ਪੰਜਾਬ ਕਾਂਗਰਸ ’ਚ ਪਿਛਲੇ ਕੁਝ ਦਿਨਾਂ ਤੋਂ ਵਿਧਾਨ ਸਭਾ ਚੋਣ ਕਮੇਟੀ ਦੀ ਸੂਚੀ ਨੂੰ ਲੈ ਕੇ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਹੁਣ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਪੰਜਾਬ ਕਾਂਗਰਸ ਦੇ ਬਹੁਤ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਵੱਲੋ ਰਾਜਾ ਵੜਿੰਗ ਨਾਲ ਉਹਨਾਂ ਨਾਲ ਮੁਲਾਕਾਤਾਂ ਕਰ ਕੇ ਉਹਨਾਂ ਨੂੰ ਆਪਣਾ ਸਮਰਥਨ ਦਿੱਤਾ ਜਾ ਰਿਹਾ ਹੈ! ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲ ਪੁਰ ਨੇ ਪਿਛਲੇ ਦਿਨ ਜਿਥੇ ਅਮਰਿੰਦਰ ਸਿਂਘ ਰਾਜਾ ਵੜਿੰਗ ਨੂੰ ਜਿਥੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਮੰਨਣ ਤੋੰ ਇਨਕਾਰ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿਂਘ ਸਿਂਘ ਚੰਨੀ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਦੀ ਕੇਂਦਰੀ ਹਾਈ ਕਮਾਂਡ ਤੋਂ ਮੰਗ ਕੀਤੀ ਕੀਤੀ ਗਈ ਹੈ, ਦੂਸਰੇ ਪਾਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਹਰਦਿਆਲ ਸਿਂਘ ਕੰਬੋਜ਼ ਜਿਨ੍ਹਾਂ ਨੂੰ ਕਾਂਗਰਸ ਹਾਈ ਕਮਾਂਡ ਵੱਲੋ ਚੌਣ ਮਨੋਰੰਥ ਕਮੇਟੀ ਦਾ ਕੋ ਚੇਅਰਮੈਨ ਲਗਾਇਆ ਗਿਆ ਹੈ ਦੇ ਨਾਲ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਵਿੱਤ ਅਤੇ ਯੋਜਨਾ ਮੰਤਰੀ ਸਵ: ਲਾਲ ਸਿਂਘ ਦੇ ਸਪੁੱਤਰ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿਂਘ ਵੱਲੋ ਰਾਜਾ ਵੜਿੰਗ ਨੂੰ ਪ੍ਰਧਾਨ ਬਣਨ ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੇ ਵਧਾਈ ਦੇਣ ਤੋਂ ਇਹ ਸਪਸ਼ਟ ਹੈ ਕਿ ਉਹ ਉਹਨਾਂ ਦਾ ਸਮਰੱਥਾਨ ਰਾਜਾ ਵੜਿੰਗ ਨਾਲ ਹੈ! ਕਾਂਗਰਸ ਹਾਈਕਮਾਂਡ ਪੂਰੇ ਘਟਨਾਕ੍ਰਮ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਪਾਰਟੀ ਦੇ ਅੰਦਰ ਇੱਕਜੁਟਤਾ ਦਾ ਸੰਦੇਸ਼ ਦੇਣ ਦੇ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸੇ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਨ ’ਚ ਕਈ ਸੀਨੀਅਰ ਆਗੂ ਸਰਗਰਮ ਨਜ਼ਰ ਆਏ । ਸੂਤਰਾਂ ਅਨੁਸਾਰ ਸੀਨੀਅਰ ਕਾਂਗਰਸ ਆਗੂ ਰਾਣਾ ਕੇ.ਪੀ. ਸਿੰਘ, ਸ਼ਮਸ਼ੇਰ ਸਿੰਘ ਦੂਲੋ ਸਮੇਤ ਕਈ ਆਗੂਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੁਬਾਰਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਵਧਾਈ ਦਿੱਤੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਦੂਜੇ ਪਾਸੇ, ਸੂਬਾ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵੇਂ ਹੀ ਆਪਣੇ-ਆਪਣੇ ਸਮਰਥਕਾਂ ਨਾਲ ਲਗਾਤਾਰ ਅੰਦਰੂਨੀ ਬੈਠਕਾਂ ਕਰ ਰਹੇ ਹਨ।
ਦਰਅਸਲ, ਵਿਧਾਨ ਸਭਾ ਚੋਣ ਕਮੇਟੀ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕ ਆਗੂਆਂ ਨੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਪਾਰਟੀ ’ਚ ਗੁੱਟਬਾਜ਼ੀ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ। ਹਾਲਾਂਕਿ, ਕਾਂਗਰਸ ਹਾਈਕਮਾਂਡ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੀਨੀਅਰ ਆਗੂਆਂ ਨੂੰ ਹਾਲਾਤ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਡੱਬੀ
ਪੰਜਾਬ ਇੰਚਾਰਜ ਜਲਦ ਕਰਨਗੇ ਪੰਜਾਬ ਦਾ ਦੌਰਾ
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਗਲੇ ਇੱਕ-ਦੋ ਦਿਨਾਂ ’ਚ ਪੰਜਾਬ ਪਹੁੰਚ ਸਕਦੇ ਹਨ। ਇਸ ਦੌਰਾਨ ਉਹ ਸੰਗਠਨ ਦੇ ਆਗੂਆਂ ਨਾਲ ਬੈਠਕ ਕਰਕੇ ਮੌਜੂਦਾ ਸਥਿਤੀ ’ਤੇ ਚਰਚਾ ਕਰਨਗੇ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਉੱਥੇ ਹੀ, 7 ਜੁਲਾਈ ਤੋਂ ਬਾਅਦ ਰਾਹੁਲ ਗਾਂਧੀ ਦੇ ਵਿਦੇਸ਼ ਦੌਰੇ ਤੋਂ ਪਰਤਣ ’ਤੇ ਪੰਜਾਬ ਕਾਂਗਰਸ ਦੇ ਕੁਝ ਸੀਨੀਅਰ ਆਗੂਆਂ ਨੂੰ ਦਿੱਲੀ ਬੁਲਾ ਕੇ ਵੀ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ, ਫਿਲਹਾਲ ਵਿਧਾਨ ਸਭਾ ਚੋਣ ਕਮੇਟੀ ਦੀ ਸੂਚੀ ’ਚ ਵੱਡੇ ਬਦਲਾਅ ਦੀ ਸੰਭਾਵਨਾ ਘੱਟ ਹੈ ਅਤੇ ਪਾਰਟੀ ਲੀਡਰਸ਼ਿਪ ਵਿਵਾਦ ਨੂੰ ਵਧਾਉਣ ਦੀ ਬਜਾਏ ਉਸ ਨੂੰ ਸ਼ਾਂਤ ਕਰਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ।
ਵੜਿੰਗ ਨੇ ਦਿੱਤਾ ਸੰਜਮ ਅਤੇ ਇੱਕਜੁਟਤਾ ਦਾ ਸੰਦੇਸ਼
ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਗੂਆਂ ਨੂੰ ਸੰਜਮ ਅਤੇ ਇੱਕਜੁਟਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ “ਛੋਟੀਆਂ-ਛੋਟੀਆਂ ਗੱਲਾਂ ’ਤੇ ਆਗੂਆਂ ਨੂੰ ਰੁੱਸਣਾ ਨਹੀਂ ਚਾਹੀਦਾ। ਸਾਰਿਆਂ ਨੂੰ ਕਾਂਗਰਸ ਹਾਈਕਮਾਂਡ ਦੇ ਫੈਸਲਿਆਂ ਦਾ ਸਨਮਾਨ ਕਰਨਾ ਚਾਹੀਦਾ ਹੈ। ਜੇਕਰ ਅਸੀਂ ਸਾਰੇ ਇੱਕਜੁਟ ਹੋ ਕੇ ਚੋਣ ਲੜਾਂਗੇ ਤਾਂ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮਾਮਲੇ ਨੂੰ ਜ਼ਿਆਦਾ ਤੂਲ ਦੇਣ ਦੀ ਲੋੜ ਨਹੀਂ ਹੈ। ਕਾਂਗਰਸ ਦੇ ਸਾਰੇ ਆਗੂ ਇੱਕ ਪਰਿਵਾਰ ਦੇ ਮੈਂਬਰ ਹਨ ਅਤੇ ਪਾਰਟੀ ਦੀ ਮਜ਼ਬੂਤੀ ਹੀ ਸਾਰਿਆਂ ਦੀ ਪਹਿਲ ਹੋਣੀ ਚਾਹੀਦੀ ਹੈ
Breaking News
- ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ
- ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ
- ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ
- ਜਲਾਲਾਬਾਦ ਵਿੱਚ ਸਰਹੱਦੀ ਖੇਤ ’ਚੋਂ ਮਿਲੀ ਬੰਬ ਵਰਗੀ ਸ਼ੱਕੀ ਵਸਤੂ ਵਾਹੀ ਕਰਦੇ ਸਮੇਂ ਮਿਲੀ ਵਸਤੂ, ਬੰਬ ਸਕੁਐਡ ਪਹੁੰਚਿਆ
- ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਪੰਜਾਬ ਭਰ ’ਚ ਬੱਸਾਂ ਦਾ ਚੱਕਾ ਜਾਮ- ਬੱਸ ਸੇਵਾ ਬੁਰੀ ਤਰਾਂ ਪ੍ਰਭਾਵਿਤ
- ਬੇਅਦਬੀ ਮਾਮਲੇ ’ਚ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਭੇਜਿਆ ਸੋਮਵਾਰ ਨੂੰ ਹੋਵੇਗੀ ਪੁੱਛਗਿੱਛ
- ਮਨਰੇਗਾ ਕਰਮਚਾਰੀਆਂ ’ਤੇ ਪੁਲਿਸ ਜਬਰ ਖ਼ਿਲਾਫ਼ ਬਲਾਚੌਰ ’ਚ ਉੱਠੀ ਆਵਾਜ਼
- ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼ : ਕੁਲਜੀਤ ਸਿੰਘ ਬੇਦੀ


