲੇਗਾ, ਜੋ ਸਾਰਿਆਂ ਲਈ ਬੇਹਦ ਜਰੂਰੀ ਹੈ। ਇਸ ਨਾਲ ਸਾਰੇ ਰਾਜਿਆਂ ਨੂੰ ਲਾਭ ਮਿਲੇਗਾ। ਇਸ ਵਿਸ਼ੇ ’ਤੇ ਕੇਂਦਰੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਵਿਭਾਗ ਦੇ ਅਧਿਕਾਰਿਆਂ ਨੂੰ ਜਲਦ ਤੋਂ ਜਲਦ ਇਸ ਵਿਸ਼ੇ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਅਤੇ ਪਲਵਲ ਲਈ ਉਤਰ ਪ੍ਰਦੇਸ਼ ਨਾਲ ਅਪਰ ਗੰਗਾ ਕੈਨਾਲ ਤੋਂ ਪਾਣੀ ਲੈਣ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੇ ਮਾਰਗਦਰਸ਼ਨ ਵਿੱਚ ਜਲਦ ਤੋਂ ਜਲਦ ਇਸ ਯੋਜਨਾ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮੁਣਕ ਕੈਨਾਲ ਤੋਂ ਗੁਰੂਗ੍ਰਾਮ ਅਤੇ ਨੂੰਹ ਜ਼ਿਲ੍ਹੇ ਤੱਕ ਪਾਣੀ ਦੀ ਸਪਲਾਈ ਪਹੁੰਚਾਉਣ ਨਾਲ ਜੁੜੀ 2000 ਕਰੋੜ ਦੇ ਪ੍ਰੋਜੈਕਟ ਦੀ ਵੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਚਰਚਾ ਕੀਤੀ। ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਲੈ ਕੇ ਜੋ ਵੀ ਸੰਭਵ ਸਹਾਇਤਾ ਹੋਵੇਗੀ, ਉਸ ਨੂੰ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਆਰਆਰਟੀਐਸ ਪ੍ਰੋਜੈਕਟ ਨੂੰ ਲੈ ਕੇ ਰਾਜਸਥਾਨ ਨਾਲ ਜੁੜੇ ਵਿਸ਼ੇ ’ਤੇ ਚਰਚਾ ਵੀ ਹੋਈ। ਨਜਫ਼ਗੜ੍ਹ ਵਿੱਚ ਜਲਭਰਾਵ ਨੂੰ ਲੈ ਕੇ ਵੀ ਚਰਚਾ ਕੀਤੀ ਗਈ।
ਇਸ ਦੌਰਾਨ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਅਤੇ ਹੋਰ ਅਧਿਕਾਰੀਗਣ ਮੌਜ਼ੂਦ ਰਹੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


