ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਐਸ.ਡੀ.ਐਮ.ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸ਼੍ਰੀ ਗੋਇੰਦਵਾਲ ਸਾਹਿਬ ਦੇ ਇੰਡਸਟਰੀਅਲ ਕੰਪਲੈਕਸ ਏਰੀਏ ਦੇ ਵਿੱਚ ਇੱਕ ਨਜਾਇਜ਼ ਓਟ ਸੈਂਟਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੂੰ ਇੱਕ ਗੁਪਤ ਲੋਕੇਸ਼ਨ ਦੀ ਸੂਚਨਾ ਮਿਲੀ ਸੀ, ਜਿੱਥੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਇਹ ਸੈਂਟਰ ਪਿਛਲੇ ਸੱਤ ਸਾਲ ਤੋਂ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਨੰਬਰ ਟ੍ਰੇਸ ਕਰਕੇ ਮਾਲਕਾਂ ਨੂੰ ਕਾਬੂ ਕਰ ਲਿਆ ਹੈ ,ਐੱਸ ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਦੱਸਿਆ ਕਿ ਬੀਤੇ ਕੱਲ੍ਹ ਸਿਹਤ ਵਿਭਾਗ ਦੀ ਟੀਮ ਨੇ ਇਸ ਜਗ੍ਹਾ ’ਤੇ ਰੇਡ ਕੀਤੀ ਸੀ, ਪਰ ਉਸ ਸਮੇਂ ਸੈਂਟਰ ਨੂੰ ਤਾਲਾ ਲੱਗਿਆ ਹੋਇਆ ਸੀ। ਸੈਂਟਰ ਦੇ ਮਾਲਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੇ ਮੋਬਾਈਲ ਨੰਬਰ ਵੀ ਬੰਦ ਆ ਰਹੇ ਸਨ। ਇਸ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਆਪਣੇ ਤਕਨੀਕੀ ਰਿਸੋਰਸਿਸ (ਵਸੀਲਿਆਂ) ਦੀ ਵਰਤੋਂ ਕਰਕੇ ਨੰਬਰ ਟ੍ਰੇਸ ਕੀਤੇ ਅਤੇ ਮਾਲਕਾਂ ਤੱਕ ਪਹੁੰਚ ਬਣਾਈ। ਜਿਸ ਤੋਂ ਬਾਅਦ ਅੱਜ ਸੈਂਟਰ ਦੇ ਮਾਲਕ ਪੁਲਿਸ ਸਾਹਮਣੇ ਪੇਸ਼ ਹੋਏ । ਉਹਨਾਂ ਦੱਸਿਆ ਕਿ ਸੈਂਟਰ ਦੇ ਮਾਲਕਾਂ ਦੀ ਹਾਜ਼ਰੀ ਵਿੱਚ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਅੰਦਰ ਬਾਰੀਕੀ ਨਾਲ ਸਰਚ ਮੁਹਿੰਮ ਚਲਾਈ ਗਈ। ਹਾਲਾਂਕਿ ਚੈਕਿੰਗ ਦੌਰਾਨ ਅੰਦਰ ਕੋਈ ਮਰੀਜ਼ (ਇਨਮੇਟਸ) ਮੌਜੂਦ ਨਹੀਂ ਸੀ, ਪਰ ਅੰਦਰਲੀ ਅਵਸਥਾ ਅਤੇ ਮਿਲੇ ਸਾਮਾਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਇੱਥੇ ਲਗਾਤਾਰ ਸੈਂਟਰ ਚਲਾਇਆ ਜਾ ਰਿਹਾ ਸੀ। ਸਰਚ ਦੌਰਾਨ ਅੰਦਰੋਂ ਕੁਝ ਪਾਬੰਦੀਸ਼ੁਦਾ ਦਵਾਈਆਂ ਅਤੇ ਕਈ ਹੋਰ ਸ਼ੱਕੀ ਪਦਾਰਥ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਾਨੂੰਨੀ ਕਾਰਵਾਈ (ਪ੍ਰੋਸੀਡਿੰਗ) ਦਾ ਹਿੱਸਾ ਬਣਾਉਂਦੇ ਹੋਏ ਰਿਕਾਰਡ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਮੌਕੇ ’ਤੇ ਮੌਜੂਦ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਸ ਓਟ ਸੈਂਟਰ ਨੂੰ ਚਲਾਉਣ ਲਈ ਸਬੰਧਤ ਅਥਾਰਟੀ ਤੋਂ ਕੋਈ ਵੀ ਜਾਇਜ਼ ਪ੍ਰਵਾਨਗੀ, ਰੈਗੂਲੇਸ਼ਨ ਜਾਂ ਅਪਰੂਵਲ ਨਹੀਂ ਲਈ ਗਈ ਸੀ।’ ਇਹ ਸੈਂਟਰ ਪੂਰੀ ਤਰ੍ਹਾਂ ਨਜਾਇਜ਼ ਤੌਰ ’ਤੇ ਚੱਲ ਰਿਹਾ ਸੀ। ਇਸ ਰੇਡ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਰੂਪਮ ਚੌਧਰੀ,ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਇਲਾਕੇ ਦੇ ਐੱਸ.ਐੱਚ.ਓ. ਬਲਜੀਤ ਕੌਰ ਖੁੱਦ ਮੌਕੇ ’ਤੇ ਮੌਜੂਦ ਸਨ। ਐੱਸ ਐੱਚ ਓ ਬਲਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਪੁਲੀਸ ਪ੍ਰਸ਼ਾਸਨ ਨੂੰ ਜੋ ਰਿਪੋਰਟ ਸੌਂਪੀ ਗਈ ਹੈ, ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਦੀ ਇਮਾਰਤ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਨਜ਼ਾਇਜ਼ ਤੌਰ ਤੇ ਚਲਾ ਰਹੇ ਨਸ਼ਾਂ ਛੁਡਾਊ ਸੈਂਟਰ ਦੇ ਮਾਲਕ ਅਤੇ ਇੱਕ ਡਾਕਟਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ । ‘ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨਜਾਇਜ਼ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕੀਤੇ ਜਾਣ ਅਤੇ ਡਾਕਟਰ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ, ਕੇਂਦਰ ਦੇ ਮਾਲਕ ਸਤਨਾਮ ਸਿੰਘ (ਵਾਸੀ ਹਰੀਕੇ) ਨੇ ਪੱਤਰਕਾਰਾਂ ਸਾਹਮਣੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ, ‘ਅਸੀਂ ਪਿਛਲੇ ਸੱਤ ਸਾਲਾਂ ਤੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਇਹ ਸੈਂਟਰ ਚਲਾ ਰਹੇ ਹਾਂ। ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਸਾਨੂੰ ਨਸ਼ਾ ਛੁਡਾਊ ਕੇਂਦਰ ਚਲਾਉਣ ਦਾ ਲਾਇਸੈਂਸ ਜਾਰੀ ਨਹੀਂ ਕੀਤਾ ਗਿਆ।’ ਸਤਨਾਮ ਸਿੰਘ ਨੇ ਦਾਅਵਾ ਕੀਤਾ ਕਿ ਉਹ ਹੁਣ ਤੱਕ ਦਰਜਨਾਂ ਨੌਜਵਾਨਾਂ ਨੂੰ ਨਸ਼ੇ ਦੇ ਕੋਹੜ ਵਿੱਚੋਂ ਬਾਹਰ ਕੱਢ ਚੁੱਕੇ ਹਨ ਅਤੇ ਕਈ ਗਰੀਬ ਪਰਿਵਾਰਾਂ ਦੇ ਬੱਚਿਆਂ ਦਾ ਮੁਫ਼ਤ ਇਲਾਜ ਵੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਪੂਰਾ ਸਹਿਯੋਗ ਕਰਨਗੇ ਅਤੇ ਜਾਂਚ ਵਿੱਚ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


