ਬਿਹਾਰ ਜਨਹਿੱਤ ਮਹਾਸਭਾ ਖਰੜ ਦੇ ਪ੍ਰਧਾਨ ਰਾਜਨ ਪਾਸਵਾਨ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਅਤੇ ਟੀਮ ਵੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਣਾ ਰਣਜੀਤ ਸਿੰਘ ਗਿੱਲ ਨਾਲ ਮੁਲਾਕਾਤ ਕਰਕੇ 15 ਅਤੇ 16 ਨਵੰਬਰ ਨੂੰ ਮਨਾਏ ਜਾ ਰਹੇ ਮਿਥਿਲਾ ਛਠ ਮਹਾਉਤਸਵ ਵਿੱਚ ਸਾਮਲ ਹੋਣ ਲਈ ਸੱਦਾ ਦਿੱਤਾ ਗਿਆ।
ਇਸ ਮੌਕੇ ਰਾਣਾ ਗਿੱਲ ਨੇ ਸੱਦਾ ਦੇਣ ਲਈ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਖੂਬਸੂਰਤੀ ਸਾਡੀ ਵੱਖ-ਵੱਖ ਧਰਮਾਂ, ਸੱਭਿਆਚਾਰਾਂ ਅਤੇ ਰੀਤੀ-ਰਿਵਾਜਾਂ ਪ੍ਰਤੀ ਸਤਿਕਾਰ ਦੀ ਭਾਵਨਾ ਹੈ। ਇੱਕ-ਦੂਜੇ ਦੇ ਤਿਉਹਾਰਾਂ ਨੂੰ ਮਿਲਜੁਲ ਕੇ ਮਨਾਉਂਣਾ ਹੀ ਸਾਡੀ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ।
ਉਨਾਂ ਕਿਹਾ ਕਿ ਖਰੜ ਸ਼ਹਿਰ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਏ ਲੋਕਾਂ ਦਾ ਇੱਕ ਸੁੰਦਰ ਗੁਲਦਸਤਾ ਹੈ, ਜਿੱਥੇ ਹਰ ਵਰਗ ਅਤੇ ਭਾਈਚਾਰੇ ਦੇ ਲੋਕ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਇਹੀ ਸਾਡੇ ਸ਼ਹਿਰ ਦੀ ਅਸਲ ਖੂਬਸੂਰਤੀ ਹੈ ਕਿ ਅਸੀਂ ਇੱਕ-ਦੂਜੇ ਦੀਆਂ ਖੁਸ਼ੀਆਂ ਅਤੇ ਤਿਉਹਾਰਾਂ ਵਿੱਚ ਵੱਧ-ਚੜ ਕੇ ਸਮੂਲੀਅਤ ਕਰਦੇ ਹਾਂ।
ਗਿੱਲ ਨੇ ਭਰੋਸਾ ਦਿਵਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਸ ਮਹਾਉਤਸਵ ਵਿੱਚ ਵੱਧ-ਚੜ ਕੇ ਸਮੂਲੀਅਤ ਕਰਨਗੇ। ਉਨਾਂ ਰਾਜਨ ਪਾਸਵਾਨ ਅਸ਼ੋਕ ਰਾਏ, ਸੁਨੀਲ ਕੁਮਾਰ, ਸਿਕੰਦਰ ਰਾਏ, ਅਮਿਤ, ਸੰਜੇ, ਸੰਕਰ, ਸੋਟੂ, ਅਰਜੁਨ ਅਤੇ ਸਮੂਹ ਪ੍ਰਬੰਧਕਾਂ ਨੂੰ ਇਸ ਮਹਾਉਤਸਵ ਦੀਆਂ ਸੁਭਕਾਮਨਾਵਾਂ ਵੀ ਦਿੱਤੀਆਂ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


