ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਸਿਆਸਤ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ ਕਰਦਿਆਂ ਹੋਇਆ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਫੈਸਲਾ ਪੰਥਕ ਏਕਤਾ ਦੇ ਮੁੱਦੇ ’ਤੇ ਵਿਚਾਰਾਂ ਅਤੇ ਕਾਰਜਸ਼ੈਲੀ ਵਿੱਚ ਸਹਿਮਤੀ ਨਾ ਬਣਨ ਦੇ ਮੱਦੇਨਜ਼ਰ ਲਿਆ ਹੈ।
ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਸਾਂਝੇ ਮੰਚ ’ਤੇ ਇਕੱਠੇ ਹੋਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਪੰਜਾਬ ਦੇ ਹੱਕਾਂ, ਪੰਥਕ ਮਸਲਿਆਂ ਅਤੇ ਪੰਜਾਬੀਅਤ ਦੀ ਰਾਖੀ ਲਈ ਸਾਰੀਆਂ ਧਿਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਸਾਂਝੀ ਰਣਨੀਤੀ ਅਪਣਾਉਣੀ ਚਾਹੀਦੀ ਹੈ।
ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਪੰਥਕ ਏਕਤਾ ਲਈ ਉਨ੍ਹਾਂ ਵੱਲੋਂ ਕੀਤੀ ਗਈ ਅਪੀਲ ’ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ’ਤੇ ਦਿੱਤੇ ਗਏ ਪ੍ਰਤੀਕਰਮ ਤੋਂ ਇਹ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ, ਵਿਚਾਰਧਾਰਾ ਅਤੇ ਕੰਮ ਕਰਨ ਦੇ ਢੰਗ ਵਿੱਚ ਆਪਸੀ ਤਾਲਮੇਲ ਨਹੀਂ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦੇ ਬਾਵਜੂਦ ਪੰਥ, ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਬਰਕਰਾਰ ਰਹੇਗੀ। ਉਨ੍ਹਾਂ ਦੇ ਇਸ ਫੈਸਲੇ ਨੂੰ ਪੰਜਾਬ ਦੀ ਅਕਾਲੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਆਉਣ ਵਾਲੇ ਸਮੇਂ ਵਿੱਚ ਪੰਥਕ ਏਕਤਾ ਨੂੰ ਲੈ ਕੇ ਅਗਲਾ ਸਿਆਸੀ ਰੁਖ਼ ਕੀ ਹੋਵੇਗਾ?
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


