ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਦੇਣ ਵਿੱਚ ਨਾਕਾਮ ਰਹੀ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਖੇਤਾਂ ਲਈ ਦਿਨ ਸਮੇਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਕੋਹਾਂ ਦੂਰ ਹੈ, ਕਿਸਾਨਾਂ ਨੂੰ ਦਿਨ ਸਮੇਂ ਤਾਂ ਕੀ, ਰਾਤ ਸਮੇਂ ਵੀ ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਬਿਜਾਈ ਦੇ ਸਮੇਂ ਪੂਰੇ ਪੰਜਾਬ ਵਿੱਚ ਖੇਤੀਬਾੜੀ ਸਪਲਾਈ ਦੌਰਾਨ ਦੋ ਤੋਂ ਤਿੰਨ ਘੰਟਿਆਂ ਦੇ ਕੱਟ ਲੱਗਦੇ ਰਹੇ ਜਿਸ ਕਰਕੇ ਝੋਨੇ ਦੀ ਲਵਾਈ ਦਾ ਕੰਮ ਕਾਫੀ ਪਛੜਿਆ । ਝੋਨੇ ਦੀ ਲੁਆਈ ਵਿੱਚ ਹੋਈ ਦੇਰੀ ਅਤੇ ਵੱਧ ਦਿਨਾਂ ਦੀ ਪੱਕੀ ਹੋਈ ਪਨੀਰੀ ਖੇਤਾਂ ਵਿੱਚ ਲਾਉਣ ਕਰਕੇ ਫ਼ਸਲ ਦਾ ਝਾੜ ਪ੍ਰਭਾਵਿਤ ਹੋਣ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ, ਹੁਣ ਜਦੋਂ ਝੋਨੇ ਦੀ ਫ਼ਸਲ ਨਿਸਾਰੇ ਵੱਲ ਵਧ ਰਹੀ ਹੈ, ਪਿਛਲੇ ਕਰੀਬ ਇੱਕ ਹਫ਼ਤੇ ਤੋਂ ਮੁੜ ਖੇਤਾਂ ਦੀ ਬਿਜਲੀ ਸਪਲਾਈ ਵਿੱਚ ਦੋ ਤੋਂ ਤਿੰਨ ਘੰਟਿਆਂ ਦੇ ਕੱਟ ਲਗਾਏ ਜਾ ਰਹੇ ਹਨ। ਇਸ ਕਾਰਨ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ ਅਤੇ ਕਿਸਾਨਾਂ ਵਿੱਚ ਭਾਰੀ ਚਿੰਤਾ ਤੇ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਖੇਤਾਂ ਦੀ ਬਿਜਲੀ ਸਪਲਾਈ ਵਿੱਚ ਲੱਗ ਰਹੇ ਬੇਲੋੜੇ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਕਿਸਾਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਪੂਰੀ ਬਿਜਲੀ ਸਪਲਾਈ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੇ ਬੇਲੋੜੇ ਕੱਟ ਬੰਦ ਕਰਕੇ ਪੂਰੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਕਿਸਾਨ ਐਕਸੀਅਨ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਬਲਾਕ ਆਗੂ ਨ
ਰਿੰਕੂ ਮੂਣਕ, ਬਿੰਦਰ ਲਹਿਲ ਕਲਾਂ, ਮਨਿੰਦਰ ਲਦਾਲ, ਨਿਰਭੈ ਸਿੰਘ ਕੱਲਰ ਭੈਣੀ, ਮਨਜੀਤ ਖਾਈ, ਬਲਕਾਰ ਲਹਿਲ ਖੁਰਦ , ਨਿੱਕਾ ਕੱਲਰ ਭੈਣੀ, ਕਾਲਾ ਕੱਲਰ ਭੈਣੀ , ਸੀਵ ਸਿੱਖ ਅਤੇ ਜਗਤਾਰ ਤਾਰਾ ਜਲੂਰ ਤੋਂ ਇਲਾਵਾ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
Breaking News
- , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!
- ਆਪ ਸਰਕਾਰ ’ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ
- ‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਚੰਡੀਗੜ੍ਹ ਮੋਰਚੇ ਤੇ ਕਰੇਗੀ ਜੋਰਦਾਰ ਸ਼ਮੂਲੀਅਤ, ਤਿਆਰੀਆਂ ਮੁਕੰਮਲ-ਮਨਜੀਤ ਧਨੇਰ
- ਖੇਤਾਂ ਵਾਲੀ ਬਿਜਲੀ ਸਪਲਾਈ ’ਚ ਲੱਗ ਰਹੇ ਬੇਲੋੜੇ ਕੱਟ ਬੰਦ ਕੀਤੇ ਜਾਣ – ਰਾਮਫਲ ਜਲੂਰ
- ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ: ਵਿਧਾਇਕ ਬਲਕਾਰ ਸਿੰਘ ਸਿੱਧੂ
- ਮਮਦੋਟ ਵਿੱਚ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ; ਦੋ ਹੋਰ ਜ਼ਖਮੀ
- ਛੇਵੇਂ ਪਾਤਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ


