ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਸੂਬੇ ਵਿੱਚ ਲਾਗੂ ਆਦਰਸ਼ ਚੋਣ ਜਾਬਤੇ ਦਰਮਿਆਨ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਪ੍ਰਧਾਨ ਅਤੇ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਪ੍ਰਚਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਰਿਟਰਨਿੰਗ ਅਫ਼ਸਰ-ਕਮ-ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਵੱਲੋਂ ਇੱਕ ਅਧਿਕਾਰਤ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ।
ਇਸ ਨੋਟਿਸ ਰਾਹੀਂ ਰਾਜਾ ਵੜਿੰਗ ਪਾਸੋਂ ਨਿਰਧਾਰਿਤ ਸਮੇਂ ਅੰਦਰ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਅਨੁਸਾਰ, ਨਗਰ ਕੌਂਸਲ ਚੋਣਾਂ ਲਈ ਪੋਲਿੰਗ ਸ਼ੁਰੂ ਹੋਣ ਦੇ ਸਮੇਂ (26 ਮਈ, 2026 ਸ਼ਾਮ 05:00 ਵਜੇ) ਤੋਂ 48 ਘੰਟੇ ਪਹਿਲਾਂ ਯਾਨੀ 24 ਮਈ, 2026 ਨੂੰ ਸ਼ਾਮ 05:00 ਵਜੇ ਤੋਂ ਬਾਅਦ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ, ਰੈਲੀਆਂ ਜਾਂ ਜਨਤਕ ਸਭਾਵਾਂ ’ਤੇ ਮੁਕੰਮਲ ਪਾਬੰਦੀ ਹੁੰਦੀ ਹੈ।
ਪ੍ਰਸ਼ਾਸਨ ਨੂੰ ਮਿਲੀ ਸ਼ਿਕਾਇਤ ਅਤੇ ਵੀਡੀਓ (ਸੀਡੀ) ਸਬੂਤਾਂ ਮੁਤਾਬਕ, ਰਾਜਾ ਵੜਿੰਗ ਵੱਲੋਂ 24 ਮਈ ਦੀ ਸ਼ਾਮ 05:00 ਵਜੇ ਦੀ ਸਮਾਂ-ਸੀਮਾ ਖ਼ਤਮ ਹੋਣ ਤੋਂ ਬਾਅਦ ਵੀ ਗਿੱਦੜਬਾਹਾ ਦੇ ਵਾਰਡ ਨੰਬਰ 16 ਅਤੇ 17 ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕੀਤੇ ਗਏ ਚੋਣ ਜਲਸਿਆਂ ਵਿੱਚ ਸ਼ਮੂਲੀਅਤ ਕੀਤੀ ਗਈ। ਇਹ ਕਾਰਵਾਈ ਸਿੱਧੇ ਤੌਰ ’ਤੇ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦਾ ਉਲੰਘਣ ਹੈ।
ਰਿਟਰਨਿੰਗ ਅਫ਼ਸਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜਾ ਵੜਿੰਗ ਨੂੰ 25 ਮਈ, 2026 ਨੂੰ ਸਵੇਰੇ 09:00 ਵਜੇ ਤੱਕ ਆਪਣੇ ਬਚਾਅ ਵਿੱਚ ਲਿਖਤੀ ਜਵਾਬ ਪੇਸ਼ ਕਰਨ ਦਾ ਸਮਾਂ ਦਿੱਤਾ ਗਿਆ ਸੀ। ਨੋਟਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਤੈਅ ਸਮੇਂ ਅੰਦਰ ਤਸੱਲੀਬਖਸ਼ ਜਵਾਬ ਨਾ ਦਿੱਤਾ ਗਿਆ, ਤਾਂ ਇਸ ਨੂੰ ਚੋਣ ਜ਼ਾਬਤੇ ਦੀ ਪੱਕੀ ਉਲੰਘਣਾ ਮੰਨਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਲਈ ਰਾਜ ਚੋਣ ਕਮਿਸ਼ਨ ਪੰਜਾਬ ਨੂੰ ਲਿਖ ਦਿੱਤਾ ਜਾਵੇਗਾ।
ਇਸ ਨੋਟਿਸ ਦੀਆਂ ਕਾਪੀਆਂ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣਕਾਰ ਅਫ਼ਸਰ (ਸ਼੍ਰੀ ਮੁਕਤਸਰ ਸਾਹਿਬ) ਅਤੇ ਉਪ-ਕਪਤਾਨ ਪੁਲਿਸ ਗਿੱਦੜਬਾਹਾ ਨੂੰ ਲੋੜੀਂਦੀ ਸੂਚਨਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਭੇਜੀਆਂ ਗਈਆਂ ਹਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


