ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ‘ਕੰਮ ਦੀ ਰਾਜਨੀਤੀ’ ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ ਚੂੜੀਆਂ ਦੇ ਘਣੀਏ ਕੇ ਬਾਂਗਰ ਵਿਖੇ ਵੱਡੀ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ 90 ਫੀਸਦੀ ਪਰਿਵਾਰਾਂ ਲਈ ਮੁਫ਼ਤ ਬਿਜਲੀ, 10 ਲੱਖ ਤੱਕ ਦੇ ਇਲਾਜ, 88 ਫੀਸਦੀ ਖੇਤੀਬਾੜੀ ਜ਼ਮੀਨ ਲਈ ਨਹਿਰੀ ਪਾਣੀ ਅਤੇ ਮਾਵਾਂ-ਭੈਣਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਧਿਆਨ ਸ਼ਾਸਨ ਦੇ ਲਾਭਾਂ ਨੂੰ ਸਿੱਧਾ ਲੋਕਾਂ ਤੱਕ ਪਹੁੰਚਾਉਣ ’ਤੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਿਜ਼ ਸਾਢੇ ਚਾਰ ਸਾਲਾਂ ਵਿੱਚ ਸਾਡੀ ਸਰਕਾਰ ਨੇ ਕਾਂਗਰਸ ਅਤੇ ਅਕਾਲੀ ਸ਼ਾਸਨ ਦੇ 22 ਸਾਲਾਂ ਨਾਲੋਂ ਵੱਧ ਕੰਮ ਕਰ ਕੇ ਦਿਖਾਇਆ ਹੈ, ਜਦੋਂ ਕਿ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਸਿਖਰਲੇ ਸਥਾਨ ’ਤੇ ਪਹੁੰਚਾ ਦਿੱਤਾ ਹੈ। ਇਕੱਠ ਦੌਰਾਨ ਜਨਤਕ ਸਰਵੇਖਣ ਵਿੱਚ ਮਿਲੇ ਭਰਵੇਂ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 2027 ਤੋਂ ਪਹਿਲਾਂ ਲੋਕਾਂ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਐਕਸ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਫ਼ਤਹਿਗੜ੍ਹ ਚੂੜੀਆਂ ਹਲਕੇ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਵਿਸ਼ਾਲ ਜਨਸਭਾ ਲਈ ਇਕੱਠੇ ਹੋਏ ਮਾਝੇ ਦੇ ਲੋਕਾਂ ਦੁਆਰਾ ਦਿਖਾਇਆ ਗਿਆ ਪਿਆਰ ਅਤੇ ਉਤਸ਼ਾਹ ਸੱਚਮੁੱਚ ਲਾਜਵਾਬ ਸੀ। ਰਵਾਇਤੀ ਪਾਰਟੀਆਂ ਨੇ ’ਮੈਂ ਅਤੇ ਮੇਰੇ ਪਰਿਵਾਰ’ ਦੇ ਨਾਂ ’ਤੇ ਪੰਜਾਬ ਨੂੰ ਲੁੱਟਿਆ, ਪਰ ਅਸੀਂ ਇਮਾਨਦਾਰੀ ਨਾਲ ਕੰਮ ਕੀਤਾ ਹੈ, 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਅਤੇ ਮਾਵਾਂ-ਭੈਣਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਹੈ। ਇਨ੍ਹਾਂ ਨੀਤੀਆਂ ਕਰ ਕੇ ਹੀ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।ਪੋਸਟ ਦੇ ਅੰਤ ਵਿੱਚ ਲਿਖਿਆ ਗਿਆ, “ਰੈਲੀ ਦੌਰਾਨ ਕਰਵਾਏ ਗਏ ਜਨਤਕ ਸਰਵੇਖਣ ਦੌਰਾਨ ਲੋਕਾਂ ਦੁਆਰਾ ਹੱਥ ਖੜ੍ਹੇ ਕਰ ਕੇ ਦਿੱਤੇ ਗਏ ਜ਼ਬਰਦਸਤ ਹੁੰਗਾਰੇ ਨੇ ਸਾਬਤ ਕਰ ਦਿੱਤਾ ਕਿ ਉਨ੍ਹਾਂ ਦਾ ਭਰੋਸਾ ਸਾਡੇ ਨਾਲ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰਨਾ, ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ, “ਨਹਿਰੀ ਸਿੰਜਾਈ ਦਾ ਵਿਸਥਾਰ ਨਾ ਸਿਰਫ਼ ਖੇਤੀਬਾੜੀ ਲਈ, ਸਗੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਵੀ ਮਹੱਤਵਪੂਰਨ ਹੈ। ਸਾਨੂੰ ਸੂਬੇ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਦੇ ਹੋਏ ਇਸ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਹੋਵੇਗਾ।