ਗੁਰਦਾਸਪੁਰ ਪੁਲਿਸ ਵੱਲੋਂ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ, ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ 27 ਅਪ੍ਰੈਲ ਨੂੰ ਗੀਤਾ ਭਵਨ ਰੋਡ ਤੇ ਸ਼ਹਿਰ ਦੇ ਇੱਕ ਪ੍ਰਮੁੱਖ ਵਪਾਰੀ ਅਟਲ ਸ਼ਰਮਾ ਦੀ ਦੁਕਾਨ ਦੇ ਬਾਹਰ ਤੋਂ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਤਕਨੀਕੀ ਜਾਣਕਾਰੀ ਅਤੇ ਖੁਫੀਆ ਜਾਣਕਾਰੀਆਂ ਜੁਟਾਉਣ ਅਤੇ ਸੀਸੀਟੀਵੀ ਫੁਟੇਜ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੁਕਾਨ ਦੇ ਨੇੜੇ ਹੈਂਡ ਗ੍ਰਨੇਡ ਸੁੱਟਣ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਨ ਕੀਤੀ। ਜਾਂਚ ਦੌਰਾਨ, ਇੱਕ ਮੁਲਜ਼ਮ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਹੈਂਡਲਰ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ।ਮਾਮਲੇ ਵਿੱਚ ਪੁਲਿਸ ਥਾਣਾ ਸਿਟੀ, ਗੁਰਦਾਸਪੁਰ ਵਿੱਖੇ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਦੀ ਵਿਦੇਸ਼ੀ ਹੈਂਡਲਰ ਦੇ ਸਥਾਨਕ ਸਹਾਇਤਾ ਨੈਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ ਦੋਸ਼ੀਆਂ ਵਿੱਚੋਂ ਇੱਕ ਤਾਰਾਪੁਰ ਜਲੰਧਰ ਅਤੇ ਦੋ ਮਹਿਤੇ ਨਾਲ ਸੰਬੰਧਿਤ ਹਨ ।ਪੁਲਿਸ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਤਾਂ ਕੀਤੀ ਹੈ ਪਰ ਜਲਦੀ ਹੀ ਪੁਲਿਸ ਅਧਿਕਾਰੀ ਇਸ ਸਬੰਧ ਵਿੱਚ ਪ੍ਰੈਸ ਕਾਨਫਰੰਸ ਕਰਕੇ ਵਧੇਰੇ ਜਾਣਕਾਰੀ ਦੇਣਗੇ।
Breaking News
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ


