ਪੰਜਾਬੀਆਂ ਦੀ ਮਾਂ-ਖੇਡ ਕਬੱਡੀ ਦੇ ਸੁਪਰ ਸਟਾਰ ਅਤੇ ਆਪਣੇ ਜ਼ਬਰਦਸਤ ਡਿਫੈਂਸ (ਸਟਾਪਰ) ਲਈ ਦੁਨੀਆ ਭਰ ’ਚ ਜਾਣੇ ਜਾਂਦੇ ’ਕਲੋਜ਼ ਫ਼ਾਈਟਰ’ ਪਾਲਾ ਜਲਾਲਪੁਰੀਆ ਨੇ ਹੁਣ ਸਿਆਸੀ ਮੈਦਾਨ ’ਚ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ। ਪਾਲਾ ਜਲਾਲਪੁਰੀਆ ਨੇ ਅੱਜ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਰਸਮੀ ਸਵਾਗਤ ਕੀਤਾ।
ਕਬੱਡੀ ਦੇ ਮੈਦਾਨ ਵਿੱਚ ਵਿਰੋਧੀ ਧਾਵਾ ਬੋਲਣ ਵਾਲੇ ਰੇਡਰਾਂ ਦੇ ਦੰਦ ਖੱਟੇ ਕਰਨ ਵਾਲੇ ਪਾਲਾ ਜਲਾਲਪੁਰੀਆ ਦੀ ਇਸ ਸ਼ਮੂਲੀਅਤ ਨੂੰ ਆਮ ਆਦਮੀ ਪਾਰਟੀ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ’ਚ ਸ਼ਾਮਲ ਹੋਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਨਮਾਨ ਦਿੰਦੇ ਹੋਏ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣਾਇਆ।
ਖੇਡ ਜਗਤ ਤੋਂ ਸਿਆਸਤ ਵਿੱਚ ਆਏ ਪਾਲਾ ਜਲਾਲਪੁਰੀਆ ਦੇ ਪ੍ਰਸ਼ੰਸਕਾਂ ਵਿੱਚ ਇਸ ਫੈਸਲੇ ਤੋਂ ਬਾਅਦ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਲਾ ਜਲਾਲਪੁਰੀਆ ਨੇ ਕਿਹਾ ਕਿ ਉਹ ਖੇਡਾਂ ਦੇ ਨਾਲ-ਨਾਲ ਹੁਣ ਸਮਾਜ ਅਤੇ ਪੰਜਾਬ ਦੀ ਬਿਹਤਰੀ ਲਈ ਸਿਆਸੀ ਮੰਚ ਤੋਂ ਆਪਣਾ ਯੋਗਦਾਨ ਪਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਾਲਾ ਜਲਾਲਪੁਰੀਆ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਖੇਡਾਂ ਅਤੇ ਨੌਜਵਾਨਾਂ ਦੇ ਮੁੱਦਿਆਂ ’ਤੇ ਹੋਰ ਮਜ਼ਬੂਤੀ ਮਿਲੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


