ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਜਾਂਚ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਸੰਬੰਧਿਤ ਜਾਸੂਸੀ ਮੋਡੀਊਲ ਦਾ ਭੰਡਾਫੋੜ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਸ ਮਾਮਲੇ ਨਾਲ ਜੁੜੇ 2 ਹੋਰ ਵਿਅਕਤੀਆਂ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 26 ਸਾਲਾ ਸੋਨਾ ਪੁੱਤਰ ਮੁਖਤਿਆਰ ਸਿੰਘ ਅਤੇ 29 ਸਾਲਾ ਸੰਦੀਪ ਸਿੰਘ ਉਰਫ਼ ਸੋਨੂ ਪੁੱਤਰ ਨਿਰਮਲ ਸਿੰਘ, ਦੋਵੇਂ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਕਪੂਰਥਲਾ ਸ਼ਹਿਰ ਵਿੱਚ ਆਰਮੀ ਕੈਂਟ ਨੇੜੇ ਲਗਾਏ ਗਏ ਸਿਮ ਬੇਸਡ ਸੀਸੀਟੀਵੀ ਕੈਮਰਿਆਂ ਰਾਹੀਂ ਭਾਰਤੀ ਫੌਜ ਦੀਆਂ ਗਤੀਵਿਧੀਆਂ ਦੀ ਲਾਈਵ ਫੁਟੇਜ ਪਾਕਿਸਤਾਨ ਭੇਜ ਰਹੇ ਹਨ। ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਕੇਂਦਰੀ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਨੇ ਸਾਂਝਾ ਛਾਪਾ ਮਾਰ ਕੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1 ਸਿਮ ਬੇਸਡ ਸੀਸੀਟੀਵੀ ਸਿਸਟਮ, 4 ਸਮਾਰਟ ਮੋਬਾਈਲ ਫੋਨ ਅਤੇ 1 ਵਾਈ-ਫਾਈ ਡਿਵਾਈਸ ਬਰਾਮਦ ਕੀਤੇ। ਮੋਬਾਈਲ ਫੋਨਾਂ ਦੀ ਜਾਂਚ ਦੌਰਾਨ ਪਾਕਿਸਤਾਨੀ ਨੰਬਰ ਅਤੇ ਇੰਟਰਨੈੱਟ ਕਾਲਿੰਗ ਦੇ ਸਬੂਤ ਵੀ ਸਾਹਮਣੇ ਆਏ ਹਨ।
ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਸੋਨਾ ਨੇ ਲਗਭਗ ਇੱਕ ਮਹੀਨਾ ਪਹਿਲਾਂ ਸੰਦੀਪ ਸਿੰਘ ਉਰਫ਼ ਸੋਨੂ ਦੇ ਕਹਿਣ ’ਤੇ ਮਾਡਲ ਟਾਊਨ, ਕਪੂਰਥਲਾ ਵਿੱਚ ਆਪਣੀ ਪਤਨੀ ਰਮਨਦੀਪ ਕੌਰ ਦੇ ਨਾਮ ’ਤੇ ਇੱਕ ਦੁਕਾਨ ਕਿਰਾਏ ’ਤੇ ਲਈ ਸੀ। ਇਸ ਦੁਕਾਨ ਦੇ ਨੇੜੇ ਖੰਭਿਆਂ ’ਤੇ ਦੋ ਸਿਮ ਬੇਸਡ ਸੀਸੀਟੀਵੀ ਕੈਮਰੇ ਲਗਾਏ ਗਏ ਸਨ, ਜਿਨ੍ਹਾਂ ਰਾਹੀਂ ਆਰਮੀ ਕੈਂਟ ਇਲਾਕੇ ਦੀ ਹਰਕਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ। ਮੁਲਜ਼ਮਾਂ ਨੇ ਮੰਨਿਆ ਕਿ ਇਨ੍ਹਾਂ ਕੈਮਰਿਆਂ ਦੀ ਲਾਈਵ ਫੁਟੇਜ ਉਨ੍ਹਾਂ ਦੇ ਮੋਬਾਈਲਾਂ ਦੇ ਨਾਲ-ਨਾਲ ਪਾਕਿਸਤਾਨ ਵਿੱਚ ਬੈਠੇ ਏਜੰਟ ‘ਫੌਜੀ’ ਕੋਲ ਵੀ ਸਿੱਧੀ ਪਹੁੰਚ ਵਿੱਚ ਸੀ। ਇਸ ਦੇ ਬਦਲੇ ਪਾਕਿਸਤਾਨੀ ਏਜੰਟ ਵੱਲੋਂ ਦੋਵੇਂ ਮੁਲਜ਼ਮਾਂ ਨੂੰ 35 ਹਜ਼ਾਰ ਰੁਪਏ ਨਕਦ ਦਿੱਤੇ ਗਏ ਸਨ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਸੰਦੀਪ ਸਿੰਘ ਨੂੰ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਸਮੱਗਰੀ ਪ੍ਰਾਪਤ ਕਰਨ ਲਈ 50 ਹਜ਼ਾਰ ਰੁਪਏ ਦਿੱਤੇ ਗਏ ਸਨ। ਦੋਵੇਂ ਮੁਲਜ਼ਮ ਇੰਟਰਨੈੱਟ ਕਾਲਿੰਗ ਰਾਹੀਂ ਪਾਕਿਸਤਾਨੀ ਏਜੰਟ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦੇ ਸਨ। ਪੁਲਿਸ ਅਨੁਸਾਰ ਮੁਲਜ਼ਮਾਂ ਦਾ ਸੰਪਰਕ ਪਾਕਿਸਤਾਨੀ ਏਜੰਟ ਨਾਲ ਕੇਂਦਰੀ ਜੇਲ੍ਹ ਬਰਨਾਲਾ ਵਿੱਚ ਬੰਦ ਇੱਕ ਕੈਦੀ ਰਾਹੀਂ ਹੋਇਆ ਸੀ, ਜਿਸ ਨੂੰ ਹੁਣ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਸਾਰਾ ਜਾਲ ਦੇਸ਼ ਦੀ ਸੰਪ੍ਰਭੂਤਾ, ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਚਲਾਇਆ ਜਾ ਰਿਹਾ ਸੀ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


