ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਫੇਲ੍ਹ ਹਨ।
ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਕੇ ਦੋਸ਼ੀ ਵਿਅਕਤੀ ਕੁਝ ਕਰ ਪਾਉਂਦਾ ਉਸ ਨੂੰ ਮੌਕੇ ਉੱਤੇ ਹੀ ਗੁਰੂ ਘਰ ਦੇ ਸਤਰਕ ਸੇਵਾਦਾਰ ਸਿੱਖਾਂ ਨੇ ਕਾਬੂ ਕਰ ਲਿਆ ਅਤੇ ਉਹ ਹੁਣ ਪੁਲਿਸ ਹਿਰਾਸਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਹਿਰਾਸਤ ਵਿੱਚ ਦੋਸ਼ੀ ਹੋਣ ਦੇ ਬਾਵਜੂਦ ਵੀ ਇਸ ਘਟਨਾ ਪਿੱਛੇ ਸਾਜ਼ਸ਼ ਨੂੰ ਨਸ਼ਰ ਨਹੀਂ ਕਰਦੀ ਤਾਂ ਵੱਡੇ ਸਵਾਲ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਸਿੱਖ ਧਰਮ ਦੇ ਧਾਰਮਿਕ ਮਾਮਲਿਆਂ ਅੰਦਰ ਦਖ਼ਲ ਦੇਣਾ ਹੋਵੇ ਤਾਂ ਸਰਕਾਰਾਂ ਤੁਰੰਤ ਹੀ ਕੰਮ ਕਰਦੀਆਂ ਹਨ ਪਰੰਤੂ ਅਜਿਹੇ ਦੋਸ਼ੀਆਂ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਵਿੱਚ ਸਰਕਾਰਾਂ ਪੂਰੀ ਤਰ੍ਹਾਂ ਫੇਲ੍ਹ ਹਨ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਤਾਕੀਦ ਕੀਤੀ ਕਿ ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪੰਥਕ ਪਹਿਰੇਦਾਰੀ ਤਹਿਤ ਤਿਆਰ ਬਰ ਤਿਆਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਗਤੀਵਿਧੀ ਉੱਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇ। ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਦੋਸ਼ੀ ਵਿਅਕਤੀ ਨੂੰ ਕਾਬੂ ਕਰਨ ਵਾਲੇ ਸੇਵਾਦਾਰ ਸਿੱਖਾਂ ਦੀ ਸਤਰਕਤਾ ਨੂੰ ਵੀ ਸਲਾਹਿਆ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


