ਸਾਬਕਾ ਕੇਂਦਰੀ ਮੰਤਰੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸੇ ਦਾ ਵਪਾਰ‘ ਤਹਿਤ ਅੱਜ ਸ੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ ਔਰਤਾਂ ਦਾ ਭਰਵਾਂ ਇਕੱਠ ਕੀਤਾ ਗਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਔਰਤਾਂ ਦਾ ਇਹ ਭਾਰੀ ਇਕੱਠ ਸਾਬਤ ਕਰਦਾ ਹੈ ਕਿ ਉਹ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਨ ਲਈ ਤਿਆਰ ਹਨ। ਉਨਾਂ ਖੇੜਾ ਦੀ ਸਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ ਕਿ ਉਨਾਂ ਨੇ ਆਪਣੇ ਹਲਕੇ ਦੀਆਂ ਬੀਬੀਆਂ ਦੀਆਂ ਤਸਵੀਰਾਂ ਵੀ ਆਗੂਆਂ ਦੇ ਬਰਾਬਰ ਲਾਈਆਂ ਹਨ, ਜੋ ਔਰਤਾਂ ਦੀ ਅਹਿਮੀਅਤ ਨੂੰ ਦਰਸਾਉਂਦਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਉਹ ਪਿਛਲੇ 15-20 ਸਾਲਾਂ ਤੋਂ ਲੋਕਾਂ ਵਿੱਚ ਵਿਚਰ ਰਹੇ ਹਨ। ਪਹਿਲਾਂ ਮਾਵਾਂ ਸਕੂਲ ਤੇ ਬੁਨਿਆਦੀ ਢਾਂਚੇ ਦੀ ਮੰਗ ਕਰਦੀਆਂ ਸਨ, ਪਰ ਪਿਛਲੇ 5-7 ਸਾਲਾਂ ਵਿੱਚ ਮਾਵਾਂ ਗਲ ਲੱਗ ਕੇ ਰੋਂਦਿਆਂ ਕਹਿੰਦੀਆਂ ਹਨ ਕਿ ਨਸੇ ਨੇ ਉਨਾਂ ਦਾ ਘਰ ਬਰਬਾਦ ਕਰ ਦਿੱਤਾ, ਨਸ਼ਾ ਬੰਦ ਕਰਵਾਓ। ਉਨਾਂ ਦੋਸ ਲਾਇਆ ਕਿ ਸਰਕਾਰ ਨਸਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਨਹੀਂ ਕਰਦੀ, ਸਗੋਂ ਨਸੇ ਦਾ ਵਿਰੋਧ ਕਰਨ ਵਾਲਿਆਂ ‘ਤੇ ਤਸੱਦਦ ਕਰਦੀ ਹੈ। ਉਨਾਂ ਕਿਹਾ ਕਿ ਨਸ਼ਾ ਤਸਕਰ ਨੂੰ ਥਾਣੇ ਲਿਜਾਇਆ ਜਾਵੇ ਤਾਂ ਉਹ ਦੋ ਦਿਨ ਬਾਅਦ ਛੱਡ ਦਿੱਤਾ ਜਾਂਦਾ ਹੈ ਅਤੇ ਬਾਹਰ ਆ ਕੇ ਸ਼ਿਕਾਇਤਕਰਤਾ ਨੂੰ ਧਮਕਾਉਂਦਾ ਹੈ।
ਉਨਾਂ ਕਿਹਾ ਕਿ ਮਾਨਸਾ ਵਿੱਚ ਨਸਾ ਰੋਕਣ ਦੀ ਕੋਸ਼ਿਸ਼ ਕਰ ਰਹੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨਾਂ ਦੋਸ ਲਾਇਆ ਕਿ ਮੁੱਖ ਮੰਤਰੀ ਆਪਣਾ ਜਨਮ ਦਿਨ ਮਨਾਉਣ ਫਰਾਂਸ ਚਲੇ ਗਏ ਅਤੇ ਝੋਟਾ ਦਾ ਪਰਿਵਾਰ ਅੱਜ ਤੱਕ ਆਪਣੇ ਪੁੱਤ ਦਾ ਸਸਕਾਰ ਨਹੀਂ ਕਰ ਸਕਿਆ। ਉਨਾਂ ਮਾਨਸਾ ਦੇ ਦਲਜੀਤ ਸਿੰਘ ਦਾ ਵੀ ਜਿਕਰ ਕੀਤਾ, ਜਿਸ ਦੀ ਨਸ਼ੇ ਦੀ ਭੇਟ ਚੜਨ ਤੋਂ ਬਾਅਦ ਪੁਲਿਸ ਪਰਿਵਾਰ ਦੇ ਧਰਨੇ ਤੋਂ ਪਹਿਲਾਂ ਹੀ ਮਿ?ਰਤਕ ਦੇਹ ਚੁੱਕ ਕੇ ਲੈ ਗਈ।
ਇਸ ਮੌਕੇ ਹਲਕਾ ਇੰਚਾਰਜ ਖੇੜਾ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਅਣਹੋਣੀ ਘਟਨਾ ਵਾਪਰਦੀ ਹੈ ਤਾਂ ਸਭ ਤੋਂ ਵੱਧ ਸੰਤਾਪ ਘਰਾਂ ਵਿੱਚ ਬੈਠੀਆਂ ਮਾਵਾਂ ਭੋਗਦੀਆਂ ਹਨ। ਉਨਾਂ ਕਿਹਾ ਕਿ ਮਾਵਾਂ ਬੱਚਿਆਂ ਨੂੰ ਪੜਾ-ਲਿਖਾ ਕੇ ਵੱਡਾ ਕਰਦੀਆਂ ਹਨ, ਪਰ ਜਦੋਂ ਨੌਕਰੀ ਜਾਂ ਰੋਜਗਾਰ ਦਾ ਮੌਕਾ ਨਹੀਂ ਮਿਲਦਾ ਅਤੇ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਜਾਂਦੀ ਹੈ, ਤਾਂ ਸਭ ਤੋਂ ਵੱਧ ਦੁੱਖ ਮਾਂ ਨੂੰ ਹੀ ਹੁੰਦਾ ਹੈ। ਉਨਾਂ ਦੱਸਿਆ ਕਿ ਇਹ ਮੁਹਿੰਮ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਚੱਲ ਰਹੀ ਹੈ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਦਾ ਬੀੜਾ ਚੁੱਕਿਆ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


