ਦੇਸ਼ ਦੇ ਕਰੋੜਾਂ ਖਪਤਕਾਰਾਂ ਅਤੇ ਲੱਖਾਂ ਛੋਟੇ ਵਪਾਰੀਆਂ ਦੇ ਹਿੱਤਾਂ ਨਾਲ ਜੁੜੇ ਇੱਕ ਮਹੱਤਵਪੂਰਨ ਮਾਮਲੇ ‘ਤੇ ਕੇਂਦਰ ਸਰਕਾਰ ਵੱਲੋਂ ਖਾਣ ਵਾਲੇ ਤੇਲਾਂ ਦੀ ਪੈਕਿੰਗ ਵਿੱਚ ਮਿਆਰੀਕਰਨ ਅਤੇ ਪਾਰਦਰਸਤਾ ਨੂੰ ਉਤਸਾਹਿਤ ਕਰਨ ਲਈ ਜਾਰੀ ਕੀਤੀ ਗਈ ਐਡਵਾਇਜਰੀ ਦਾ ਪੰਜਾਬ ਪ੍ਰਦੇਸ ਰਿਟੇਲ ਐਂਡ ਹੋਲਸੇਲ ਕਰਿਆਨਾ ਐਸੋਸੀਏਸ਼ਨ, ਪੰਜਾਬ ਵੱਲੋਂ ਤਹਿ ਦਿਲੋਂ ਸਵਾਗਤ ਕੀਤਾ ਗਿਆ ਹੈ।
ਐਸੋਸੀਏਸ਼ਨ ਦੇ ਪ੍ਰਦੇਸ ਪ੍ਰਧਾਨ ਪ੍ਰਮੋਦ ਗੁਪਤਾ ਵਲੋਂ ਅੱਜ ਇਥੇ ਜਾਰੀ ਪ੍ਰੈਸ ਨੋਟ ਵਿਚ ਕਿਹਾ ਗਿਆ ਹੈ ਕਿ ਅੱਜ ਦੇ ਸਮੇਂ ਵਿੱਚ ਖਪਤਕਾਰਾਂ ਨੂੰ ਵਸਤੂ ਦੀ ਅਸਲ ਮਾਤਰਾ, ਕੀਮਤ ਅਤੇ ਮੁੱਲ ਦੀ ਸਹੀ ਤੁਲਨਾ ਕਰਨ ਲਈ ਸਪੱਸਟ ਅਤੇ ਪਾਰਦਰਸੀ ਜਾਣਕਾਰੀ ਮਿਲਣੀ ਬਹੁਤ ਜਰੂਰੀ ਹੈ। ਇਸ ਸਬੰਧੀ ਐਸੋਸੀਏਸ਼ਨ ਵੱਲੋਂ ਆਪਣੇ ਸੁਝਾਅ ਅਤੇ ਚਿੰਤਾਵਾਂ ਸਮੇਂ-ਸਮੇਂ ‘ਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾਂਦੀਆਂ ਰਹੀਆਂ ਹਨ।
ਉਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖਾਣ ਵਾਲੇ ਤੇਲਾਂ ਦੀ ਪੈਕਿੰਗ ਸਬੰਧੀ ਮਿਆਰੀ ਪੈਕ ਸਾਈਜਾਂ ਨੂੰ ਉਤਸਾਹਿਤ ਕਰਨ ਦੀ ਦਿਸ਼ਾ ਵਿੱਚ ਚੁੱਕਿਆ ਗਿਆ ਇਹ ਕਦਮ ਖਪਤਕਾਰ ਸੁਰੱਖਿਆ, ਪਾਰਦਰਸੀ ਵਪਾਰ ਅਤੇ ਨਿਰਪੱਖ ਮੁਕਾਬਲੇ ਨੂੰ ਹੋਰ ਮਜਬੂਤ ਕਰੇਗਾ। ਇਸ ਨਾਲ ਆਮ ਖਪਤਕਾਰ ਨੂੰ ਖਰੀਦਦਾਰੀ ਦੌਰਾਨ ਵਧੇਰੇ ਸਪੱਸਟਤਾ ਮਿਲੇਗੀ ਅਤੇ ਵਪਾਰਕ ਪ੍ਰਣਾਲੀ ਵਿੱਚ ਇਕਸਾਰਤਾ ਨੂੰ ਬਲ ਮਿਲੇਗਾ।
ਪ੍ਰਮੋਦ ਗੁਪਤਾ ਨੇ ਇਸ ਮੌਕੇ ‘ਤੇ ਕੇਂਦਰੀ ਖਪਤਕਾਰ ਮਾਮਲੇ, ਖਾਦ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਅਗਵਾਈ ਹੇਠ ਖਪਤਕਾਰ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਪ੍ਰਭਾਵਸਾਲੀ ਕਦਮ ਚੁੱਕੇ ਜਾ ਰਹੇ ਹਨ। ਉਨਾਂ ਨਾਲ ਹੀ ਭਾਰਤ ਸਰਕਾਰ ਦੇ ਡਾਇਰੈਕਟਰ (ਲੀਗਲ ਮੈਟਰੋਲੋਜੀ) ਆਸੂਤੋਸ ਅਗਰਵਾਲ ਦੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ, ਜਿਨਾਂ ਵੱਲੋਂ ਪਾਰਦਰਸੀ ਅਤੇ ਜਵਾਬਦੇਹ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਸਰਾਹਣਯੋਗ ਯਤਨ ਕੀਤੇ ਜਾ ਰਹੇ ਹਨ।
ਐਸੋਸੀਏਸ਼ਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਅਜਿਹੇ ਕਦਮ ਭਵਿੱਖ ਵਿੱਚ ਵੀ ਖਪਤਕਾਰਾਂ ਅਤੇ ਵਪਾਰਕ ਵਰਗ ਦੇ ਭਰੋਸੇ ਨੂੰ ਹੋਰ ਮਜਬੂਤ ਕਰਨਗੇ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


