Close Menu
Rozana Desh PardeshRozana Desh Pardesh
    What's Hot

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026
    Facebook X (Twitter) Instagram YouTube
    Breaking News
    • ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ
    • ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
    • ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ
    • ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ
    • ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ
    • ਭਾਰਤ ਨੂੰ ਭਵਿੱਖ ’ਚ ਮਸ਼ੀਨਾਂ ਤੇ ਤਕਨਾਲੋਜੀ ’ਤੇ ਵਧੇਰੇ ਨਿਰਭਰ ਕਰਨਾ ਹੋਵੇਗਾ : ਰਾਜਨਾਥ
    • ਪਹਿਲੀ ਵਾਰ ਯੂਰਪ ਪਹੁੰਚਿਆ ਭਾਰਤੀ ਗੁੜ, ਚਾਕਲੇਟ ਦਾ ਵੀ ਵਧਿਆ ਨਿਰਯਾਤ : PM ਮੋਦੀ
    • ‘ਦੇਸ਼ ਦਾ ਹਰ ਨਾਗਰਿਕ ਇਕ ਹੀ ਪਰਿਵਾਰ ਦਾ ਹਿੱਸਾ’, ਭਾਗਵਤ ਬੋਲੇ-ਕੁਝ ਮਤਭੇਦ ਹੋਣੇ ਵੀ ਸੁਭਾਵਿਕ
    Monday, November 30
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਚਿਰਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਸੰਘਰਸ਼ ਦਾ ਬਿਗੁਲ ਵਜਾਇਆ, 6 ਜੁਲਾਈ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਵਾਸ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ
    Punjab

    ਚਿਰਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਸੰਘਰਸ਼ ਦਾ ਬਿਗੁਲ ਵਜਾਇਆ, 6 ਜੁਲਾਈ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਵਾਸ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ

