ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ 5 ਦਿਨਾਂ ਦੇ ਪੰਜਾਬ ਦੌਰੇ ’ਤੇ ਹਨ। ਅੱਜ ਉਨ੍ਹਾਂ ਵੱਲੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੁੱਦੇ ’ਤੇ ਗੱਲ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਵਰਕਿੰਗ ਪ੍ਰੈਜ਼ੀਡੈਂਟਾਂ ਨਾਲ ਮੀਟਿੰਗ ਹੈ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ ਨਾਲ ਵੀ ਮੀਟਿੰਗ ਹੋਵੇਗੀ।
ਵੜਿੰਗ ਨੇ ਕਿਹਾ ਕਿ ਕੱਲ੍ਹ ਚੇਅਰਮੈਨਾਂ ਦੀ ਮੀਟਿੰਗ ਸੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਭੂਪੇਸ਼ ਬਘੇਲ ਨਾਲ ਗੱਲ ਕੀਤੀ ਸੀ ਕਿ ਉਹ 2 ਦਿਨ ਬਾਹਰ ਅਤੇ ਬਾਅਦ ’ਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਵੜਿੰਗ ਨੇ ਅੱਗੇ ਕਿਹਾ ਕਿ ਮੀਟਿੰਗ ’ਚ ਹੁਣ ਤੱਕ ਸਿਰਫ਼ ਕਮੇਟੀਆਂ ਦੇ ਚੇਅਰਮੈਨਾਂ ਨੂੰ ਹੀ ਬੁਲਾਇਆ ਗਿਆ ਹੈ। ਜਿਸ ’ਚੋਂ 2 ਚੇਅਰਮੈਨ ਮਿਲ ਗਏ ਹਨ। ਰੰਧਾਵਾ ਅਤੇ ਚੰਨੀ ਨੇ ਕਿਹਾ ਹੈ ਕਿ ਉਹ 2 ਦਿਨ ਬਾਅਦ ਮਿਲਣਗੇ।
ਅੱਜ ਦੀ ਮੀਟਿੰਗ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਵੀ ਸਪੱਸ਼ਟ ਕੀਤਾ ਸੀ ਕਿ ਜੋ ਵੀ ਹ ਖਿਲਾਫ ਬੋਲੇਗਾ ਅਤੇ ਪਾਰਟੀ ਮਰਿਆਦਾ ’ਚ ਨਹੀਂ ਰਹੇਗਾ, ਉਨ੍ਹਾਂ ਨੂੰ ਨੋਟਿਸ ਦਿੱਤਾ ਜਾਵੇਗਾ ਅਤੇ ਉ ਸਪੱਸ਼ਟੀਕਰਨ ਦੇਣਗੇ। ਉਸ ਤੋਂ ਬਾਅਦ ਪਾਰਟੀ ਬਣਦੀ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਚੋਣ ਪ੍ਰਬੰਧਣ -ਕਮੇਟੀ ਦੇ ਚੇਅਰਮੈਨ ਵਿਜੈਇੰਦਰ ਸਿੰਗਲਾ, ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ, ਸਾਬਕਾ ਮੰਤਰੀ ਧਰਮਸੋਤ ਅਤੇ ਹੋਰ ਸੀਨੀਅਰ ਆਗੂਆਂ ਨਾਲ ਵੱਖ-ਵੱਖ ਸੰਗਠਨਾਤਮਕ ਤੇ ਚੋਣ ਮੁੱਦਿਆਂ ’ਤੇ ਗੰਭੀਰ ਚਰਚਾ ਕੀਤ
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


