ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਹਰ ਪਾਰਟੀ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਾ ਰਹੀ ਹੈ। ਇਸੇ ਕੜੀ ਤਹਿਤ ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਰਕਰਾਂ ਅਤੇ ਸਮਰਥਕਾਂ ਦਾ ਹੌਸਲਾ ਵਧਾਇਆ।
ਇਸ ਦੌਰਾਨ ਕੁਲਜੀਤ ਸਿੰਘ ਬੇਦੀ ਦਾ ਕਈ ਥਾਵਾਂ ‘ਤੇ ਪਾਰਟੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਬੂਥਾਂ ‘ਤੇ ਮੌਜੂਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮਰਥਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ। ਬੇਦੀ ਨੇ ਕਿਹਾ ਕਿ ਮੋਹਾਲੀ ਦੀ ਜਨਤਾ ਇਸ ਵਾਰ ਨਗਰ ਨਿਗਮ ਵਿੱਚ ਮੁੜ ਕਾਂਗਰਸ ਪਾਰਟੀ ਨੂੰ ਲਿਆਉਣ ਦਾ ਮਨ ਬਣਾ ਚੁੱਕੀ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇ ਰਹੇ ਹਨ।
ਉਹਨਾਂ ਕਿਹਾ ਕਿ ਜਿੱਥੇ ਜਿੱਥੇ ਵੀ ਉਹ ਚੋਣ ਪ੍ਰਚਾਰ ਜਾਂ ਬੂਥ ਦੌਰਿਆਂ ਲਈ ਗਏ ਹਨ, ਉਥੇ ਲੋਕਾਂ ਵਿੱਚ ਕਾਂਗਰਸ ਪਾਰਟੀ ਲਈ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ, ਅਧੂਰੇ ਕੰਮਾਂ ਅਤੇ ਲੋਕਾਂ ਨਾਲ ਕੀਤੇ ਗਏ ਲਾਰਿਆਂ ਤੋਂ ਤੰਗ ਆ ਚੁੱਕੇ ਹਨ। ਉਹਨਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਦਾ ਰੁਝਾਨ ਸਾਫ ਦੱਸ ਰਿਹਾ ਹੈ ਕਿ ਮੋਹਾਲੀ ਵਿੱਚ ਇਸ ਵਾਰ ਕਾਂਗਰਸ ਪਾਰਟੀ ਦੀ ਮਜ਼ਬੂਤ ਵਾਪਸੀ ਹੋਣ ਜਾ ਰਹੀ ਹੈ।
ਕੁਲਜੀਤ ਸਿੰਘ ਬੇਦੀ ਨੇ ਦਾਅਵਾ ਕੀਤਾ ਕਿ ਖਾਸ ਤੌਰ ‘ਤੇ ਮੁਲਾਜ਼ਮ ਵਰਗ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਨਾਰਾਜ਼ਗੀ ਹੈ। ਉਹਨਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪਿਛਲੇ ਸਮੇਂ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਰੈਲੀਆਂ ਤੱਕ ਕੱਢੀਆਂ, ਜਿਸ ਨਾਲ ਸਾਫ ਹੈ ਕਿ ਕਰਮਚਾਰੀ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹੈ। ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਰਹਿੰਦਾ ਮੁਲਾਜ਼ਮ ਵਰਗ ਇਸ ਵਾਰ ਵੋਟਾਂ ਰਾਹੀਂ ਆਪਣਾ ਗੁੱਸਾ ਜ਼ਾਹਿਰ ਕਰਨ ਲਈ ਤਿਆਰ ਬੈਠਾ ਹੈ।
ਉਹਨਾਂ ਕਿਹਾ ਕਿ ਸਿਰਫ ਕਰਮਚਾਰੀ ਹੀ ਨਹੀਂ, ਸਗੋਂ ਕਿਸਾਨ, ਵਪਾਰੀ, ਮਹਿਲਾਵਾਂ ਅਤੇ ਨੌਜਵਾਨ ਵਰਗ ਵੀ ਕਾਂਗਰਸ ਪਾਰਟੀ ਦੇ ਹੱਕ ਵਿੱਚ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ। ਹਰ ਵਰਗ ਨੂੰ ਇਹ ਯਕੀਨ ਹੈ ਕਿ ਸਿਰਫ ਕਾਂਗਰਸ ਪਾਰਟੀ ਹੀ ਮੋਹਾਲੀ ਦੇ ਵਿਕਾਸ ਨੂੰ ਮੁੜ ਰਫ਼ਤਾਰ ਦੇ ਸਕਦੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ। ਉਹਨਾਂ ਕਿਹਾ ਕਿ ਮੋਹਾਲੀ ਦੇ ਲੋਕ ਵਿਕਾਸ, ਸਾਫ਼-ਸੁਥਰੀ ਪ੍ਰਸ਼ਾਸਨਿਕ ਪ੍ਰਣਾਲੀ ਅਤੇ ਬੁਨਿਆਦੀ ਸਹੂਲਤਾਂ ਦੀ ਮੰਗ ਕਰ ਰਹੇ ਹਨ, ਜਿਨ੍ਹਾਂ ਨੂੰ ਮੌਜੂਦਾ ਪ੍ਰਬੰਧ ਪੂਰਾ ਕਰਨ ਵਿੱਚ ਨਾਕਾਮ ਰਿਹਾ ਹੈ।
ਬੇਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰ ਵਾਰਡ ਵਿੱਚ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਕਈ ਸੀਟਾਂ ‘ਤੇ ਤਾਂ ਮੁਕਾਬਲਾ ਇੱਕ ਪੱਖੀ ਬਣਦਾ ਨਜ਼ਰ ਆ ਰਿਹਾ ਹੈ। ਉਹਨਾਂ ਵਿਸ਼ਵਾਸ ਜਤਾਇਆ ਕਿ ਚੋਣ ਨਤੀਜੇ ਆਉਣ ਤੋਂ ਬਾਅਦ ਮੋਹਾਲੀ ਨਗਰ ਨਿਗਮ ‘ਤੇ ਮੁੜ ਕਾਂਗਰਸ ਦਾ ਕਬਜ਼ਾ ਹੋਵੇਗਾ ਅਤੇ ਕਾਂਗਰਸ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਹੈ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


