ਮੋਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਦਫ਼ਤਰ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਤਲਾਸ਼ੀ ਅਤੇ ਸਰਵੇਖਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਈਡੀ ਨੂੰ ਨੋਟਿਸ ਜਾਰੀ ਕਰਦਿਆਂ ਆਪਣਾ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ।
ਪੰਜਾਬ ਸਰਕਾਰ ਅਤੇ ਗਮਾਡਾ ਨੇ ਮੁਹਾਲੀ ਦੇ ਸੈਕਟਰ-62 ਸਥਿਤ ਪੁਡਾ ਭਵਨ ਵਿੱਚ ਈਡੀ ਵੱਲੋਂ ਕੀਤੀ ਗਈ ਕਾਰਵਾਈ ’ਤੇ ਸਵਾਲ ਚੁੱਕੇ ਹਨ। ਪਟੀਸ਼ਨ ਮੁਤਾਬਕ ਈਡੀ ਨੇ 22 ਤੋਂ 24 ਸਤੰਬਰ ਦੌਰਾਨ ਗਮਾਡਾ ਦਫ਼ਤਰ ਵਿੱਚ ਲੰਬੀ ਤਲਾਸ਼ੀ ਅਤੇ ਸਰਵੇਖਣ ਕੀਤਾ ਸੀ। ਸਰਕਾਰ ਦਾ ਦਾਅਵਾ ਹੈ ਕਿ ਇਹ ਕਾਰਵਾਈ ਕਰੀਬ 50 ਘੰਟਿਆਂ ਤੱਕ ਚੱਲੀ। ਇਸ ਦੌਰਾਨ ਦਫ਼ਤਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਚ ਕੀਤੀ ਗਈ ਅਤੇ ਵੱਡੀ ਮਾਤਰਾ ਵਿੱਚ ਸਰਕਾਰੀ ਰਿਕਾਰਡ ਆਪਣੇ ਕਬਜ਼ੇ ਵਿੱਚ ਲਿਆ ਗਿਆ। ਪੰਜਾਬ ਸਰਕਾਰ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਈਡੀ ਦੀ ਟੀਮ ਗਮਾਡਾ ਦਫ਼ਤਰ ਵਿੱਚੋਂ ਸਰਕਾਰੀ ਰਿਕਾਰਡ ਦੇ 30 ਤੋਂ ਵੱਧ ਬੈਗ ਆਪਣੇ ਨਾਲ ਲੈ ਗਈ।
ਇਸ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫ਼ੋਨਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਵਿੱਚ ਮੌਜੂਦ ਡਾਟੇ ਦੀ ਕਾਪੀ ਜਾਂ ਕਲੋਨਿੰਗ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਾਰਨ ਗਮਾਡਾ ਦੇ ਆਮ ਕੰਮ–ਕਾਜ ਅਤੇ ਦਫ਼ਤਰੀ ਕੰਮਾਂ ’ਤੇ ਵੀ ਅਸਰ ਪਿਆ।
ਪਟੀਸ਼ਨ ਵਿੱਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਈਡੀ ਦੀ ਜਾਂਚ ਕਥਿਤ ਤੌਰ ’ਤੇ ਤਿਰੁਪਤੀ ਇਨਫ਼ਰਾ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਪ੍ਰਮੋਟਰਾਂ ਨਾਲ ਜੁੜੇ ਲਗਭਗ 238 ਕਰੋੜ ਰੁਪਏ ਦੇ ਬੈਂਕ ਘੁਟਾਲੇ ਸਬੰਧੀ ਸੀਬੀਆੀ ਵੱਲੋਂ ਦਰਜ ਐਫਆਈਆਰ ਦੇ ਆਧਾਰ ’ਤੇ ਸ਼ੁਰੂ ਹੋਈ ਸੀ। ਪੰਜਾਬ ਸਰਕਾਰ ਦਾ ਮੁੱਖ ਤਰਕ ਇਹ ਹੈ ਕਿ ਜਿਸ ਮਾਮਲੇ ਨੂੰ ਆਧਾਰ ਬਣਾਇਆ ਗਿਆ, ਉਸ ਵਿੱਚ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਜਾਂ ਗਮਾਡਾ ਦੇ ਕਿਸੇ ਅਧਿਕਾਰੀ ਨੂੰ ਮੁਲਜ਼ਮ ਨਹੀਂ ਬਣਾਇਆ ਗਿਆ।
ਗਮਾਡਾ ਪੰਜਾਬ ਵਿੱਚ ਮੁਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਜ਼ਮੀਨ, ਵਿਕਾਸ, ਪਲਾਟਾਂ, ਨਿਲਾਮੀਆਂ ਅਤੇ ਸ਼ਹਿਰੀ ਯੋਜਨਾਬੰਦੀ ਨਾਲ ਜੁੜੇ ਕਈ ਮਹੱਤਵਪੂਰਨ ਕੰਮ ਦੇਖਦਾ ਹੈ। ਇਸ ਲਈ ਇਸ ਦੇ ਦਫ਼ਤਰ ’ਤੇ ਈਡੀ ਦੀ ਕਾਰਵਾਈ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦਾ ਰੁਖ ਕਰਨਾ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਹਾਈ ਕੋਰਟ ਨੇ ਈਡੀ ਨੂੰ ਸਿਰਫ਼ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਇਸ ਪੜਾਅ ’ਤੇ ਇਹ ਫੈਸਲਾ ਨਹੀਂ ਦਿੱਤਾ ਕਿ ਈਡੀ ਦੀ ਕਾਰਵਾਈ ਕਾਨੂੰਨੀ ਸੀ ਜਾਂ ਗੈਰ-ਕਾਨੂੰਨੀ। ਇਸ ਮਾਮਲੇ ਦੇ ਸਾਰੇ ਪੱਖ ਈਡੀ ਦੇ ਜਵਾਬ ਅਤੇ ਅਗਲੀ ਸੁਣਵਾਈ ਤੋਂ ਬਾਅਦ ਹੋਰ ਸਪਸ਼ਟ ਹੋਣਗੇ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


