ਭਾਜਪਾ ਓਬੀਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਸ ਗੁਰਦਰਸ਼ਨ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ, ਨੌਜਵਾਨ ਪੀੜ੍ਹੀ ’ਤੇ ਪੈ ਰਹੇ ਇਸ ਦੇ ਮਾੜੇ ਪ੍ਰਭਾਵਾਂ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਸਮੇਤ ਕਈ ਅਹਿਮ ਮਸਲੇ ਰਾਜਪਾਲ ਦੇ ਧਿਆਨ ਵਿੱਚ ਲਿਆਂਦੇ ਗਏ।
ਮੁਲਾਕਾਤ ਤੋਂ ਉਪਰੰਤ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਰੁਝਾਨ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨਸ਼ਿਆਂ ਕਾਰਨ ਜਿੱਥੇ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਹੀ ਪਰਿਵਾਰਕ ਅਤੇ ਸਮਾਜਿਕ ਢਾਂਚੇ ’ਤੇ ਵੀ ਇਸ ਦੇ ਮਾੜੇ ਪ੍ਰਭਾਵ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਰਾਜਪਾਲ ਵੱਲੋਂ ਵੀ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਨਾਲ ਪੰਜਾਬ ਦੇ ਭਵਿੱਖ ਅਤੇ ਮੌਜੂਦਾ ਚੁਣੌਤੀਆਂ ਬਾਰੇ ਵੀ ਚਰਚਾ ਹੋਈ।
ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸਰਕਾਰ ਬਣਨ ’ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਮੁੜ ਮਜ਼ਬੂਤ ਕਰਨ, ਨਸ਼ਿਆਂ ਦੇ ਖਾਤਮੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਨੌਜਵਾਨਾਂ ਦਾ ਸੁਨਹਿਰੀ ਭਵਿੱਖ ਭਾਜਪਾ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ, ਵਿਮਲ ਜੈਨ ਕਾਨਫਰੰਸ ਦਿੱਲੀ ਦੇ ਵਾਈਸ ਪ੍ਰਧਾਨ, ਸਨਤ ਭਾਰਦਵਾਜ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


