ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਧੰਨਾ ਭਗਤ ਲਹਿਰਾਗਾਗਾ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਚ ਪਿੰਡ ਇਕਾਈਆਂ ਦੇ ਆਗੂਆਂ ਨੇ ਹਿੱਸਾ ਲਿਆ, ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਮੀਟਿੰਗ ਦੌਰਾਨ ਬਲਾਕ ਕਮੇਟੀ ਚ ਵਾਧਾ ਕਰਦਿਆਂ ਸਰਬਸੰਮਤੀ ਨਾਲ ਮਨਿੰਦਰ ਸਿੰਘ ਲਦਾਲ ਨੂੰ ਬਲਾਕ ਮੀਤ ਪ੍ਰਧਾਨ ਤੇ ਮੇਜਰ ਸਿੰਘ ਸੁਰਜਣ ਸਿੰਘ ਭੈਣੀ ਨੂੰ ਜਥੇਬੰਦਕ ਸਕੱਤਰ ਤੇ ਗੁਰਦਿਆਲ ਸਿੰਘ ਗਦੜਿਆਣੀ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰਣ ਸਿੰਘ ਚੱਠਾ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈਕੇ ਪੰਜਾਬ ਦੇ 12 ਜ਼ਿਲਿਆਂ ਚ ਇਨ੍ਹਾਂ ਬੈਂਕਾਂ ਨੂੰ ਜਿੰਦਰਾ ਮਾਰਕੇ ਚੱਲ ਰਹੇ ਧਰਨਿਆਂ ਤਹਿਤ ਜ਼ਿਲ੍ਹਾ ਸੰਗਰੂਰ ਅੰਦਰ ਸੁਨਾਮ ਬੈਂਕ ਅੱਗੇ ਵੀ ਪੱਕਾ ਧਰਨਾ 11 ਮਈ ਤੋਂ ਲਗਾਤਾਰ ਜਾਰੀ ਹੈ, ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਦੀਆਂ ਖੇਤੀਬਾੜੀ ਵਿਕਾਸ ਬੈਂਕਾਂ ਨਾਲ ਜੁੜੀਆਂ ਮੰਗਾਂ ਸਰਕਾਰ ਫੌਰੀ ਤੌਰ ਤੇ ਮੰਨੇ ਨਹੀਂ ਤਾਂ 27 ਅਕਤੂਬਰ ਨੂੰ ਸਿੱਧੂਪੁਰ ਦੀ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਵਿੱਚ ਵਿਚਾਰ ਚਰਚਾ ਕਰਕੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਰਣ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਲੰਮਾ ਸਮਾਂ ਖਨੌਰੀ ਤੇ ਸੰਭੂ ਬਾਰਡਰਾਂ ਤੇ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਰਕਾਰ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਖਦੇੜਨ ਸਮੇਂ ਚੋਰੀ ਹੋਏ ਸਮਾਨ ਦੀ ਭਰਪਾਈ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਮੁੱਖ ਮੰਤਰੀ ਦੀ ਆਮਦ ਤੇ ਸਵਾਲ ਜਵਾਬ ਕਰਨ ਦੇ ਉਲੀਕੇ ਪ੍ਰੋਗਰਾਮ ਲਗਾਤਾਰ ਜਾਰੀ ਹਨ , ਜ਼ਿਲਾ ਸੰਗਰੂਰ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਵੀ ਆਉਣਗੇ ਉਹਨਾਂ ਦੇ ਹਰ ਪ੍ਰੋਗਰਾਮ ਚ ਸਵਾਲ ਕਰਨ ਲਈ ਪਹੁੰਚਿਆ ਜਾਵੇਗਾ । ਮੀਟਿੰਗ ਨੂੰ ਰਾਮਫਲ ਸਿੰਘ ਜਲੂਰ, ਜਤਿੰਦਰ ਸਿੰਘ ਜਲੂਰ, ਮਨਿੰਦਰ ਸਿੰਘ ਲਦਾਲ, ਮੇਜਰ ਸਿੰਘ ਸੁਰਜਣ ਸਿੰਘ ਭੈਣੀ, ਬਲਕਾਰ ਸਿੰਘ ਲਹਿਲ ਖੁਰਦ ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਗਾਗਾ, ਗੁਰਦਿਆਲ ਸਿੰਘ ਗਦੜਿਆਣੀ , ਕਾਕਾ ਸਿੰਘ ਸਲੇਮਗੜ੍ਹ, ਮਿੱਠੂ ਸਿੰਘ ਭੂਟਾਲ ਕਲਾਂ, ਗੁਰਦੀਪ ਸਿੰਘ ਜਲੂਰ, ਨਿਰਭੈ ਸਿੰਘ ਰੋੜੇਵਾਲਾ, ਸੁਖਦੇਵ ਸਿੰਘ ਖੋਖਰ ਕਲਾਂ,ਜੱਸੀ ਗਾਗਾ , ਬਲਵਿੰਦਰ ਸਿੰਘ ਭੋਲਾ, ਮਿੰਟੂ ਡੂਡੀਆਂ, ਰੂਪ ਸਿੰਘ ਭਾਠੂਆਂ, ਕ੍ਰਿਸ਼ਨ ਸਿੰਘ ਨੰਗਲਾ, ਪਰਸ ਰਾਮ ਕੱਲਰ ਭੈਣੀ, ਗੁਰਚਰਨ ਸਿੰਘ ਡਸਕਾ,ਅੰਗਰੇਜ਼ ਸਿੰਘ , ਸੁਨੀਲ ਰਾਮਗੜ੍ਹ, ਮਿੱਠੂ ਸਿੰਘ ਭੂਟਾਲ ਕਲਾਂ, ਜਗਤਾਰ ਸਿੰਘ ਤਾਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


