ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇਲਾਕੇ ’ਚ ਚੋਣੀ ਰੰਜਿਸ਼ ਨੇ ਹਿੰਸਕ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਆਜ਼ਾਦ ਉਮੀਦਵਾਰ ਦੀ ਪਤਨੀ ਅਤੇ ਉਸ ਦੇ ਪੁੱਤਰ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਦੋਵੇਂ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੋਵੇਂ ਧਿਰਾਂ ਦੇ ਸਮਰਥਕਾਂ ਵਿਚਾਲੇ ਤਕਰਾਰ ਹੋ ਰਹੀ ਸੀ। ਇਸ ਦੌਰਾਨ ਦੂਜੇ ਧਿਰ ਦੇ ਇਕ ਸਮਰਥਕ ਨੇ ਤੇਜ਼ ਰਫਤਾਰ ਗੱਡੀ ਨਾਲ ਉਮੀਦਵਾਰ ਦੇ ਸਮਰਥਕ ਦੀ ਪਤਨੀ ਤੇ ਉਸ ਦੇ ਪੁੱਤਰ ਸੁਲਤਾਨ ਖਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮਹਿਲਾ ਨਾਜੀਆ ਬੇਗਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ ਪੁੱਤਰ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਦੋਵੇਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮਹਿਲਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਹੋਰ ਇਲਾਜ ਲਈ ਬਾਹਰ ਰੈਫਰ ਕਰ ਦਿੱਤਾ।
ਘਟਨਾ ਤੋਂ ਬਾਅਦ ਮੌਕੇ ’ਤੇ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ। ਗੁੱਸੇ ’ਚ ਆਏ ਲੋਕਾਂ ਨੇ ਗੱਡੀ ਸਵਾਰ ਨੂੰ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਭੀੜ ਨੇ ਗੱਡੀ ’ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਦੇ ਸ਼ੀਸ਼ੇ ਸਮੇਤ ਹੋਰ ਹਿੱਸੇ ਤੋੜ ਦਿੱਤੇ। ਗੱਡੀ ਚਲਾਉਣ ਵਾਲਾ ਵਿਅਕਤੀ ਵੀ ਭੀੜ ਦੀ ਕੁੱਟਮਾਰ ਕਾਰਨ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਾਲਾਤਾਂ ਨੂੰ ਕਾਬੂ ਵਿਚ ਕੀਤਾ। ਪੁਲਸ ਨੇ ਜ਼ਖਮੀ ਵਿਅਕਤੀ ਨੂੰ ਭੀੜ ਤੋਂ ਬਚਾ ਕੇ ਹਸਪਤਾਲ ਪਹੁੰਚਾਇਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹਰ ਪੱਖ ਦੀ ਤਫਤੀਸ਼ ਕੀਤੀ ਜਾਵੇਗੀ। ਖ਼ਬਰ ਲਿਖੇ ਜਾਣ ਤੱਕ ਇਲਾਕੇ ’ਚ ਤਣਾਅ ਬਣਿਆ ਹੋਇਆ ਸੀ।
Breaking News
- ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਦਾ ਸ਼ਾਨਦਾਰ ਆਯੋਜਨ
- ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ
- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ
- ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ
- ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-” ਮੇਰਾ ਘਰ ਮੇਰਾ ਨਾਮ -“ਦੇ ਲਾਗੂ ਹੋਣ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ : ਕੁਲਵੰਤ ਸਿੰਘ
- ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ
- ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦਾ ਦਿਲੋਂ ਕੀਤਾ ਧੰਨਵਾਦ
- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ


