ਗੁਰੂਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਲਈ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸੀ ਸੰਸਥਾ ਵੱਲੋਂ ਅਰਦਾਸ ਡੇਰਾ ਬਾਬਾ ਨਾਨਕ, ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸੀ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਡੇਰਾ ਬਾਬਾ ਨਾਨਕ ਦੇ ਧੁੱਸੀ ਬੰਨ ਵਿਖੇ ਗੁਰੂਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਘਰ ਵਿੱਚ ਅਰਦਾਸ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰੂਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਜਲਦ ਤੋਂ ਜਲਦ ਮੁੜ ਸ਼ੁਰੂ ਕੀਤਾ ਜਾਵੇ।
ਅਰਦਾਸ ਉਪਰੰਤ ਸੰਸਥਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਗੁਰੂਦੁਆਰਾ ਕਰਤਾਰਪੁਰ ਸਾਹਿਬ ਦੁਨੀਆ ਭਰ ਦੀਆਂ ਸੰਗਤਾਂ ਦੀ ਅਟੁੱਟ ਸ਼ਰਧਾ ਅਤੇ ਆਸਥਾ ਦਾ ਕੇਂਦਰ ਹੈ। ਲਾਂਘੇ ਦੇ ਬੰਦ ਹੋਣ ਕਾਰਨ ਹਜ਼ਾਰਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਸਿਰਫ਼ ਇੱਕ ਧਾਰਮਿਕ ਸਥਾਨ ਹੀ ਨਹੀਂ, ਸਗੋਂ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜਿਆ ਇੱਕ ਮਹੱਤਵਪੂਰਨ ਅਸਥਾਨ ਹੈ, ਜਿੱਥੇ ਦਰਸ਼ਨਾਂ ਲਈ ਹਰ ਸਿੱਖ ਦੀ ਡੂੰਘੀ ਇੱਛਾ ਹੁੰਦੀ ਹੈ।
ਸੰਸਥਾ ਦੇ ਆਗੂਆਂ ਨੇ ਸਰਕਾਰਾਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਲਈ ਯੋਗ ਕਦਮ ਚੁੱਕੇ ਜਾਣ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਪਵਿੱਤਰ ਧਰਤੀ ਦੇ ਦਰਸ਼ਨ ਕਰ ਸਕਣ।
ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ, ਬਾਬਾ ਗੁਰਮੇਜ ਸਿੰਘ ਦਾਬਾਵਾਲ, ਭਾਈ ਨਰਾਇਣ ਸਿੰਘ ਚੋੜਾ, ਨਿਰਮਲ ਸਿੰਘ ਸਾਗਰਪੁਰ, ਜਤਿੰਦਰ ਸਿੰਘ ਦਾਬਾਵਾਲ, ਨਿਰਮਲ ਸਿੰਘ ਦਾਬਾਵਾਲ ਸਮੇਤ ਸੰਸਥਾ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਅੰਤ ਵਿੱਚ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦੀ ਮੁੜ ਸ਼ੁਰੂ ਹੋਣ ਦੀ ਅਰਦਾਸ ਕੀਤੀ ਗਈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


