ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵੱਲੋਂ ਅੱਜ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ‘ਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਜਪਾ ਖ਼?ਲਾਫ਼ ਤਿੱਖੇ ਨਿਸ਼ਾਨੇ ਸਾਧੇ ਗਏ।
ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਬੱਲੀ, ਮਾਰਕੀਟ ਕਮੇਟੀ ਚੇਅਰਮੈਨ ਡਾ. ਤਰਸੇਮ ਗਰਗ (ਮੀਡੀਅਮ ਇੰਡਸਟਰੀ), ਲੋਕ ਸਭਾ ਇੰਚਾਰਜ ਨਵਦੀਪ ਸਿੰਘ ਜੀਦਾ, ਹਰਮੰਦਰ ਸਿੰਘ ਅਤੇ ਚੇਅਰਮੈਨ ਸੁਰਿੰਦਰ ਬਿੱਟੂ ਸਮੇਤ ਹੋਰ ਆਗੂ ਅਤੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਅਤੇ ਵਲੰਟੀਅਰ ਮੌਜੂਦ ਰਹੇ।
ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਦੀ ਕੀਮਤ ਹੁਣ 993 ਰੁਪਏ ਤੱਕ ਵਧ ਗਈ ਹੈ, ਜੋ ਹੁਣ ਤੱਕ ਦਾ ਸਭ ਤੋਂ ਵੱਡਾ ਅਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ।
ਉਨ੍ਹਾਂ ਦੱਸਿਆ ਕਿ 19 ਕਿਲੋ ਵਾਲਾ ਕਮਰਸ਼ੀਅਲ ਐੱਲ ਪੀ ਜੀ ਸਿਲੰਡਰ ਆਮ ਤੌਰ ‘ਤੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਵਰਤਿਆ ਜਾਂਦਾ ਹੈ। ਪਹਿਲੀ ਅਪ੍ਰੈਲ ਨੂੰ 195.50 ਰੁਪਏ ਅਤੇ ਪਹਿਲੀ ਮਾਰਚ ਨੂੰ 114.5 ਰੁਪਏ ਦਾ ਵਾਧਾ ਹੋਇਆ ਸੀ, ਜਿਸ ਨਾਲ ਤਿੰਨ ਮਹੀਨਿਆਂ ‘ਚ ਕੁੱਲ ਮਿਲਾ ਕੇ 1303 ਰੁਪਏ ਦਾ ਇਜ਼ਾਫ਼ਾ ਹੋ ਚੁੱਕਾ ਹੈ।
ਉਨ੍ਹਾਂ ਨੇ ਕਿਹਾ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਭਾਵੇਂ ਇਸ ਵਾਰ ਕੋਈ ਫੇਰਬਦਲ ਨਹੀਂ ਕੀਤਾ ਗਿਆ, ਪਰ ਸੱਤ ਮਾਰਚ ਨੂੰ 14.2 ਕਿਲੋ ਵਾਲੇ ਸਿਲੰਡਰ ‘ਤੇ 60 ਰੁਪਏ ਦਾ ਵਾਧਾ ਹੋਇਆ ਸੀ। ਦਿੱਲੀ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰ 913 ਰੁਪਏ ਵਿੱਚ ਮਿਲ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਪੱਛਮੀ ਏਸ਼ੀਆ ਸੰਕਟ ਕਾਰਨ ਊਰਜਾ ਕੀਮਤਾਂ ਵਿੱਚ ਆਲਮੀ ਪੱਧਰ ‘ਤੇ ਵਾਧਾ ਹੋਇਆ ਹੈ, ਪਰ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਇਹ ਵਿੱਤੀ ਬੋਝ ਆਮ ਲੋਕਾਂ ‘ਤੇ ਨਾ ਪਾਇਆ ਜਾਵੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਨੂੰ ਚੋਣਾਂ ਦੌਰਾਨ ਹੀ ਲੋਕਾਂ ਦੀਆਂ ਸਮੱਸਿਆਵਾਂ ਦੀ ਚਿੰਤਾ ਹੁੰਦੀ ਹੈ, ਬਾਅਦ ‘ਚ ਉਨ੍ਹਾਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਜਾਂਦਾ ਹੈ।
‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਠੋਸ ਕਦਮ ਚੁੱਕੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


