ਮੋਹਕਮ ਸਿੰਘ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼?ਰੀ ਸ਼ਿਵਰਾਜ ਸਿੰਘ ਚੌਹਾਨ ਸ੍ਰੀ ਦਰਬਾਰ ਸਾਹਿਬ ਪਹੰੁਚੇ। ਕੇਂਦਰੀ ਮੰਤਰੀ ਦੇ ਸ੍ਰੀ ਦਰਬਾਰ ਸਾਹਿਬ ਪਹੰੁਚਣ ਤੇ ਸੂਚਨਾ ਅਧਿਕਾਰੀ ਸ੍ਰੀ ਦਰਬਾਰ ਸਾਹਿਬ ਸ੍ਰ ਅੰਮ੍ਰਿਤਪਾਲ ਸਿੰਘ ਅਤੇ ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ ਨੇ ਜੀ ਆਇਆ ਕਿਹਾ। ਸ੍ਰੀ ਚੌਹਾਨ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਕਰਦਿਆਂ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਵੀ ਗਏ ਤੇ ਉਨਾਂ ਲੰਗਰ ਵਿਚ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਚੌਹਾਨ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਉਣਾ ਖੁਸ਼ਕਿਸਮਤੀ ਦਾ ਪਲ ਹੈ,ਉਹ ਖੁਸ਼ੀ ਅਤੇ ਊਰਜਾ ਨਾਲ ਭਰਪੂਰ ਮਹਿਸੂਸ ਕਰ ਰਹੇ ਹਨ। ਸਿੱਖ ਧਰਮ ਦੀ ਸਮਾਨਤਾ ਦੀ ਭਾਵਨਾ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਇੱਥੇ ਕਿਸੇ ਵਿਅਕਤੀ ਵਿੱਚ ਉੱਚ ਨੀਚ ਜਾਂ ਵੱਡੇ-ਛੋਟੇ ਦਾ ਕੋਈ ਭੇਦਭਾਵ ਨਹੀਂ। ਇੱਥੇ ਨਿਭਾਈ ਜਾਂਦੀ ਨਿਸ਼ਕਾਮ ਸੇਵਾ ਦੀ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹਉਮੈ ਨੂੰ ਖਤਮ ਕਰਦੀ ਹੈ।ਸ੍ਰੀ ਚੌਹਾਨ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਬਾਰੇ ਕਿਹਾ ਕਿ ਉਨਾਂ ਦੀ ਹਾਲੇ ਤੱਕ ਕੋਈ ਮੁਲਾਕਾਤ ਨਹੀਂ ਹੋਈ। ਭਾਜਪਾ ਅਤੇ ਅਕਾਲੀ ਦਲ ਦੇ ਸੰਭਾਵੀ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਉਹ ਗੁਰੂ ਘਰ ਖੜੇ ਹਨ ਤੇ ਸਿਆਸੀ ਗਲਬਾਤ ਕਰਨਾ ਠੀਕ ਨਹੀ ਸਮਝਦੇ। ਕਾਂਗਰਸੀ ਆਗੂ ਮਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਜਿਸ ਵਿਚ ਉਨਾਂ ਲੋਕ ਸਭਾ ਦੀਆਂ ਸੀਟਾਂ 25 ਸਾਲ ਤਕ ਨਾ ਵਧਾਉਣ ਬਾਰੇ ਕਿਹਾ ਸੀ ਤੇ ਗਲ ਕਰਦਿਆਂ ਸ੍ਰੀ ਚੌਹਾਨ ਨੇ ਕਿਹਾ ਕਿ ਇਹ ਔਰਤਾਂ ਦੇ ਰਾਖਵੇਂਕਰਨ ਦਾ ਵਿਰੋਧ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕਰ ਰਹੇ ਹਨ, ਜਦਕਿ ਕਾਂਗਰਸ ਪਾਰਟੀ ਔਰਤਾਂ ਦੇ ਰਾਖਵੇਂਕਰਨ ਵਿੱਚ ਅੜਿੱਕਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਹਿਣਾ ਅਤੇ ਕਰਨਾ ਵੱਖੋ-ਵੱਖ ਹੈ।ਪੰਜਾਬ ਵਿੱਚ ਖੰਡ ਦੀਆਂ ਕੀਮਤਾਂ ਨਾਲ ਸਬੰਧਤ ਕਥਿਤ 3,500 ਕਰੋੜ ਰੁਪਏ ਦੇ ਘੁਟਾਲੇ ਸੰਬੰਧੀ ਕਾਂਗਰਸ ਵੱਲੋਂ ਲਗਾਏ ਗਏ ਦੋਸ਼ਾਂ ਤੇ ਸ੍ਰੀ ਚੌਹਾਨ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ। ਉਨਾਂ ਕਿਹਾ ਕਿ ਕਾਂਗਰਸ ਕੋਲ ਝੂਠੇ ਦੋਸ਼ ਲਗਾਉਣ ਤੋਂ ਇਲਾਵਾ ਹੋਰ ਕੁਝ ਕਰਨ ਨੂੰ ਬਚਿਆ ਹੀ ਨਹੀਂ ਹੈ।ਇਸ ਮੌਕੇ ਤੇ ਦਿੱਲੀ ਦੇ ਉਪ ਰਾਜਪਾਲ ਸ਼?ਰੀ ਤਰਨਜੀਤ ਸਿੰਘ ਸੰਧੂ ਦੇ ਸਿਆਸੀ ਸਲਾਹਕਾਰ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜਰ ਅਸਨ। ਸ੍ਰੀ ਚੌਹਾਨ ਨੂੰ ਸੂਚਨਾ ਕੇਂਦਰ ਵਿਖੇ ਮੈਨੇਜਰ ਸ੍ਰ ਮੇਜਰ ਸਿੰਘ, ਸ੍ਰ ਅੰਮ੍ਰਿਤਪਾਲ ਸਿੰਘ, ਸ੍ਰ ਰਣਧੀਰ ਸਿੰਘ ਵਰਪਾਲ ਤੇ ਸ੍ਰ ਜਤਿੰਦਰਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਤਾ ਮਾਡਲ ਤੇ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
Breaking News
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन


