ਪੰਜਾਬ ਦੇ ਪਿੰਡ ਢੱਡੀ ਖੁਰਦ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਵਿਆਹ ਸਮਾਗਮ ਦੌਰਾਨ ਇੱਕ ਔਰਤ ਪੁਲਿਸ ਨੂੰ ਨਾਲ ਲੈ ਕੇ ਮੌਕੇ ਤੇ ਪਹੁੰਚ ਗਈ ਅਤੇ ਦਾਅਵਾ ਕੀਤਾ ਕਿ ਲਾੜਾ ਉਸ ਦਾ ਪਹਿਲਾ ਪਤੀ ਹੈ। ਇਹ ਸਾਰਾ ਮਾਮਲਾ ਪਿੰਡ ਮੌਜੇ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨਾਲ ਜੁੜਿਆ ਹੋਇਆ ਹੈ ਜੋ ਧੋਖੇ ਨਾਲ ਦੂਜਾ ਵਿਆਹ ਕਰਵਾ ਰਿਹਾ ਸੀ। ਜਿਵੇਂ ਹੀ ਪਹਿਲੀ ਪਤਨੀ ਜਲਾਲਾਬਾਦ ਤੋਂ ਪੁਲਿਸ ਟੀਮ ਦੇ ਨਾਲ ਉੱਥੇ ਪਹੁੰਚੀ ਤਾਂ ਲਾੜਾ ਗ੍ਰਿਫਤਾਰੀ ਦੇ ਡਰੋਂ ਚਲਦੇ ਵਿਆਹ ਦੇ ਵਿਚਕਾਰੋਂ ਹੀ ਕੰਧ ਟੱਪ ਕੇ ਫਰਾਰ ਹੋ ਗਿਆ। ਇਸ ਦੌਰਾਨ ਲਾਵਾਂ-ਫੇਰੇ ਦੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਸਨ ਅਤੇ ਡੋਲੀ ਵਿਦਾ ਹੋਣ ਦੀ ਤਿਆਰੀ ਚੱਲ ਰਹੀ ਸੀ ਪਰ ਪਹਿਲੀ ਪਤਨੀ ਦੇ ਹੰਗਾਮੇ ਨੇ ਸਭ ਕੁਝ ਰੋਕ ਦਿੱਤਾ।
## ਪਹਿਲੀ ਪਤਨੀ ਨੇ ਖੋਲ੍ਹੀ ਪੋਲ ਅਤੇ ਬੱਚਿਆਂ ਦਾ ਦਿੱਤਾ ਹਵਾਲਾ
ਪੀੜਤ ਔਰਤ ਜਸਵੰਤ ਕੌਰ ਨੇ ਖੁਲਾਸਾ ਕੀਤਾ ਕਿ ਸਾਲ 2017 ਵਿੱਚ ਉਸ ਦਾ ਜਸਵਿੰਦਰ ਸਿੰਘ ਦੇ ਨਾਲ ਹਾਈ ਕੋਰਟ ਵਿੱਚ ਕਾਨੂੰਨੀ ਵਿਆਹ ਹੋਇਆ ਸੀ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇਕੱਠੇ ਰਹਿ ਰਹੇ ਸਨ। ਔਰਤ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਬੱਚੇ ਵੀ ਹਨ ਜਿਨ੍ਹਾਂ ਵਿੱਚੋਂ ਬੇਟਾ 15 ਸਾਲ ਅਤੇ ਬੇਟੀ 14 ਸਾਲ ਦੀ ਹੈ। ਔਰਤ ਨੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ ਅਤੇ ਉਸ ’ਤੇ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ਨੂੰ ਇਸ ਵਿਆਹ ਬਾਰੇ ਉਦੋਂ ਪਤਾ ਲੱਗਿਆ ਜਦੋਂ ਉਸ ਦੇ ਪਤੀ ਨੇ ਖੁਦ ਹੀ ਵਿਆਹ ਦੀਆਂ ਤਸਵੀਰਾਂ ਭੇਜ ਕੇ ਉਸ ਨੂੰ ਚੁਣੌਤੀ ਦਿੱਤੀ ਸੀ। ਪੀੜਤ ਔਰਤ ਹੁਣ ਇਨਸਾਫ ਦੀ ਗੁਹਾਰ ਲਗਾ ਰਹੀ ਹੈ ਤਾਂ ਜੋ ਉਸ ਦੀ ਅਤੇ ਉਸ ਦੇ ਬੱਚਿਆਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਮੁਲਜ਼ਮ ਨੂੰ ਸਜ਼ਾ ਮਿਲ ਸਕੇ।
ਡੱਬੀ
## ਲੜਕੀ ਪਰਿਵਾਰ ਦੇ ਲੱਖਾਂ ਰੁਪਏ ਬਰਬਾਦ ਅਤੇ ਵਿਚੋਲਿਆਂ ’ਤੇ ਉੱਠੇ ਸਵਾਲ
ਦੂਜੇ ਪਾਸੇ ਜਿਸ ਲੜਕੀ ਦੇ ਨਾਲ ਇਹ ਵਿਆਹ ਹੋ ਰਿਹਾ ਸੀ ਉਸ ਦੇ ਪਿਤਾ ਦਿਲੀਪ ਸਿੰਘ ਨੇ ਦੱਸਿਆ ਕਿ ਉਹ ਬਹੁਤ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਨੇ ਕਰਜ਼ਾ ਚੁੱਕ ਕੇ ਆਪਣੀ ਬੇਟੀ ਦੇ ਵਿਆਹ ’ਤੇ ਲਗਭਗ 5 ਲੱਖ ਰੁਪਏ ਖਰਚ ਕੀਤੇ ਸਨ ਅਤੇ ਦਾਜ ਦਾ ਸਮਾਨ ਵੀ ਦਿੱਤਾ ਸੀ। ਲੜਕੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਵਿਚੋਲਿਆਂ ਨੇ ਉਨ੍ਹਾਂ ਨੂੰ ਲਾੜੇ ਦੇ ਅਤੀਤ ਬਾਰੇ ਹਨੇਰੇ ਵਿੱਚ ਰੱਖਿਆ ਅਤੇ ਭਰੋਸਾ ਦਿੱਤਾ ਸੀ ਕਿ ਮੁੰਡਾ ਕੁਆਰਾ ਹੈ। ਪੀੜਤ ਪਿਤਾ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਦੀ ਜ਼ਿੰਦਗੀ ਦੇ ਨਾਲ ਬਹੁਤ ਵੱਡਾ ਖਿਲਵਾੜ ਹੋਇਆ ਹੈ ਅਤੇ ਸਮਾਜ ਵਿੱਚ ਉਨ੍ਹਾਂ ਦੀ ਭਾਰੀ ਬਦਨਾਮੀ ਹੋਈ ਹੈ। ਪੁਲਿਸ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


