ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਉੱਤਰਾਖੰਡ ਤੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਮੁਹਾਲੀ ਪੁੱਜੇ ਨਿਹੰਗ ਸਿੰਘਾਂ ਦੇ ਸਵਾਗਤੀ ਸਮਾਗਮ ਦੌਰਾਨ ਇਕ ਅਣਪਛਾਤੇ ਵਿਅਕਤੀ ਵੱਲੋਂ ਹੰਗਾਮਾ ਕਰਨ ਅਤੇ ਨਿਹੰਗ ਬਾਬਾ ਜਸਦੀਪ ਸਿੰਘ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਮੌਕੇ ’ਤੇ ਮੌਜੂਦ ਨਿਹੰਗ ਸਿੰਘਾਂ ਤੇ ਸਮਰਥਕਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਸ਼ਰਾਰਤੀ ਅਨਸਰ ਨੂੰ ਤੁਰੰਤ ਦਬੋਚ ਲਿਆ।
ਜਾਣਕਾਰੀ ਅਨੁਸਾਰ, ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਨਿਹੰਗ ਸਿੰਘਾਂ ਨੂੰ ਹਾਲ ਹੀ ’ਚ ਅਦਾਲਤ ਵੱਲੋਂ ਜ਼ਮਾਨਤ ਮਿਲੀ ਸੀ। ਪੰਜਾਬ ਪਰਤਣ ’ਤੇ ਉਨ੍ਹਾਂ ਦੇ ਸਨਮਾਨ ’ਚ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਵਿਸ਼ੇਸ਼ ਸਵਾਗਤੀ ਸਮਾਗਮ ਰੱਖਿਆ ਗਿਆ ਸੀ। ਇਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਪਹੁੰਚੀਆਂ ਹੋਈਆਂ ਹਨ।
ਸਮਾਗਮ ਦੌਰਾਨ ਜਦੋਂ ਸੰਗਤ ਦੀ ਹਾਜ਼ਰੀ ’ਚ ਨਿਹੰਗ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਜਾ ਰਹੇ ਸਨ ਤੇ ਜੈਕਾਰੇ ਗੂੰਜ ਰਹੇ ਸਨ ਤਾਂ ਅਚਾਨਕ ਭੀੜ ’ਚੋਂ ਇੱਕ ਵਿਅਕਤੀ ਤੇਜ਼ੀ ਨਾਲ ਅੱਗੇ ਵਧਿਆ। ਉਸਨੇ ਬਾਬਾ ਜਸਦੀਪ ਸਿੰਘ ਨਾਲ ਧੱਕਾਮੁੱਕੀ ਤੇ ਹੱਥੋਪਾਈ ਦੀ ਕੋਸ਼ਿਸ਼ ਕੀਤੀ।
ਇਸ ਘਟਨਾ ਕਾਰਨ ਗੁਰਦੁਆਰਾ ਕੰਪਲੈਕਸ ’ਚ ਕੁਝ ਸਮੇਂ ਲਈ ਹਫੜਾ-ਦਫੜੀ ਮਚ ਗਈ ਪਰ ਉੱਥੇ ਮੌਜੂਦ ਨਿਹੰਗ ਸਿੰਘਾਂ ਤੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਸਥਿਤੀ ਨੂੰ ਹੋਰ ਵਿਗੜਨ ਤੋਂ ਬਚਾਇਆ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ-2 ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ ਦਰਬਾਰ ਹਾਲ ’ਚ ਕੁਝ ਲੋਕਾਂ ਵਿਚਕਾਰ ਆਪਸੀ ਤਕਰਾਰ ਤੇ ਝੜਪ ਹੋਣ ਦੀ ਖ਼ਬਰ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਬਿਨਾਂ ਦੇਰੀ ਕੀਤੇ ਮੌਕੇ ’ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


