ਮੋਗਾ ਵਿੱਚ ਬੀਤੇ ਦਿਨ ਹੋਈ ਤਾਬੜਤੋੜ ਫਾਇਰਿੰਗ ਦੇ ਮਾਮਲੇ ਵਿੱਚ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡੀ ਜੀ ਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਢਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਪੁਲੀਸ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ।
ਡੀ ਜੀ ਪੀ ਗੌਰਵ ਯਾਦਵ ਨੇ ਸਪਸ਼ਟ ਕੀਤਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਗੋਲੀਕਾਂਡ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਡੀਜੀਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


