ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਸਬੰਧੀ ਸੰਗਤਾਂ ਦੀ ਮੰਗ ਬਾਰੇ ਬੋਲਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼?ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਧਾਰਮਿਕ ਭਾਵਨਾ ਨੂੰ ਸਰਕਾਰਾਂ ਸੰਵੇਦਨਸ਼ੀਲਤਾ ਨਾਲ ਲੈਣ। ਉਨ੍ਹਾਂ ਕਿਹਾ ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤੀਕ ਸੰਗਤਾਂ ਇਸ ਲਾਂਘੇ ਲਈ ਅਰਦਾਸਾਂ ਕਰਦੀਆਂ ਆ ਰਹੀਆਂ ਹਨ, ਕੇਂਦਰ ਸਰਕਾਰ ਵੱਲੋਂ ਆਪਰੇਸ਼ਨ ਸੰਧੂਰ ਸਮੇਂ ਗੁ: ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਸੀ। ਹੁਣ ਭਾਰਤ ਸਰਕਾਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਦੇਰੀ ਕੀਤਿਆਂ ਤੁਰੰਤ ਖੋਲ੍ਹ ਦੇਣਾ ਚਾਹੀਦਾ ਹੈ। ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਦੀਆਂ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਦੀ ਆਸਥਾ ਦਾ ਕੇਂਦਰ ਹੈ।ਉਨ੍ਹਾਂ ਕਿਹਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸੰਗਤਾਂ ਦੀ ਮੰਗ ਨੂੰ ਪਾਕਿਸਤਾਨ ਤੇ ਹਿੰਦੋਸਤਾਨ ਦੀਆਂ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।ਇਹ ਕੇਵਲ ਸਿੱਖਾਂ ਲਈ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਨੂੰ ਇਸ ਸਥਾਨ ਤੋਂ ਮੇਹਨਤ, ਇਮਾਨਦਾਰੀ ਤੇ ਸੇਵਾ ਭਾਵਨਾ ਦੀ ਸੇਧ ਮਿਲਦੀ ਹੈ।ਉਨ੍ਹਾਂ ਕਿਹਾ ਕਿ ਅੱਜ ਤੀਕ ਕੇਂਦਰ ਸਰਕਾਰ ਨੇ ਪੰਜਾਬ ਦੇ ਜਾਇਆ ਨੂੰ ਕਦੀ ਸਰਲ ਤਰੀਕੇ ਨਾਲ ਕੁਝ ਨਹੀਂ ਦਿੱਤਾ।ਹਮੇਸ਼ਾਂ ਪੰਜਾਬੀਆਂ ਨੂੰ ਹੱਕੀ ਮੰਗਾਂ ਵੀ ਆਪਣਾ ਖੂਨ ਡੋਲ ਕੇ ਪ੍ਰਵਾਨ ਕਰਵਾਉਂਦੀ ਪੈਦੀਆਂ ਹਨ। ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਗੁ: ਕਰਤਾਰਪੁਰ ਸਾਹਿਬ ਦਾ ਵੀ ਲਾਂਘ ਖੁਲਵਾਉਣ ਦੇ ਯਤਨ ਕਰਨੇ ਚਾਹੀਦੇ ਹਨ। ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ 703 ਏ.ਏ. ਦਾ ਨਾਮ ਬਦਲ ਕੇ ਸ੍ਰੀ ਗੁਰੂ ਨਾਨਕ ਮਾਰਗ ਹੋਵੇਗਾ।ਪਰ ਅੱਜ ਤੀਕ ਇਸ ਮਾਰਗ ਤੇ ਗੁਰੂ ਨਾਨਕ ਸਾਹਿਬ ਦੇ ਨਾਮ ਦਾ ਕੋਈ ਨਿਸ਼ਾਨ, ਹਵਾਲਾ, ਮੀਲ ਪੱਥਰ ਕੋਈ ਬੋਰਡ ਆਦਿ ਨਹੀਂ ਮਿਲਦਾ।ਇਸ ਮਾਰਗ ਤੇ ਛੇਤੀਂ ਤੋ ਛੇਤੀ ਬੋਰਡ ਆਦਿ ਲਾਏ ਜਾਣ। ਬਾਬਾ ਬਲਬੀਰ ਸਿੰਘ ਅਕਾਲੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹ ਦੇਵੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


