ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਮੁੰਦਰ ਤਲ ਤੋਂ 15,225 ਫੁੱਟ ਦੀ ਉਚਾਈ ’ਤੇ ਸਥਿਤ, ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਦੱਸ ਦਈਏ ਕਿ ਇਸ ਮੌਕੇ ਸ਼ਰਧਾਲੂਆਂ ਦੇ ਪਹਿਲੇ ਜਥੇ ਵੱਲੋਂ ਗੁਰੂ ਚਰਨਾਂ ’ਚ ਮੱਥਾ ਟੇਕਿਆ ਗਿਆ ਹੈ।
ਦੱਸ ਦਈਏ ਕਿ ਪੰਜ ਪਿਆਰਿਆਂ ਦੀ ਅਗਵਾਈ ਵਿੱਚ 3,000 ਤੋਂ ਵੱਧ ਸ਼ਰਧਾਲੂਆਂ ਦਾ ਪਹਿਲਾ ਜਥਾ ਸ਼ਨੀਵਾਰ ਸਵੇਰੇ 5:00 ਵਜੇ ਘੰਘਰੀਆ ਦੇ ਬੇਸ ਕੈਂਪ ਤੋਂ ਰਵਾਨਾ ਹੋਇਆ ਅਤੇ ਹੇਮਕੁੰਟ ਸਾਹਿਬ ਪਹੁੰਚਿਆ। ਗੁਰਦੁਆਰੇ ਨੂੰ ਪੰਜ ਕੁਇੰਟਲ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।
ਉਤਰਾਖੰਡ ਦੇ ਪੰਜਵੇਂ ਧਾਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।
4,632 ਮੀਟਰ ਦੀ ਉਚਾਈ ’ਤੇ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ’ਤੇ 18 ਕਿਲੋਮੀਟਰ ਦੀ ਔਖੀ ਚੜ੍ਹਾਈ ਪੈਦਲ ਪਾਰ ਕਰਕੇ ਪਹੁੰਚਿਆ ਜਾਂਦਾ ਹੈ। ਹਾਲ ਹੀ ਵਿੱਚ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ ਤੋਂ ਬਰਫ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਸੀ। ਧਾਮ ’ਚ ਅਜੇ ਵੀ ਕਈ ਫੁੱਟ ਬਰਫ ਜਮੀ ਪਈ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


