ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ।ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।ਚੋਣ ਸ਼ਡਿਊਲ ਦੇ ਐਲਾਨ ਨਾਲ, ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


