ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ’ਚ ਉਸਾਰੀ ਅਧੀਨ ਲੰਗਰ ਹਾਲ ਦਾ ਲੈਂਟਰ ਡਿੱਗਣ ਕਾਰਨ 2 ਸ਼ਰਧਾਲੂ ਬੀਬੀਆਂ ਦੀ ਮੌਤ ਹੋ ਗਈ ਹੈ, ਜਦਕਿ 3 ਬੀਬੀਆਂ ਜ਼ਖ਼ਮੀ ਹੋ ਗਈਆਂ। ਤਿੰਨੇ ਜ਼ਖ਼ਮੀ ਬੀਬੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਦੁਆਰਾ ਸ਼ਹੀਦਾਂ ਸਾਹਿਬ ਵਿਖੇ ਬਹੁ-ਮੰਜਿਲਾ ਪਾਰਕਿੰਗ ਅਤੇ ਲੰਗਰ ਹਾਲ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਅੱਜ ਇਸ ਉਸਾਰੀ ਅਧੀਨ ਲੰਗਰ ਹਾਲ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਬੀਬੀਆਂ ਸੇਵਾ ਵਿੱਚ ਲੱਗੀਆਂ ਹੋਈਆਂ ਸਨ। ਇਸ ਦੌਰਾਨ ਅਚਾਨਕ ਲੰਗਰ ਹਾਲ ਦੇ ਲੈਂਟਰ ਦੀਆਂ ਲੋਹੇ ਦੀਆਂ ਪਲੇਟਾਂ ਟੁੱਟ ਕੇ ਡਿੱਗ ਗਈਆਂ। ਇਸ ਦੌਰਾਨ ਸੇਵਾ ਕਰ ਰਹੀਆਂ ਬੀਬੀਆਂ ਵਿੱਚੋਂ ਦੋ ਦੀ ਮਲ੍ਹਬੇ ਹੇਠ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 3 ਬੀਬੀਆਂ ਦੇ ਜਖ਼?ਮੀ ਹੋਣ ਦੀ ਖ਼ਬਰ ਹੈ। ਮੌਕੇ ’ਤੇ ਇੱਕ ਸ਼ਰਧਾਲੂ ਨੇ ਦੱਸਦਿਆ ਕਿ ਇੱਥੇ ਹਰ ਐਤਵਾਰ ਨੂੰ ‘ਜਪਜੀ ਸਾਹਿਬ’ ਦਾ ਪਾਠ ਹੁੰਦਾ ਹੈ, ਜਿਸ ਵਿੱਚ ਹਰ ਕੋਈ ਸਵੈ-ਇੱਛਾ ਨਾਲ ਸੇਵਾ ਵਿੱਚ ਹਿੱਸਾ ਲੈਂਦਾ ਹੈ। ਉਸਨੇ ਦੱਸਿਆ ਕਿ ਅੱਜ ਅਚਾਨਕ ਇੱਕ ਉੱਚੀ ਆਵਾਜ਼ ਸੁਣਾਈ ਦਿੱਤੀ, ਜਦੋਂ ਅਸੀਂ ਘਟਨਾ ਸਥਾਨ ’ਤੇ ਪਹੁੰਚੇ, ਤਾਂ ਸਾਨੂੰ ਪਤਾ ਲੱਗਾ ਕਿ ਲਗਭਗ 8 ਤੋਂ 9 ਔਰਤਾਂ ਲੋਹੇ ਦੀਆਂ ਸ਼ਟਰਿੰਗ ਪਲੇਟਾਂ ਹੇਠ ਫਸੀਆਂ ਹੋਈਆਂ ਸਨ। ਇਸ ਤੋਂ ਬਾਅਦ, ਸੰਗਤ ਦੀ ਸਹਾਇਤਾ ਨਾਲ, ਸਾਰੇ ਜ਼ਖਮੀ ਵਿਅਕਤੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਉਦੋਂ ਤੱਕ, ਦੋ ਔਰਤਾਂ ਦੀ ਮੌਤ ਹੋ ਚੁੱਕੀ ਸੀ।
ਅੰਮ੍ਰਿਤਸਰ ਦੀ ਐਸਪੀ ਅਮਨਦੀਪ ਕੌਰ ਨੇ ਘਟਨਾ ਦਾ ਪਤਾ ਲੱਗਣ ’ਤੇ ਜ਼ਖ਼ਮੀਆਂ ਦਾ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਸਾਰੀਆਂ ਜ਼ਖਮੀ ਔਰਤਾਂ ਦਾ ਇਸ ਸਮੇਂ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ। ਸਾਰੇ ਡਾਕਟਰ ਹਸਪਤਾਲ ਦੇ ਅੰਦਰ ਮੌਜੂਦ ਹਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


