Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ*
    Punjab

    ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ*

    June 4, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਘੱਗਰ ਬ੍ਰਾਂਚ ਨਹਿਰ ਵਿਚੋਂ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮੋਘਾ ਲਗਾਉਣ ਅਤੇ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ।
    ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਜ਼ਾਦੀ ਤੋਂ ਲੈ ਕੇ ਹੁਣ ਤਕ ਪਿੰਡ ਅਕਬਰਪੁਰ ਦੀ 789 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਕਰੀਬ 250 ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ।
    ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਨੂੰ ਲੋੜੀਂਦੀਆਂ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
    ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ’ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ। ਇਸ ਦੇ ਉਲਟ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ।
    ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਪਿੰਡ ਅਕਬਰਪੁਰ ਘੱਗਰ ਬ੍ਰਾਂਚ ਨਹਿਰ ਦੇ ਬਿਲਕੁਲ ਨੇੜੇ ਸਥਿਤ ਹੋਣ ਦੇ ਬਾਵਜੂਦ ਵੀ ਇੱਥੋਂ ਦੇ ਕਿਸਾਨਾਂ ਨੂੰ ਨਹਿਰ ਦਾ ਪਾਣੀ ਨਹੀਂ ਮਿਲ ਰਿਹਾ ਸੀ। ਪਿੰਡ ਵਾਸੀਆਂ ਨੇ ਇਹ ਮੰਗ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਸੀ, ਜਿਸ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾ ਕੇ ਅੱਜ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਭੂਮੀਗਤ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਹਾਲਤ ਵਿੱਚ ਸੁਧਾਰ ਹੋਣ ਲੱਗ ਗਿਆ ਹੈ।
    ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਸੁਨਾਮ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
    ਇਸ ਦੌਰਾਨ ਮੀਡੀਆ ਵੱਲੋਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਹੜਤਾਲ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਟੈਂਡਰ ਪ੍ਰਕਿਰਿਆ ਰਾਹੀਂ ਸਬੰਧਤ ਕੰਪਨੀ ਨੂੰ ਇਹ ਕੰਮ ਸੌਂਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸੰਚਾਲਨ ਅਤੇ ਕਰਮਚਾਰੀਆਂ ਨਾਲ ਜੁੜੇ ਮਾਮਲਿਆਂ ਦੀ ਜ਼ਿੰਮੇਵਾਰੀ ਸਬੰਧਤ ਕੰਪਨੀ ਦੀ ਬਣਦੀ ਹੈ।
    ਉਨ੍ਹਾਂ ਕਿਹਾ ਕਿ ਭਾਵੇਂ ਇਸ ਮਸਲੇ ਵਿੱਚ ਸਰਕਾਰ ਦੀ ਸਿੱਧੀ ਭੂਮਿਕਾ ਨਹੀਂ ਹੈ, ਪਰ ਪੰਜਾਬ ਸਰਕਾਰ ਇਹ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਕਿ ਕਿਸੇ ਵੀ ਕਾਰਨ ਕਰਕੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣਗੇ।
    ਇਸ ਮੌਕੇ ਇਲਾਕੇ ਦੇ ਪਤਵੰਤੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.