ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੱੂ ਦੀਆਂ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪੰਜਾਬ ਰਾਜ ਐਸੀ.ਸੀ. ਕਮਿਸ਼ਨ ਵੱਲੋਂ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਨੇ ਕੇਂਦਰੀ ਮੰਤਰੀ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ। ਬ੍ਰੇਕਿੰਗ ਨਿਊਜ਼ ਸੇਵਾ
ਇਹ ਵਿਵਾਦ ਰਵਨੀਤ ਸਿੰਘ ਬਿੱਟੂ ਦੇ ਧੂਰੀ ਦੌਰੇ ਤੋਂ ਪੈਦਾ ਹੋਇਆ ਹੈ। ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚਕਾਰ, ਬਿੱਟੂ ਨੇ ਉਸ ਸਥਾਨ ’ਤੇ ਡਿਊਟੀ ’ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗਰਮਾ-ਗਰਮ ਬਹਿਸ ਕੀਤੀ। ਦੋਸ਼ ਹੈ ਕਿ ਇਸ ਗਰਮਾ-ਗਰਮ ਬਹਿਸ ਦੌਰਾਨ, ਉਸਨੇ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਅਤੇ ਹੋਰਾਂ ਵਿਰੁੱਧ ਅਪਮਾਨਜਨਕ ਅਤੇ ਜਾਤੀ ਆਧਾਰਿਤ ਗਾਲਾਂ ਦੀ ਵਰਤੋਂ ਕੀਤੀ। ਸੋਸ਼ਲ ਮੀਡੀਆ ’ਤੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕਮਿਸ਼ਨ ਨੇ ਤੁਰੰਤ ਨੋਟਿਸ ਲਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