ਔਰਤਾਂ ਲਈ ਸਰਕਾਰ ਦੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਮਾਵਾਂ-ਭੈਣਾਂ ਲਈ ਵਿੱਤੀ ਸਹਾਇਤਾ ਇਸ ਦੇ ਲੋਕ ਭਲਾਈ ਵਾਲੇ ਦ੍ਰਿਸ਼ਟੀਕੋਣ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਔਰਤਾਂ ਨੂੰ ਵਧੇਰੇ ਆਰਥਿਕ ਸਹਾਇਤਾ ਮਿਲੇ।ਪਿਛਲੀਆਂ ਸਰਕਾਰਾਂ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਪਰਿਵਾਰਕ ਅਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਵਿੱਚ ਹੀ ਫਸੀਆਂ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਮੁੱਦਿਆਂ ’ਤੇ ਵੱਖ-ਵੱਖ ਸਰਕਾਰਾਂ ਦੁਆਰਾ ਕੀਤੇ ਗਏ ਕੰਮਾਂ ਦੀ ਤੁਲਨਾ ਕਰਨ ਦਾ ਪੂਰਾ ਹੱਕ ਹੈ, ਜੋ ਉਨ੍ਹਾਂ ਦੇ ਰੋਜ਼ਾਨਾ ਜੀਵਨ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਕਿਹਾ, ‘ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ, ਜੋ ਸਕੂਲਾਂ, ਹਸਪਤਾਲਾਂ, ਬਿਜਲੀ, ਸਿੰਜਾਈ, ਰੋਜ਼ਗਾਰ, ਬੁਨਿਆਦੀ ਢਾਂਚੇ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਦੀ ਗੱਲ ਕਰੇ। ਕਿਸੇ ਵੀ ਸਰਕਾਰ ਦੀ ਅਸਲ ਪ੍ਰੀਖਿਆ ਇਹ ਹੁੰਦੀ ਹੈ ਕਿ ਉਹ ਲੋਕਾਂ ਨੂੰ ਕੀ ਸਮਰਪਿਤ ਕਰਦੀ ਹੈ।ਮੁੱਖ ਮੰਤਰੀ ਨੇ ਇਸ਼ਾਰਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਵਿਆਪਕ ਵਿਕਾਸ ਕਾਰਜ ਕੀਤੇ ਹਨ ਅਤੇ ਇਸ ਦੀ ਤੁਲਨਾ 22 ਸਾਲਾਂ ਨਾਲ ਕੀਤੀ, ਜਿਨ੍ਹਾਂ ਦੌਰਾਨ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਪੰਜਾਬ ’ਤੇ ਰਾਜ ਕੀਤਾ ਸੀ। ਉਨ੍ਹਾਂ ਨੇ ਸਿੱਖਿਆ, ਸਿਹਤ ਸੰਭਾਲ, ਬਿਜਲੀ, ਸਿੰਜਾਈ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਨੂੰ ਉਨ੍ਹਾਂ ਪ੍ਰਮੁੱਖ ਖੇਤਰਾਂ ਵਿੱਚ ਸ਼ਾਮਲ ਕੀਤਾ, ਜਿੱਥੇ ਉਨ੍ਹਾਂ ਦੀ ਸਰਕਾਰ ਨੇ ਕੰਮ ਪੂਰੇ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਹੈ ਉਨ੍ਹਾਂ ਜ਼ੋਰ ਦੇ ਕੇ ਕਿਹਾ, ‘ਪੰਜਾਬ ਵਿੱਚ ਅਥਾਹ ਸਮਰੱਥਾ ਹੈ। ਸੂਬੇ ਨੂੰ ਵਿਕਾਸ ਅਤੇ ਲੋਕ ਭਲਾਈ ’ਤੇ ਕੇਂਦਰਿਤ ਅਜਿਹੇ ਸ਼ਾਸਨ ਮਾਡਲ ਦੀ ਲੋੜ ਹੈ, ਜਿਸ ਦੇ ਉਸਾਰੂ ਨਤੀਜੇ ਲੋਕਾਂ ਦੀ ਜ਼ਿੰਦਗੀ ਵਿੱਚ ਪ੍ਰਤੱਖ ਦਿਖਾਈ ਦੇਣ।