ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪੱਤਰ ਲਿਖ ਕੇ ਮੋਹਾਲੀ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੀ ਗੰਭੀਰ ਸਮੱਸਿਆ ਨੂੰ ਆਉਣ ਵਾਲੇ ਵਿਧਾਨ ਸਭਾ ਸੈਸਨ ਦੌਰਾਨ ਜੋਰਦਾਰ ਢੰਗ ਨਾਲ ਉਠਾਉਣ ਦੀ ਮੰਗ ਕੀਤੀ ਹੈ।
ਆਪਣੇ ਪੱਤਰ ਵਿੱਚ ਬੇਦੀ ਨੇ ਕਿਹਾ ਕਿ ਮੋਹਾਲੀ, ਜਿਸ ਨੂੰ ਪੰਜਾਬ ਦੀ ਮਿਨੀ ਰਾਜਧਾਨੀ ਅਤੇ ਇੱਕ ਪ੍ਰਮੁੱਖ ਸਹਿਰ ਵਜੋਂ ਜਾਣਿਆ ਜਾਂਦਾ ਹੈ, ਅੱਜ ਵੀ ਇੱਕ ਸਥਾਈ ਡੰਪਿੰਗ ਗਰਾਊਂਡ ਤੋਂ ਵਾਂਝਾ ਹੈ। ਉਨਾਂ ਦੱਸਿਆ ਕਿ ਪਹਿਲਾਂ ਚੱਲ ਰਿਹਾ ਡੰਪਿੰਗ ਗਰਾਊਂਡ ਅਦਾਲਤ ਅਤੇ ਐਨਜੀਟੀ ਦੇ ਹੁਕਮਾਂ ਤੋਂ ਬਾਅਦ ਬੰਦ ਹੋ ਚੁੱਕਾ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਇਸ ਦਾ ਕੋਈ ਪੱਕਾ ਅਤੇ ਵਿਹਾਰਕ ਹੱਲ ਨਹੀਂ ਕੀਤਾ ਗਿਆ।
ਬੇਦੀ ਨੇ ਦੋਸ ਲਗਾਇਆ ਕਿ ਨਗਰ ਨਿਗਮ ਵੱਲੋਂ ਸਹਿਰ ਦੇ ਆਰਐਮਸੀ ਪੁਆਇੰਟਾਂ ਅਤੇ ਹੋਰ ਖਾਲੀ ਥਾਵਾਂ ਦੇ ਬਾਹਰ ਹੀ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਗੰਦਗੀ, ਬਦਬੂ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ। ਉਨਾਂ ਕਿਹਾ ਕਿ ਇਹ ਮਸਲਾ ਸਿੱਧੇ ਤੌਰ ‘ਤੇ ਸਹਿਰ ਵਾਸੀਆਂ ਦੀ ਸਿਹਤ ਅਤੇ ਵਾਤਾਵਰਣ ਨਾਲ ਜੁੜਿਆ ਹੋਇਆ ਹੈ।
ਬੇਦੀ ਨੇ ਕਿਹਾ ਕਿ ਸਰਕਾਰ ਦੇ ਮੁਹਾਲੀ ਅਤੇ ਡੇਰਾਬੱਸੀ ਦੇ ਵਿਧਾਇਕਾਂ ਦੇ ਵੱਖ-ਵੱਖ ਸਟੈਂਡ ਕਾਰਨ ਇਹ ਅਹਿਮ ਮਸਲਾ ਅੱਜ ਵੀ ਅਣਸੁਲਝਿਆ ਪਿਆ ਹੈ ਅਤੇ ਇਸ ਦੀ ਕੀਮਤ ਮੋਹਾਲੀ ਦੇ ਲੋਕ ਚੁਕਾ ਰਹੇ ਹਨ।
ਕੁਲਜੀਤ ਸਿੰਘ ਬੇਦੀ ਨੇ ਇਹ ਵੀ ਦਾਅਵਾ ਕੀਤਾ ਕਿ ਮੋਹਾਲੀ ਦਾ ਕੂੜਾ ਬਰਸਾਤੀ ਨਾਲਿਆਂ ਵਿੱਚ ਸੁੱਟਿਆ ਜਾ ਰਿਹਾ ਹੈ, ਜੋ ਨਾ ਸਿਰਫ ਵਾਤਾਵਰਣ ਲਈ ਗੰਭੀਰ ਖਤਰਾ ਹੈ, ਸਗੋਂ ਕਾਨੂੰਨੀ ਪੱਖੋਂ ਵੀ ਇੱਕ ਸੰਵੇਦਨਸੀਲ ਮਾਮਲਾ ਹੈ, ਕਿਉਂਕਿ ਵਾਟਰ ਬਾਡੀਜ ਵਿੱਚ ਕੂੜਾ ਸੁੱਟਣ ਦੀ ਇਜਾਜਤ ਨਹੀਂ ਹੈ।
ਉਨਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕੀਤੀ ਕਿ ਪੰਜਾਬ ਵਿਧਾਨ ਸਭਾ ਦਾ ਸੈਸਨ ਸੁਰੂ ਹੋਣ ‘ਤੇ ਇਸ ਗੰਭੀਰ ਜਨਤਕ ਮੁੱਦੇ ਨੂੰ ਪੂਰੀ ਤਾਕਤ ਨਾਲ ਉਠਾਇਆ ਜਾਵੇ ਅਤੇ ਸਰਕਾਰ ਤੋਂ ਇਹ ਸਪੱਸਟ ਕੀਤਾ ਜਾਵੇ ਕਿ ਮੋਹਾਲੀ ਲਈ ਸੋਲਿਡ ਵੇਸਟ ਮੈਨੇਜਮੈਂਟ ਦਾ ਸਥਾਈ ਹੱਲ ਕਦੋਂ ਅਤੇ ਕਿਵੇਂ ਕੀਤਾ ਜਾਵੇਗਾ।
ਬੇਦੀ ਨੇ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਸਹਿਰ ਵਾਸੀਆਂ ਦੀ ਸਿਹਤ ਅਤੇ ਵਾਤਾਵਰਣ ਨਾਲ ਜੁੜੇ ਇਸ ਮਹੱਤਵਪੂਰਨ ਮੁੱਦੇ ਨੂੰ ਵਿਧਾਨ ਸਭਾ ਵਿੱਚ ਗੰਭੀਰਤਾ ਨਾਲ ਉਠਾਇਆ ਜਾਵੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


