ਨਿਮਰਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ?ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ ਅਤੇ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਅਤੇ ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਹੀ ਕਥਾਵਾਚਕ ਗਿਆਨੀ ਮਾਨ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਦੌਰਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਸੰਗਤਾਂ ਦਾ ਧੰਨਵਾਦ ਵੀ ਕੀਤਾ, ਇਸ ਮੌਕੇ ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਜਥੇਦਾਰ ਲਾਲ ਸਿੰਘ ਮਰਦਾਂਪੁਰ, ਮੀਤ ਮੈਨੇਜਰ ਨਵਜਿੰਦਰ ਸਿੰਘ, ਪ੍ਰਬੰਧਕ ਰਣਸ਼ਰਨ ਸਿੰਘ ਮੁਲਤਾਨੀ, ਭਾਈ ਪਰਵਿੰਦਰ ਸਿੰਘ ਰਿਉਂਦ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਬਰਾੜਾਂ ਨੇ ਸਟੇਜ ਦਾ ਸੰਚਾਲਨ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਬਖਸ਼ਿਸ਼ ਕੀਤੀ।
Breaking News
- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਿਵਾੜ, ਪਹਿਲੇ ਜਥੇ ਨੇ ਕੀਤੇ ਦਰਸ਼ਨ
- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ: 10 ਦਿਨਾਂ ਵਿੱਚ ਤੀਜੀ ਵਾਰ ਕੀਮਤਾਂ ਵਧਣ ’ਤੇ ਹੰਗਾਮਾ; ਮਨੀਸ਼ ਸਿਸੋਦੀਆ ਕਹਿੰਦੇ ਹਨ, ‘ਮੋਦੀ ਜੀ, ਕੁਝ ਕਰੋ!’
- ਸਕੂਲ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬੇ ਮਾਸੂਮ ਬੱਚੇ, 15 ਜ਼ਖ਼ਮੀ ਤੇ 4 ਦੀ ਹਾਲਤ ਨਾਜ਼ੁਕ
- ਭੋਂਡਸੀ ਜੇਲ੍ਹ ’ਚ ਕੇਜਰੀਵਾਲ ਤੇ ਮਾਨ ਨੇ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ, 100 ਕਰੋੜ ਦੇ ਘੁਟਾਲੇ ’ਚ ਈਡੀ ਨੇ ਕੀਤਾ ਸੀ ਗ੍ਰਿਫ਼ਤਾਰ
- ਈਡੀ ਨੂੰ ਮਿਲਿਆ ਸਨਟੈਕ ਸਿਟੀ ਪ੍ਰੋਜੈਕਟ ਦੇ ਪ੍ਰਮੋਟਰ ਅਜੇ ਸਹਿਗਲ ਦਾ ਰਿਮਾਂਡ; ਸੀਐਲਯੂ ਘੁਟਾਲੇ ਤੇ ਮਨੀ ਲਾਂਡਰਿੰਗ ਦਾ ਇਲਜ਼ਾਮ
- ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ
- ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕੰਮ ਕਰ ਰਹੀ ਹੈ- ਪ੍ਰਧਾਨ ਮੰਤਰੀ ਮੋਦੀ
- ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪੀਐਮ ਮੋਦੀ ਨਾਲ ਮੁਲਾਕਾਤ ਦੌਰਾਨ ਦੁਵੱਲੇ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਚਰਚਾ ਕੀਤੀ


