ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਨਾਭਾ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕਣਕ ਖਰੀਦ ਦੀ ਪ੍ਰਕਿਰਿਆ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਹੋਵੇ, ਜਿਸ ਦੀ ਸਖ਼ਤ ਹਦਾਇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਸੀ।
ਮੰਤਰੀ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਦਾ ਕਣਕ ਖਰੀਦਣ ਦਾ ਟੀਚਾ 122 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਓਹਨਾ ਕਿਹਾ, ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਣਕ ਖਰੀਦ ਸਬੰਧੀ ਸੁਚਾਰੂ ਪ੍ਰਕਿਰਿਆ ਕਾਇਮ ਕੀਤੀ*
ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 39 ਲੱਖ ਮੀਟ੍ਰਿਕ ਟਨ ਫਸਲ ਆ ਚੁੱਕੀ ਹੈ, ਜਿਸ ਵਿੱਚੋਂ 34 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਮੰਤਰੀ ਨੇ ਅੱਗੋਂ ਕਿਹਾ ਕਿ ਇਸ ਦੌਰਾਨ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਵੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬਹੁਤ ਹੀ ਸੁਚਾਰੂ ਅਤੇ ਤੁਰੰਤ ਚੱਲ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਦਾਣੇ ਦਾ ਪੂਰਾ ਮੁੱਲ ਅਤੇ ਸਮੇਂ ’ਤੇ ਭੁਗਤਾਨ ਮਿਲ ਰਿਹਾ ਹੈ।
ਮੰਤਰੀ ਸ੍ਰੀ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਕਿਸਾਨਾਂ ਨੂੰ ਕਈ ਵਾਰ ਆਪਣੀ ਫਸਲ ਦੇ ਬਦਲੇ ਭੁਗਤਾਨ ਮਿਲਣ ਲਈ ਹਫਤਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਸੀ। ਕਈ ਵਾਰ ਤਾਂ ਇਹ ਲੰਬੇ ਸਮੇਂ ਤੱਕ ਖਰੀਦ ਪ੍ਰਕਿਰਿਆ ਦੇ ਰੁਕਣ ਦੇ ਕਾਰਨ ਮੰਡੀਆਂ ਵਿੱਚ ਧਰਨੇ ਅਤੇ ਹੜਤਾਲਾਂ ਵੀ ਕੀਤੀਆਂ ਜਾਂਦੀਆਂ ਸਨ। ਪਰ ਇਸ ਵਾਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਕਰਕੇ ਮੰਡੀ ਖਰੀਦ ਦੀ ਪ੍ਰਕਿਰਿਆ ਨੂੰ ਬਿਲਕੁਲ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ।
ਓਹਨਾ ਕਿਹਾ ਕਿ ਸਰਕਾਰ ਨੇ ਇਸ ਸਾਲ ਦੇ ਲਈ ਪ੍ਰਤੀ ਕੁਅੰਟਲ 2585 ਰੁਪਏ ਐਮਐਸਪੀ ਤੈਅ ਕੀਤੇ ਹਨ, ਜਿਸ ਤੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਲਾਹੇ ਦਾ ਪੂਰਾ ਮੁੱਲ ਮਿਲੇਗਾ। ਓਹਨਾ ਇਹ ਵੀ ਕਿਹਾ ਕਿ ਇਸ ਪ੍ਰਕਿਰਿਆ ਦੇ ਅਧੀਨ ਹੁਣ ਤੱਕ 1818 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਡਲੀਵਰ ਕੀਤੇ ਜਾ ਚੁੱਕੇ ਹਨ।
ਓਹਨਾ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਲਈ ਇੱਕ ਸ਼ਾਨਦਾਰ ਰਿਕਾਰਡ ਸਥਾਪਤ ਕੀਤਾ ਹੈ ਅਤੇ ਇਹ ਪ੍ਰਕਿਰਿਆ ਬਿਲਕੁਲ ਪ੍ਰਮਾਣਿਕ ਅਤੇ ਸਹਿਯੋਗ ਨਾਲ ਚੱਲ ਰਹੀ ਹੈ। ਇਸ ਸਾਲ ਸਰਕਾਰ ਨੇ ਕਿਸਾਨਾਂ ਦੇ ਫਸਲਾਂ ਦੀ ਖਰੀਦ ਅਤੇ ਉਸ ਦੇ ਬਦਲੇ ਭੁਗਤਾਨ ਵਿੱਚ ਕਾਫੀ ਸੁਧਾਰ ਕੀਤੇ ਹਨ, ਜਿਸ ਨਾਲ ਕਿਸਾਨਾਂ ਨੂੰ ਮੁੱਖ ਰੂਪ ਵਿੱਚ ਲਾਭ ਮਿਲ ਰਿਹਾ ਹੈ।
ਸ੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੂਲ ਉਦੇਸ਼ ਕਿਸਾਨਾਂ ਨੂੰ ਪੂਰੀ ਰਕਮ ਦੀ ਡਲੀਵਰੀ ਅਤੇ ਸਹਿਯੋਗ ਦੇ ਨਾਲ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ। ਪੰਜਾਬ ਸਰਕਾਰ ਦਾ ਇਹ ਵਾਅਦਾ ਹੈ ਕਿ ਕਿਸਾਨਾਂ ਨੂੰ ਭੁਗਤਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੰਪੂਰਨ ਕੀਤਾ ਜਾਵੇਗਾ।
ਇਸ ਮੌਕੇ ਨਾਭਾ ਦੇ ਐਸ ਡੀ ਐਮ ਏ ਪੀ ਐਸ ਸੋਮਲ, ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ ਰਵਿੰਦਰ ਕੌਰ, ਡੀ ਐਮ ਵੇਅਰ ਹਾਊਸ ਨਿਰਮਲ ਸਿੰਘ , ਡੀ ਐਮ ਪਨਸਪ ਬਨਦੀਪ , ਡੀ ਐਮ ਮਾਰਕਫੈੱਡ ਵਿਪਨ, ਏ ਐਫ ਐਸੋ ਪੰਕਜ ਠਾਕੁਰ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


