ਅਕਾਲੀ ਦਲ ਵਾਰਿਸ ਪੰਜਾਬ ਦੀ ਗੁਰਦਾਸਪੁਰ ਟੀਮ ਵੱਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਠਾਨਕੋਟ ਸਥਿਤ ਘਰ ਦਾ ਘਿਰਾਓ ਕਰਕੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੇਵਾਦਾਰ ਕਸ਼ਮੀਰ ਸਿੰਘ ਪੰਜਗਰਾਈਂਆ ਵੱਲੋਂ ਇਸ ਮਾਮਲੇ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ।
ਕਸ਼ਮੀਰ ਸਿੰਘ ਪੰਜਗਰਾਈਂਆ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਵਿਰੁੱਧ ਜੰਗ ਦੀ ਗੱਲ ਕਰਦੀ ਹੈ, ਜਦਕਿ ਦੂਜੇ ਪਾਸੇ ਸਵਾਲ ਕਰਨ ਵਾਲਿਆਂ ਨਾਲ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਅਤੇ ਧੱਕੇਸ਼ਾਹੀ ਦੇ ਦੋਸ਼ ਲੱਗ ਰਹੇ ਹਨ।
ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿੱਤੇ ਸੰਵਿਧਾਨਕ ਅਧਿਕਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰ ਵਰਗ ਦੇ ਵਿਅਕਤੀ ਨੂੰ ਬਰਾਬਰੀ ਅਤੇ ਇਨਸਾਫ਼ ਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਸੱਚਾਈ ਸਾਹਮਣੇ ਲਿਆ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