ਪੰਜਾਬ ਦੀ ਸਿਆਸੀ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਵਿੱਚ ਸੂਬੇ ’ਤੇ ਰਾਜ ਕਰਨ ਵਾਲੀਆਂ ਪਾਰਟੀਆਂ ਹੁਣ ਆਪਸੀ ਵਖਰੇਵਿਆਂ ਦੇ ਬਾਵਜੂਦ ਇਕੱਠੇ ਹੋਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਵੱਖ-ਵੱਖ ਸਮਿਆਂ ’ਤੇ ਰਾਜ ਕਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਸਿਆਸੀ ਆਧਾਰ ਲੱਭਣ ਲਈ ਤਰਲੋ-ਮੱਛੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੀ ਪੜਚੋਲ ਕਰ ਕੇ ਰੋਜ਼ਾਨਾ ਜੀਵਨ ਨਾਲ ਸਬੰਧਤ ਮੁੱਦਿਆਂ ’ਤੇ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਤੁਲਨਾ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਪੰਜਾਬ ਦੇ ਲੋਕ ਹਰ ਸਰਕਾਰ ਦੇ ਕੰਮਕਾਜ ਨੂੰ ਪਰਖਣ ਦੇ ਪੂਰੀ ਤਰ੍ਹਾਂ ਸਮਰੱਥ ਹਨ, ਜੋ ਕੀਤੇ ਗਏ ਕੰਮਾਂ ਅਤੇ ਆਪਣੇ ਪਰਿਵਾਰਾਂ ਨਾਲ ਸਬੰਧਤ ਮੁੱਦਿਆਂ ਦੇ ਆਧਾਰ ’ਤੇ ਫੈਸਲਾ ਕਰਨਗੇ।ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਸਥਾਨਕ ਵਿਕਾਸ ਤੇ ਜਨਤਕ ਸੇਵਾਵਾਂ ਸਬੰਧੀ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਪ੍ਰਸ਼ਾਸਕੀ ਕਾਰਵਾਈਆਂ ਰਾਹੀਂ ਸਥਾਨਕ ਲੋੜਾਂ ਨੂੰ ਪੂਰਾ ਕਰਨ ਲਈ ਲੋਕਾਂ ਨਾਲ ਸਿੱਧਾ ਸੰਵਾਦ ਇੱਕ ਅਹਿਮ ਜ਼ਰੀਆ ਹੈ।ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਲੋਕ ਮਿਲਣੀ ਦੌਰਾਨ ਉਠਾਈਆਂ ਗਈਆਂ ਸਮੱਸਿਆਵਾਂ ਦੀ ਸਬੰਧਤ ਵਿਭਾਗਾਂ ਵੱਲੋਂ ਜਾਂਚ-ਪੜਤਾਲ ਕਰ ਕੇ ਸਰਕਾਰੀ ਨੀਤੀ ਤੇ ਉਪਲਬਧ ਵਸੀਲਿਆਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਿਛਲੇ ਕਈ ਦਹਾਕਿਆਂ ਤੋਂ ਬੇਰੁਜ਼ਗਾਰੀ, ਨਸ਼ਾਖੋਰੀ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ, ਗੈਰ-ਮਿਆਰੀ ਬੁਨਿਆਦੀ ਢਾਂਚੇ ਅਤੇ ਸਰਕਾਰੀ ਅਦਾਰਿਆਂ ਦੀਆਂ ਕਮਜ਼ੋਰੀਆਂ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਸਮੂਹਿਕ ਯਤਨਾਂ ਅਤੇ ਲੋਕ ਭਲਾਈ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ’ਤੇ ਲਗਾਤਾਰ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ।ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਜੋਬਨ ਰੰਧਾਵਾ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਗੁਰਦੇਵ ਸਿੰਘ ਲੱਖਣਾ ਸਟੇਟ ਸੈਕਰਟਰੀ, ਉੱਪ ਪ੍ਰਧਾਨ ਜਗਰੂਪ ਸਿੰਘ ਸੇਖਵਾਂ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਚੇਅਰਮੈਨ ਰਾਜੀਵ ਸ਼ਰਮਾ,ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ, ਮੁਖਦੇਵ ਸਿੰਘ ਆਲੋਵਾਲ, ਦਲਜੀਤ ਸਿੰਘ ਲੱਕੀ ਸਮੇਤ ਫਤਿਹਗੜ੍ਹ ਚੂੜੀਆਂ ਦੇ ਵਰਕਰ ਅਤੇ ਆਗੂ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


