Close Menu
Rozana Desh PardeshRozana Desh Pardesh
    What's Hot

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Facebook X (Twitter) Instagram YouTube
    Breaking News
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    • ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
    • ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
    • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
    • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ
    Saturday, November 28
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
    Punjab

    ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

    October 26, 20263 Mins Read
    Share Facebook Twitter Telegram Email WhatsApp

    ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰੜਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਜਿਥੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ, ਉਥੇ ਹੀ ਹੈਲੀਕਾਪਟਰ ਰਾਹੀਂ ਨਗਰ ਕੀਰਤਨ ’ਤੇ ਕੀਤੀ ਫੁੱਲਾਂ ਦੀ ਵਰਖਾ ਨੇ ਅਲੌਕਿਕ ਦ੍ਰਿਸ਼ ਸਿਰਜਿਆ।
    ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।
    ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਕੇਵਲ ਸਿੰਘ ਬਾਦਲ, ਬਲਬੀਰ ਸਿੰਘ ਘੁੰਨਸ, ਭਾਈ ਮਨਜੀਤ ਸਿੰਘ, ਅਵਤਾਰ ਸਿੰਘ ਰਿਆ, ਹਰਪਾਲ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਭੰਮਾਂਲੰਡਾ, ਗੁਰਨਾਮ ਸਿੰਘ ਜੱਸਲ, ਬਾਬਾ ਬੂਟਾ ਸਿੰਘ, ਸੁਖਵਰਸ਼ ਸਿੰਘ ਪੰਨੂ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਪੱਡਾ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ,ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਅਮਰਬੀਰ ਸਿੰਘ ਢੋਟ, ਰਣਜੀਤ ਸਿੰਘ ਜਲੰਧਰ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਸਤਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਯੁਵਰਾਜ ਸਿੰਘ, ਗੁਰਵਿੰਦਰ ਸਿੰਘ ਭੋਮਾਂ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026

    ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ

    November 28, 2026

    ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ

    November 28, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.