ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਐਲਾਨ ਦੇ ਚਲਦੇ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਐਕਸ਼ਨ ਵੱਜੋਂ ਪੁਤਲੇ ਫੂਕ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਜੋਂ ਪ੍ਰਧਾਨ ਮੰਤਰੀ ਦਾ ਵਿਆਪਕ ਪੰਜਾਬ ਵਿੱਚ ਵਿਰੋਧ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ?ਰੀ ਟ?ਰੇਡ ਸਮਝੌਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਡੇਅਰੀ ਖੇਤਰ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ’ਤੇ ਗੰਭੀਰ ਹਮਲਾ ਹਨ, ਸੋ ਸਰਕਾਰ ਨੂੰ ਤੁਰੰਤ ਅਜਿਹੇ ਸਮਝੌਤਿਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਹਨਾ ਕਿਹਾ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦਾ (ਐੱਮ. ਐੱਸ. ਪੀ.) ਗਾਰੰਟੀ ਕਾਨੂੰਨ ਬਣਾਇਆ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2+50 ਫ਼ੀਸਦੀ ਫਾਰਮੂਲੇ ਮੁਤਾਬਕ ਫ਼ਸਲਾਂ ਦੇ ਭਾਅ ਲਾਗੂ ਕੀਤੇ ਜਾਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ। ਉਹਨਾ ਕਿਹਾ ਕਿ ਸਾਰੇ ਲੋਕ ਹਿੱਤਾਂ ਵਿੱਚ ਚੱਲੇ ਕਿਸਾਨ ਮਜਦੂਰ ਸੰਘਰਸ਼ਾ ਦੌਰਾਨ ਪਾਏ ਗਏ ਪੁਲਿਸ ਅਤੇ ਰੇਲਵੇ ਨਾਲ ਸਬੰਧਿਤ ਕੇਸ ਰੱਦ ਕੀਤੇ ਜਾਣ। ਆਗੂਆਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਖੇਤੀਬਾੜੀ, ਲਘੂ ਉਦਯੋਗ ਅਤੇ ਪੇਂਡੂ ਅਰਥਚਾਰੇ ਨੂੰ ਕਮਜ਼ੋਰ ਕਰ ਰਹੀ ਹੈ। ਉਹਨਾਂ ਕਿਹਾ ਕਿ ਦੇਸ਼ ਬਚਾਓ ਮੋਰਚੇ ਦੇ ਸੱਦੇ ਤੇ 21 ਤਰੀਕ ਨੂੰ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਕਿਸਾਨ ਘਾਟ ਤੇ ਹੋਣ ਜਾ ਰਹੀ ਮਹਾ ਪੰਚਾਇਤ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਮਜ਼ਦੂਰ ਅਤੇ ਆਮ ਨਾਗਰਿਕ ਵੱਡੇ ਪੱਧਰ ਤੇ ਪਹੁੰਚ ਰਹੇ ਹਨ ਅਤੇ ਜੇਕਰ ਦੇਸ਼ ਵਾਸੀਆਂ ਦੀਆਂ ਜਾਇਜ਼ ਮੰਗਾਂ ਤੇ ਗੌਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਤੇ ਅੱਜ ਵੱਖ ਵੱਖ ਜ਼ਿਲ੍ਹਿਆਂ ਵਿੱਚ ਹੋਏ ਰੋਸ ਪ੍ਰਦਰਸ਼ਨਾਂ ਵਿੱਚ ਸਮੂਹ ਵਰਗਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕਜੁੱਟ ਆਵਾਜ਼ ਬੁਲੰਦ ਕੀਤੀ ਗਈ ਹੈ। ਕਿ ਸਮੇਂ ਦੀ ਲੋੜ ਹੈ ਕਿ ਅੱਜ ਸਾਰੀਆਂ ਸੰਘਰਸ਼ ਧਿਰਾਂ ਆਪਸੀ ਵਖਰੇਵੇਂ ਭੁੱਲ ਕੇ ਦੇਸ਼ ਹਿੱਤ ਨੂੰ ਮੁੱਖ ਰੱਖ ਕੇ ਇੱਕ ਮੱਤ ਹੋ ਕੇ ਸੰਘਰਸ਼ ਕਰਨ। ਉਹਨਾ ਕਿਹਾ ਆਉਂਦੇ ਦਿਨਾਂ ਵਿੱਚ ਦੇਸ਼ ਬਚਾਓ ਮੋਰਚਾ ਵੱਲੋਂ ਦਿੱਤੇ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


