ਕੈਨੇਡਾ ਦੇ ਵੈਨਕੂਵਰ ਵਿੱਚ ਪੰਜਾਬੀ ਅਤੇ ਬਾਲੀਵੁੱਡ ਗਾਇਕ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਖਾਲਿਸਤਾਨ ਸਮਰਥਕਾਂ ਨੇ ਪ੍ਰੋਗਰਾਮ ਵਿੱਚ ਖ਼ਲਲ ਪਾਉਂਦਿਆਂ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ। ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਪੰਨੂ ਨੇ ਕਥਿਤ ਤੌਰ ’ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਦਿਲਜੀਤ ਦੋਸਾਂਝ ਵਿਰੁੱਧ ਜ਼ਹਿਰ ਉਗਲਿਆ ਹੈ। ਪੰਨੂ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੋਦੀ ਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਵਾਲੇ ਦੋਸਾਂਝ ਹੁਣ ਉਨ੍ਹਾਂ ਦੇ ਨਿਸ਼ਾਨੇ ’ਤੇ ਹਨ। ਪੰਨੂ ਨੇ ਦੋਸ਼ ਲਾਇਆ, ਦੋਸਾਂਝ ਆਪਣੇ ਕੈਨੇਡਾ ਅਤੇ ਅਮਰੀਕਾ ਟੂਰ ਰਾਹੀਂ ਆਰਐਸਐਸ ਅਤੇ ਭਾਜਪਾ ਦੇ ਅਕਸ ਨੂੰ ਸੁਧਾਰਨ ਅਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਕਥਿਤ ਭੂਮਿਕਾ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਪੰਨੂ ਨੇ ਧਮਕੀ ਦਿੱਤੀ ਹੈ ਕਿ ਜੋ ਹੰਗਾਮਾ ਵੈਨਕੂਵਰ ਵਿੱਚ ਸ਼ੁਰੂ ਹੋਇਆ ਹੈ, ਉਹ ਦਿਲਜੀਤ ਦੇ ਬਾਕੀ ਸ਼ੋਅਜ਼ ਵਿੱਚ ਵੀ ਜਾਰੀ ਰਹੇਗਾ। ਉਸ ਨੇ ਕਿਹਾ ਕਿ ਖਾਲਿਸਤਾਨ ਸਮਰਥਕ ਕੈਲਗਰੀ, ਐਡਮੰਟਨ, ਵਿਨੀਪੈਗ, ਟੋਰਾਂਟੋ, ਇਲੀਨੋਇਸ, ਫਲੋਰੀਡਾ, ਟੈਕਸਾਸ, ਨਿਊਯਾਰਕ ਅਤੇ ਕੈਲੀਫੋਰਨੀਆ ਵਿੱਚ ਵੀ ਦੋਸਾਂਝ ਦਾ ਵਿਰੋਧ ਕਰਨਗੇ।
ਉਧਰ ਦੂਜੇ ਪਾਸੇ ਐਸਜੀਪੀਸੀ ਦੇ ਆਗੂ ਗੁਰਚਰਨ ਸਿੰਘ ਗਰੇਵਾਲ ਦੇ ਵੱਲੋਂ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਹੋਏ ਵਿਰੋਧ ਦੀ ਨਿੰਦਾ ਕੀਤੀ ਗਈ ਅਤੇ ਕਿਹਾ ਕਿ ਦਿਲਜੀਤ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਸਿਰ ਦੁਨੀਆ ਭਰ ਵਿੱਚ ਉੱਚਾ ਚੁੱਕਿਆ ਹੈ। ਉਨ੍ਹਾਂ ਦਾ ਵਿਰੋਧ ਨਹੀਂ ਕਰਨਾ ਚਾਹੀਦਾ, ਸਗੋਂ ਸਤਿਕਾਰ ਸਹਿਤ ਸਵਾਗਤ ਕਰਨਾ ਚਾਹੀਦਾ ਹੈ। ਦਿਲਜੀਤ ਨੇ ਸਾਡੀ ਪੱਗ ਦੀ ਪਛਾਣ ਨੂੰ ਦੁਨੀਆ ਭਰ ਵਿੱਚ ਲਿਜਾ ਕੇ, ਸਾਨੂੰ ਮਾਣ ਮਹਿਸੂਸ ਕਰਵਾਇਆ ਹੈ। ਹਾਲਾਂਕਿ ਗਰੇਵਾਲ ਨੇ ਇਸ ਘਟਨਾ ਦੇ ਨਾਲ ਹੀ ਦਿਲਜੀਤ ਦੀ ਫਿਲਮ 95 ਦਾ ਵੀ ਜਿਕਰ ਕੀਤਾ ਅਤੇ ਕਿਹਾ ਕਿ ਭਾਰਤ ਸਰਕਾਰ ਨੇ ਦਿਲਜੀਤ ਦੀ ਇਹ ਫਿਲਮ ਰੋਕ ਕੇ ਪੰਜਾਬ ਦੇ ਨਾਲ ਧੱਕਾ ਕੀਤਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਐਸਐਫਜੇ ਨੇ ਦਿਲਜੀਤ ਦੋਸਾਂਝ ਨੂੰ ਨਿਸ਼ਾਨਾ ਬਣਾਇਆ ਹੋਵੇ। ਇਸ ਤੋਂ ਪਹਿਲਾਂ ਅਕਤੂਬਰ 2025 ਵਿੱਚ ’ਕੌਣ ਬਣੇਗਾ ਕਰੋੜਪਤੀ’ ਦੇ ਸੈੱਟ ’ਤੇ ਅਮਿਤਾਭ ਬੱਚਨ ਦੇ ਪੈਰ ਛੂਹਣ ਕਾਰਨ ਵੀ ਪੰਨੂ ਨੇ ਦਿਲਜੀਤ ਦਾ ਵਿਰੋਧ ਕੀਤਾ ਸੀ। ਪੰਨੂ ਦਾ ਦਾਅਵਾ ਸੀ ਕਿ 1984 ਦੇ ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ ਪ੍ਰਤੀ ਸਤਿਕਾਰ ਦਿਖਾ ਕੇ ਦਿਲਜੀਤ ਨੇ ਪੀੜਤਾਂ ਦਾ ਅਪਮਾਨ ਕੀਤਾ ਹੈ। ਇਸ ਤੋਂ ਪਹਿਲਾਂ ਆਸਟ?ਰੇਲੀਆ ਅਤੇ ਨਿਊਜ਼ੀਲੈਂਡ ਦੇ ਸ਼ੋਅਜ਼ ਨੂੰ ਵੀ ਰੋਕਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