    July 2, 20263 Mins Read
    Share Facebook Twitter Telegram Email WhatsApp

    ਆਪਣੀਆਂ ਚਿਰਲੰਬਿਤ ਅਤੇ ਭਖਦੀਆਂ ਮੰਗਾਂ ਦੇ ਹੱਕ ਵਿੱਚ ਸਟੇਟ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਦਿੱਤੇ ਸੰਘਰਸ਼ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ। ਪੰਜਾਬ ਪੁਲਿਸ ਪੈਨਸ਼ਨਰ ਭਵਨ ਵਿੱਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਗੁਰਦਿਆਲ ਸਿੰਘ ਸੈਣੀ, ਵਿਸ਼ਾਲ ਵੀਰ ਸਿੰਘ ਅਤੇ ਨਰੇਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ।
    ਮੀਟਿੰਗ ਵਿੱਚ ਪੈਨਸ਼ਨਰ ਆਗੂ ਮਾਸਟਰ ਸੱਤ ਪ੍ਰਕਾਸ਼, ਫੌਜਾ ਸਿੰਘ, ਸੁਖਨਿੰਦਰ, ਰਜਿੰਦਰ ਧੀਮਾਨ, ਕਾ. ਬਿਕਰਮਜੀਤ, ਹੰਸਰਾਜ ਸਿੰਘ, ਰਾਮਪਾਲ ਸੈਣੀ, ਚਮਨ ਗੁਪਤਾ, ਇਕਬਾਲ ਸਿੰਘ, ਮੰਗਲ ਸਿੰਘ, ਕੁਲਭੂਸ਼ਣ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂ ਰਮਨ ਕੁਮਾਰ (ਮਾਸਟਰ ਕੇਡਰ), ਹਿਮੇਸ਼ ਸ਼ਰਮਾ (ਮਿਨਿਸਟਰੀਅਲ ਸਰਵਿਸ ਯੂਨੀਅਨ), ਅਸ਼ਵਨੀ ਕੁਮਾਰ (ਸੀ.ਪੀ.ਐੱਫ. ਯੂਨੀਅਨ), ਰਵੀ ਦੱਤ (ਪੀ.ਐੱਸ.ਐੱਸ.ਐੱਫ.), ਕਮਲ ਕਿਸ਼ੋਰ, ਰਮਨ ਕਸ਼ਅਪ (ਦਰਜਾ ਚਾਰ ਯੂਨੀਅਨ), ਸੁਰਿੰਦਰ ਲਹਿਰੀ (ਭਾਰਤੀ ਮਜ਼ਦੂਰ ਸੰਘ), ਵਿਜੇ ਕੁਮਾਰ (ਇੰਟਕ) ਅਤੇ ਹੋਰ ਕਈ ਆਗੂ ਹਾਜ਼ਰ ਰਹੇ।
    ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੈਨਸ਼ਨਰ ਜੁਆਇੰਟ ਫਰੰਟ ਦੇ ਕਨਵੀਨਰ ਨਰੇਸ਼ ਕੁਮਾਰ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਭਰ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਦੇ ਨਿਵਾਸ ਸਥਾਨਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਲੜੀ ਤਹਿਤ 6 ਜੁਲਾਈ ਨੂੰ ਪਠਾਨਕੋਟ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਵਾਸ ਅੱਗੇ ਸੈਂਕੜਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
    ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਲੋਕਤੰਤਰਿਕ ਮਰਿਆਦਾਵਾਂ ਦੇ ਅੰਦਰ ਰਹਿ ਕੇ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਹਲਕੇ ਦੇ ਮੰਤਰੀ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਸੰਵਿਧਾਨਕ ਮੰਗਾਂ ਪਹੁੰਚਾਉਣਾ ਹੈ ਤਾਂ ਜੋ ਉਨ੍ਹਾਂ ਦੇ ਹੱਲ ਲਈ ਗੰਭੀਰ ਉਪਰਾਲੇ ਕੀਤੇ ਜਾ ਸਕਣ।
    ਨਰੇਸ਼ ਕੁਮਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਤੋਂ ਬਾਅਦ ਵੀ ਮੰਗਾਂ ਪ੍ਰਤੀ ਕੋਈ ਸਕਾਰਾਤਮਕ ਰਵੱਈਆ ਨਾ ਅਪਣਾਇਆ ਤਾਂ 17 ਜੁਲਾਈ ਨੂੰ ਮੁਹਾਲੀ ਵਿੱਚ ਪੰਜਾਬ ਭਰ ਦੇ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਇਕੱਠੇ ਹੋ ਕੇ ਵਿਸ਼ਾਲ ਰੋਸ ਮਾਰਚ ਕਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
    ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਹੋਰ ਸੂਬਿਆਂ ਦੇ ਕਰਮਚਾਰੀਆਂ ਨਾਲੋਂ 18 ਫ਼ੀਸਦੀ ਘੱਟ ਮਹਿੰਗਾਈ ਭੱਤਾ (ਡੀ.ਏ.) ਮਿਲ ਰਿਹਾ ਹੈ, ਜਦਕਿ ਲੰਬੇ ਸਮੇਂ ਤੋਂ ਬਕਾਇਆ ਡੀ.ਏ. ਦਾ ਭੁਗਤਾਨ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, 17 ਜੁਲਾਈ 2020 ਦੇ ਮੁਲਾਜ਼ਮ ਵਿਰੋਧੀ ਪੱਤਰ ਨੂੰ ਵਾਪਸ ਲੈਣ, ਪੈਨਸ਼ਨਰਾਂ ਲਈ 2.59 ਗੁਣਾਕ ਅੰਕ ਲਾਗੂ ਕਰਨ ਅਤੇ ਅਦਾਲਤੀ ਫ਼ੈਸਲਿਆਂ ਨੂੰ ਲਾਗੂ ਕਰਨ ਸਮੇਤ ਕਈ ਅਹਿਮ ਮੰਗਾਂ ਸਰਕਾਰ ਨੇ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਵੀ ਪੂਰੇ ਨਾ ਹੋਣ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋ ਗਿਆ ਹੈ।
    ਮੀਟਿੰਗ ਵਿੱਚ ਵਾਸੂ ਖਜੂਰੀਆ, ਬਬਲੀ ਕੁਮਾਰ, ਸ਼ੰਬੂ ਦੱਤ ਸ਼ਰਮਾ, ਰਤਨ ਚੰਦ, ਮਹਿੰਦਰ ਪਾਲ, ਵਿਜੇ ਕੁਮਾਰ, ਰਾਜਪਾਲ ਸੈਣੀ, ਤਜਿੰਦਰ ਸਾਂਵਲ, ਰਣਵੀਰ ਸਿੰਘ, ਵਿਨੇ ਪ੍ਰਤਾਪ ਸਿੰਘ, ਸ਼ਮਸ਼ੇਰ ਸਿੰਘ ਅਤੇ ਹੋਰ ਕਈ ਆਗੂ ਵੀ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ

    November 29, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ ਲੋਕਾਂ ਨੂੰ ਪਾਕਿ ਸੈਨਿਕਾਂ ਦੇ ਬੂਟਾਂ…. : ਹਸੀਨਾ

    November 29, 2026

    ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ ‘ਚ ਸ਼ਾਮਲ

    November 29, 2026

    ਪੰਜਾਬ ਯੂਨੀਵਰਸਿਟੀ ‘ਚ AI ਦਾ ਦਾਖ਼ਲਾ! ਹੁਣ ਹਰ ਵਿਸ਼ੇ ਦੀ ਪੜ੍ਹਾਈ ਤੋਂ ਖੋਜ ਤੱਕ ਹੋਵੇਗੀ ਵਰਤੋਂ

    November 29, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘INDIA’ ਗਠਜੋੜ ਨੂੰ ਲੱਗਾ ਵੱਡਾ ਝਟਕਾ ! ਹੱਦਬੰਦੀ ਬਿੱਲ ‘ਤੇ DMK ਦੇਵੇਗੀ ਕੇਂਦਰ ਸਰਕਾਰ ਦਾ ਸਾਥ

    November 29, 2026

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ‘ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ

    November 29, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.