ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਸ਼?ਰੀ ਨਰਿੰਦਰ ਮੋਦੀ ਜੀ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਸਰਬਪੱਖੀ ਵਿਕਾਸ, ਸੂਬੇ ਦੇ ਲੋਕਾਂ ਦੀ ਭਲਾਈ ਅਤੇ ਉੱਜਵਲ ਭਵਿੱਖ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੁਲਾਕਾਤ ਦੌਰਾਨ ਸੂਬਾ ਪ੍ਰਧਾਨ ਢਿੱਲੋਂ ਨੇ ਪੰਜਾਬ ਦੇ ਮੌਜੂਦਾ ਹਾਲਾਤ, ਆਰਥਿਕਤਾ, ਇੰਡਸਟਰੀ, ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ , ਲਾਅ ਐਂਡ ਆਰਡਰ, ਗੈਂਗਸਟਰਵਾਦ ਸਮੇਤ ਹੋਰ ਕਈ ਮੁੱਦਿਆਂ ਉਪਰ ਚਰਚਾ ਕੀਤੀ।
ਇਸ ਮੁਲਾਕਾਤ ਸਬੰਧੀ ਢਿੱਲੋਂ ਨੇ ਕਿਹਾ ਕਿ ਅੱਜ ਦੀ ਮੁਲਾਕਾਤ ਬਹੁਤ ਸਾਰਥਿਕ ਮਾਹੌਲ ’ਚ ਹੋਈ ਹੈ ਅਤੇ ਪ੍ਰਧਾਨ ਮੰਤਰੀ ਨੇ ਬਹੁਤ ਗੰਭੀਰਤਾ ਨਾਲ ਪੂਰੀ ਗੱਲ ਸੁਣੀ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਪੰਜਾਬ ਨੂੰ ਲੈ ਕੇ ਬਹੁਤ ਚਿੰਤਿਤ ਹਨ। ਪੰਜਾਬ ਦੇ ਸਾਰੇ ਹਾਲਾਤਾਂ ਬਾਰੇ ਉਹ ਪਹਿਲਾਂ ਹੀ ਚੰਗੀ ਤਰ੍ਹਾਂ ਭਲੀਭਾਂਤ ਜਾਣੂ ਹਨ। ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਆਪਣੇ ਪੰਜਾਬ ਵਿੱਚ ਇੱਕ ਕਾਰਿਯਾਕਰਤਾ ਵਜੋਂ ਕੀਤੇ ਕੰਮਾਂ ਅਤੇ ਤਜੁਰਬੇ ਨੂੰ ਵੀ ਸਾਂਝਾ ਕੀਤਾ। ਸ. ਢਿੱਲੋਂ ਨੇ ਕਿਹਾ ਕਿ ਦੇਸ਼ ਦੇ ਸਰਵਉੱਚ ਅਹੁਦੇ ਉਪਰ ਬਿਰਾਜਮਾਨ ਹੋਣ ਦੇ ਬਾਵਜੂਦ ਪ੍ਰਧਾਨਮੰਤਰੀ ਜੀ ਅਜੇ ਵੀ ਪੰਜਾਬ ਦੀ ਧਰਾਤਲ ਜੁੜੇ ਹੋਏ ਹਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ’ਆਪ’ ਸਰਕਾਰ ਦੀ ਨਾਕਾਮੀ ਅਤੇ ਦਿਸ਼ਾ-ਹੀਣ ਨੀਤੀਆਂ ਕਾਰਨ ਅੱਜ ਸੂਬਾ ਆਰਥਿਕ ਅਤੇ ਪ੍ਰਸ਼ਾਸਨਿਕ ਤੌਰ ’ਤੇ ਪਛੜ ਰਿਹਾ ਹੈ। ਪੰਜਾਬ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨ ਅਤੇ ਮਜ਼ਦੂਰ ਅੱਜ ਬਦਹਾਲੀ ਦੇ ਦੌਰ ’ਚੋਂ ਲੰਘ ਰਹੇ ਹਨ, ਜਦੋਂਕਿ ’ਆਪ’ ਸਰਕਾਰ ਸਿਰਫ਼ ਝੂਠੇ ਦਾਅਵਿਆਂ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਕਾਨੂੰਨ ਵਿਵਸਥਾ ਦੀ ਖਰਾਬ ਹਾਲਤ ਅਤੇ ਖਰਾਬ ਉਦਯੋਗਿਕ ਨੀਤੀਆਂ ਕਾਰਨ ਪੰਜਾਬ ਤੋਂ ਉਦਯੋਗ ਬਾਹਰ ਜਾ ਰਹੇ ਹਨ, ਜਿਸ ਨਾਲ ਨੌਜਵਾਨ ਰੋਜ਼ਗਾਰ ਲਈ ਭਟਕਣ ਲਈ ਮਜਬੂਰ ਹਨ।
ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਨਾਲ ਕਿਸਾਨਾਂ-ਮਜ਼ਦੂਰਾਂ ਦੀ ਭਲਾਈ, ਸੂਬੇ ਵਿੱਚ ਉਦਯੋਗਾਂ ਦੇ ਵਿਸਥਾਰ, ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਪ੍ਰਮੁੱਖ ਉਦਯੋਗਿਕ ਧੁਰਾ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ’ਤੇ ਚਰਚਾ ਕੀਤੀ, ਤਾਂ ਜੋ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਪਹਿਲਾਂ ਗੁਜਰਾਤ ਅਤੇ ਬਾਅਦ ਵਿੱਚ ਦੇਸ਼ ਵਿੱਚ ਵਿਕਾਸ ਅਤੇ ਤਰੱਕੀ ਹੋਈ ਹੈ, ਉਸ ਤਰ੍ਹਾਂ ਹੁਣ ਪੰਜਾਬ ਨੂੰ ਭਾਰਤੀ ਜਨਤਾ ਪਾਰਟੀ ਦੇ ਡਬਲ ਇੰਜਨ ਸਰਕਾਰ ਦੀ ਲੋੜ ਹੈ ਤਾਂ ਕਿ ਪੰਜਾਬ ਵੀ ਤਰੱਕੀ ਦੀਆਂ ਮੰਜ਼ਿਲਾਂ ਛੋਹ ਸਕੇ।
ਜਿੱਥੇ ਮੌਜੂਦਾ ਸੂਬਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋਈ ਹੈ, ਉੱਥੇ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਕਾਸ, ਲੋਕ ਸੇਵਾ ਅਤੇ ਸੂਬੇ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕਾਰਜ ਕਰਨ ਲਈ ਵਚਨਬੱਧ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


