ਆਪਣੀਆਂ ਮੰਗਾਂ ਦੇ ਸਬੰਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਨਜ਼ਦੀਕੀ ਪਿੰਡ ਬਜਹੇੜੀ ਅਤੇ ਭਾਗੋਮਾਜਰਾ ਵਿਖੇ ਸਥਿਤ ਟੋਲ ਪਲਾਜਾ ਪਰਚੀ ਮੁਕਤ ਕਰ ਦਿੱਤੇ ਗਏ। ਕਿਸਾਨਾਂ ਵਲੋਂ ਇਸ ਮੌਕੇ ਸਰਕਾਰਾਂ ਵਿਰੁੱਧ ਨਾਅਰੇਬਾਜੀ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਵਜੀਦਪੁਰ, ਸੁਰਮੱਖ ਸਿੰਘ ਛੱਜੂ ਮਾਜਰਾ, ਗਿਆਨ ਸਿੰਘ ਧੜਾਕ, ਗੁਰਿੰਦਰ ਸਿੰਘ ਗਰੇਵਾਲ ਆਦਿ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਜੋ ਭਾਰਤ ਅਮਰੀਕਾ ਸਮਝੌਤਾ ਕੀਤਾ ਗਿਆ ਹੈ, ਉਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ।
ਉਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਜੋ ਲੈਂਡ ਪੂਲਿੰਗ ਪੋਲਿਸੀ ਲਾਗੂ ਕਰਨ ਦੀ ਯੋਜਨਾ ਹੈ, ਉਸ ਨੂੰ ਕਿਸੇ ਵੀ ਰੂਪ ਵਿੱਚ ਕਿਸਾਨ ਜਥੇਬੰਦੀਆਂ ਲਾਗੂ ਨਹੀਂ ਹੋਣ ਦੇਣਗੀਆਂ। ਇਸ ਮੌਕੇ ਪ੍ਰਕਾਸ ਸਿੰਘ ਬੱਬਲ ਨੇ ਕਿਹਾ ਕਿ ਜੋ ਕਿਸਾਨਾਂ ਦੇ ਕਰਜੇ ਸਮੇਂ ਜੋ ਚੈੱਕ ਲਏ ਗਏ ਸਨ ਉਹਨਾਂ ਦੀ ਦੁਰਵਰਤੋਂ ਹੋਈ ਹੈ, ਜਿਸ ਦੇ ਕਾਰਨ ਕਈ ਕਿਸਾਨ ਜੇਲਾਂ ਦੇ ਵਿੱਚ ਹਨ।
ਉਨਾਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕੀਤੇ ਜਾਣ ਅਤੇ ਅੱਗੇ ਤੋਂ ਜੋ ਕਿਸਾਨ ਕਰਜਾ ਲੈਂਦਾ ਹੈ, ਉਨਾਂ ਤੋਂ ਚੈੱਕ ਨਾ ਲਏ ਜਾਣ। ਇਸ ਮੌਕੇ ਕਿਰਪਾਲ ਸਿੰਘ, ਸੁੱਚਾ ਸਿੰਘ, ਉੱਤਮ ਸਿੰਘ, ਯੁਵਰਾਜ ਸਿੰਘ, ਯਾਦਵਿੰਦਰ ਸਿੰਘ, ਸੁਖਦੀਪ ਸਿੰਘ, ਜਸਬੀਰ ਸਿੰਘ, ਰਣਧੀਰ ਸਿੰਘ, ਹਰਪ੍ਰੀਤ ਸਿੰਘ ਪੰਕਜ, ਹਰਵਿੰਦਰ ਸਿੰਘ, ਭਰਪੂਰ ਸਿੰਘ, ਦਿਲਬਾਗ ਸਿੰਘ, ਸੁਖਜਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਕਿਸਾਨ ਭਾਰੀ ਗਿਣਤੀ ਵਿੱਚ ਮੌਜੂਦ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


