ਬੀਤੇ ਦਿਨ ਚੰਡੀਗੜ੍ਹ ਵਿੱਚ ਕਿਸਾਨਾਂ ਉੱਪਰ ਹੋਏ ਕਥਿਤ ਪੁਲਿਸ ਤਸ਼ੱਦਦ ਦੇ ਵਿਰੋਧ ਵਿੱਚ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਹਰਚੋਵਾਲ ਚੌਂਕ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਦੇ ਰਾਜਪਾਲ, ਭਾਜਪਾ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼?ਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ।
ਇਹ ਰੋਸ ਪ੍ਰਦਰਸ਼ਨ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਚੱਡਾ ਅਤੇ ਸਰਪ੍ਰਸਤ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਇਕੱਠੇ ਹੋਏ ਕਿਸਾਨਾਂ ਨਾਲ ਪੁਲਿਸ ਵੱਲੋਂ ਕੀਤਾ ਗਿਆ ਵਰਤਾਅ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖ਼?ਲਾਫ਼ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਦਬਾਅ ਅਤੇ ਧੱਕੇਸ਼ਾਹੀ ਦੀ ਨੀਤੀ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ, ਮਹਿੰਗਾਈ ਅਤੇ ਫ਼ਸਲਾਂ ਦੇ ਘੱਟ ਭਾਅ ਕਾਰਨ ਸੰਕਟ ਵਿੱਚ ਹਨ, ਉੱਥੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਸਖ਼ਤੀ ਹੋਰ ਵੀ ਚਿੰਤਾਜਨਕ ਹੈ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ‘ਤੇ ਜ਼ਬਰ ਅਤੇ ਤਸ਼ੱਦਦ ਦਾ ਸਿਲਸਿਲਾ ਬੰਦ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ, ਕਿਸਾਨ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


