ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜਮਾਰਗ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿੱਚ ਸੁਧਾਰ ਲਿਆਉਣ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਨਾਲ ਸਬੰਧਤ ਵੱਖ-ਵੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।
ਮੁਲਾਕਾਤ ਉਪਰੰਤ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਵਿਸ਼ਿਆਂ ’ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਪੰਜਾਬ ਦੇ ਵਿਕਾਸ ਲਈ ਕੇਂਦਰੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਆਪਣਾ ਕੀਮਤੀ ਸਮਾਂ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


