ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ’ਚ ਜਾਣ ਦੀਆਂ ਚਰਚਾਵਾਂ ਵਿਚਾਲੇ ਉਨ੍ਹਾਂ ਦੀ ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਭਾਜਪਾ ’ਚ ਰਹਿਣਗੇ। ਮੀਡੀਆ ਵਲੋਂ ਕੈਪਟਨ ਦੇ ਕਾਂਗਰਸ ’ਚ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਭਾਜਪਾ ’ਚ ਹਨ ਅਤੇ ਭਾਜਪਾ ’ਚ ਹੀ ਰਹਿਣਗੇ।
ਜੈ ਇੰਦਰ ਕੌਰ ਨੇ ਕਿਹਾ ਕਿ ਕਾਂਗਰਸ ’ਚ ਅੰਦਰੂਨੀ ਕਲੇਸ਼ ਚੱਲ ਰਿਹਾ ਹੈ ਅਤੇ ਉਨ੍ਹਾਂ ਕੋਲ ਜਦੋਂ ਕੋਈ ਹੋਰ ਮੁੱਦਾ ਨਹੀਂ ਹੁੰਦਾ ਤਾਂ ਉਹ ਅਜਿਹੀਆਂ ਅਫ਼ਵਾਹਾਂ ਫੈਲਾ ਦਿੰਦੇ ਹਨ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਨੂੰ ਲੈ ਕੇ ਚੁੱਪ ਹਨ ਅਤੇ ਇਸ ਬਾਰੇ ਅਜੇ ਤੱਕ ਉਨ੍ਹਾਂ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।
ਦੱਸਣ ਯੋਗ ਹੈ ਕਿ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਆਪਣੇ ਭਾਸ਼ਣ ’ਚ ’ਦਿਮਾਗੀ ਨਕਸਲਵਾਦ’ ਨੂੰ ਰੋਕਣ ਦਾ ਸੱਦਾ ਦਿੱਤਾ ਸੀ ਅਤੇ ਕੈਪਟਨ ਨੇ ਆਪਣੇ ਲੇਖ ਰਾਹੀਂ ਪ੍ਰਧਾਨ ਮੰਤਰੀ ਨੂੰ ’ਦਿਮਾਗੀ ਨਕਸਲਵਾਦ’ ਸ਼ਬਦ ਨੂੰ ਸਪੱਸ਼ਟ ਕਰਨ ਲਈ ਕਿਹਾ ਸੀ। ਅਜਿਹੇ ’ਚ ਚਰਚਾ ਛਿੜ ਗਈ ਸੀ ਕਿ ਕੈਪਟਨ ਕਾਂਗਰਸ ਦਾ ਹਿੱਸਾ ਹੋਣਗੇ ਪਰ ਹੁਣ ਇਨ੍ਹਾਂ ਸਾਰੀਆਂ ਚਰਚਾਵਾਂ ਨੂੰ ਲੈ ਕੇ ਜੈ ਇੰਦਰ ਕੌਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੈਪਟਨ ਭਾਜਪਾ ਦਾ ਹੀ ਹਿੱਸਾ ਰਹਿਣਗੇ
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


