ਦਿੱਲੀ ਦੇ ਪਵਿੱਤਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਦਾਖਲੇ ਨੂੰ ਲੈ ਕੇ ਰਾਜਨੀਤੀ ਬੇਹੱਦ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਲੀ ਪੁਲਿਸ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਸ਼ਰਨ ਲੈਣ ਅਤੇ ਬਾਅਦ ਵਿੱਚ ਉੱਥੇ ਪੁਲਿਸ ਦੇ ਪਹੁੰਚਣ ਤੋਂ ਬਾਅਦ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਅਤੇ ਹੋਰ ਆਗੂਆਂ ਨੇ ਦੋਸ਼ ਲਾਇਆ ਹੈ ਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਗੁਰਦੁਆਰੇ ਦੀ ਪਰਿਕਰਮਾ ਵਿੱਚ ਜੁੱਤੀਆਂ ਪਾ ਕੇ ਅਤੇ ਸਿਰ ਨੰਗੇ ਰੱਖ ਕੇ ਪ੍ਰਵੇਸ਼ ਕੀਤਾ ਜੋ ਕਿ ਧਾਰਮਿਕ ਮਰਿਆਦਾ ਦੀ ਉਲੰਘਣਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, ‘ਮੈਂ ਕੱਲ੍ਹ ਦਿੱਲੀ ਪੁਲਿਸ ਵੱਲੋਂ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਜ਼ਬਰਦਸਤੀ ਦਾਖ਼ਲ ਹੋਣ ਦੀ ਸਖ਼ਤ ਨਿੰਦਾ ਕਰਦਾ ਹਾਂ। ਇਤਿਹਾਸ ਗਵਾਹ ਹੈ ਕਿ ਗੁਰੂ ਘਰ ਤਾਂ ਜ਼ਰੂਰਤਮੰਦਾਂ ਨੂੰ ਸ਼ਰਨ ਦੇਣ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਹਨ। ਜੇ ਕੱਲ੍ਹ ਪ੍ਰਦਰਸ਼ਨ ਕਰ ਰਹੇ ਇਸ ਦੇਸ਼ ਦੇ ਨੌਜਵਾਨ ਉਥੇ ਦਾਖਲ ਹੋ ਗਏ ਤਾਂ ਗੁਰੂ ਘਰ ਦਾ ਸਿਧਾਂਤ ਹੈ ਕਿ ਸੇਵਾਦਾਰ ਉਹਨਾਂ ਨੂੰ ਸ਼ਰਨ ਦੇਣ। ਤਾਲਿਬਾਨੀ ਰਵੱਈਏ ਵਾਲੀ ਬੀਜੇਪੀ ਦੀ ਦਿੱਲੀ ਪੁਲਿਸ ਨੰਗੇ ਸਿਰ ਤੇ ਪੈਰਾਂ ’ਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਈ ਤੇ ਉਹਨਾਂ ਵੱਲੋਂ ਗੁਰੂ ਘਰ ਦੀ ਮਰਿਯਾਦਾ ਨੂੰ ਰੋਲਿਆ ਗਿਆ। ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਬੀਜੇਪੀ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ। ਦਿੱਲੀ ਪੁਲਿਸ ਨੇ ਸਪੱਸ਼ਟ ਕੀਤਾ ਕਿ ਪੁਲਿਸ ਮੁਲਾਜ਼ਮ ਪਵਿੱਤਰ ਅਸਥਾਨ ਦੇ ਅੰਦਰੂਨੀ ਹਿੱਸੇ ਵਿੱਚ ਦਾਖਲ ਨਹੀਂ ਹੋਏ ਸਨ ਸਗੋਂ ਉਹ ਉਸ ਆਮ ਰਸਤੇ ’ਰਾਹੀਂ ਗਏ ਜਿਸ ਦੀ ਵਰਤੋਂ ਸਾਰੇ ਸ਼ਰਧਾਲੂ ਜੁੱਤੀਆਂ ਉਤਾਰਨ ਵਾਲੀ ਥਾਂ ਤੱਕ ਪਹੁੰਚਣ ਲਈ ਕਰਦੇ ਹਨ। ਇਸ ਵੀਡੀਓ ਨੂੰ ਬਦਨੀਤੀ ਨਾਲ ਬਣਾਈ ਗਈ ਦੱਸਦਿਆਂ ਪੁਲਿਸ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਘਰ ਦਾ ਸਿਧਾਂਤ ਹਮੇਸ਼ਾ ਲੋੜਵੰਦਾਂ ਅਤੇ ਸ਼ਰਨਾਰਥੀਆਂ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖਣਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਨੀਵਾਰ ਨੂੰ ਪ੍ਰਦਰਸ਼ਨ ਕਰ ਰਹੇ ਨੌਜਵਾਨ ਜਦੋਂ ਗੁਰਦੁਆਰਾ ਸਾਹਿਬ ਪਹੁੰਚੇ ਤਾਂ ‘ਤਾਲਿਬਾਨੀ ਰਵੱਈਏ’ ਵਾਲੀ ਦਿੱਲੀ ਪੁਲਿਸ ਨੇ ਨੰਗੇ ਸਿਰ ਅਤੇ ਪੈਰਾਂ ਵਿੱਚ ਬੂਟ ਪਾ ਕੇ ਅੰਦਰ ਦਾਖਲ ਹੋ ਕੇ ਮਰਿਆਦਾ ਨੂੰ ਰੋਲਿਆ ਹੈ। ਮਾਨ ਨੇ ਚੇਤਾਵਨੀ ਦਿੱਤੀ ਕਿ ਸਿੱਖ ਕੌਮ ਭਾਜਪਾ ਦੀ ਇਸ ਸ਼ਰਮਨਾਕ ਹਰਕਤ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


