ਕੇਰਲ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸ਼ਨੀਵਾਰ ਨੂੰ ਦਿੱਲੀ ਦੇ ਆਪਣੇ ਪਹਿਲੇ ਦੌਰੇ ਦੌਰਾਨ ਵੀ.ਡੀ. ਸਤੀਸ਼ਨ ਨੇ ਕਾਂਗਰਸ ਦੇ ਸੀਨੀਅਰ ਆਗੂਆਂ, ਜਿਨ੍ਹਾਂ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮਲਿਕਾਰੁਜਨ ਖੜਗੇ ਸ਼ਾਮਲ ਸਨ, ਨਾਲ ਮੁਲਾਕਾਤ ਕੀਤੀ। ਆਪਣੀ ਫੇਰੀ ਦੌਰਾਨ ਸਤੀਸ਼ਨ ਨੇ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੁਗੋਪਾਲ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਮੁਲਾਕਾਤ ਕੀਤੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ਼ੁੱਕਰਵਾਰ ਦੇਰ ਰਾਤ ਰਾਸ਼ਟਰੀ ਰਾਜਧਾਨੀ ਪਹੁੰਚੇ ਅਤੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਕਾਂਗਰਸ ਹਾਈਕਮਾਨ ਦੇ ਸਮਰਥਨ ਲਈ ਧੰਨਵਾਦ ਕੀਤਾ। ਸੂਤਰਾਂ ਅਨੁਸਾਰ, ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਮੁੱਖ ਤੌਰ ’ਤੇ ਸੰਗਠਨਾਤਮਕ ਮਾਮਲਿਆਂ ਅਤੇ ਕੇਰਲ ਵਿੱਚ ਨਵੀਂ ਬਣੀ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ ਸਰਕਾਰ ਦੇ ਕੰਮਕਾਜ ਨਾਲ ਸਬੰਧਤ ਮੁੱਦਿਆਂ ’ਤੇ ਕੇਂਦ੍ਰਿਤ ਸਨ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਲਈ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਦੇ ਅੰਦਰ ਚਰਚਾ ਚੱਲ ਰਹੀ ਹੈ।
ਅਜਿਹੇ ਸੰਕੇਤ ਹਨ ਕਿ ਮੁੱਖ ਮੰਤਰੀ ਅਗਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲ ਸਕਦੇ ਹਨ, ਹਾਲਾਂਕਿ ਇਸਦੀ ਤੁਰੰਤ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਇਸ ਤੋਂ ਪਹਿਲਾਂ ਸਤੀਸ਼ਨ ਦੇ ਦਿੱਲੀ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਤ ਕੀਤਾ। ਵੱਡੀ ਗਿਣਤੀ ਵਿੱਚ ਸਮਰਥਕ ਉਨ੍ਹਾਂ ਦਾ ਸਵਾਗਤ ਕਰਨ ਲਈ ਦੇਰ ਰਾਤ ਨੂੰ ਕੇਰਲ ਹਾਊਸ ਵਿਖੇ ਇਕੱਠੇ ਹੋਏ। ਕਾਂਗਰਸ ਦੀ ਅਗਵਾਈ ਵਾਲੀ ਯੂਡੀਐਫ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਖੱਬੇ ਪੱਖੀ ਡੈਮੋਕ੍ਰੇਟਿਕ ਫਰੰਟ (ਐਲਡੀਐਫ) ਨੂੰ ਹਰਾ ਕੇ 10 ਸਾਲਾਂ ਦੇ ਅੰਤਰਾਲ ਤੋਂ ਬਾਅਦ ਕੇਰਲ ਵਿੱਚ ਸੱਤਾ ਵਿੱਚ ਵਾਪਸੀ ਕੀਤੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


